ਪੰਜਾਬ

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ -ਐਡਵੋਕੇਟ ਧਾਮੀ

ਗੁਰਪ੍ਰੀਤ ਸਿੰਘ | Updated on Saturday, May 04, 2024 20:40 PM IST

ਅੰਮ੍ਰਿਤਸਰ। ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ ਪਹਿਲਾਂ ਚੱਲ ਰਹੇ ਗੁਰਮਤਿ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਸੁਰੱਖਿਆ ਕਰਮੀਆਂ ਵੱਲੋਂ ਚੈਕਿੰਗ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਤਿਕਾਰ ਤੇ ਮਰਯਾਦਾ ਸਿੱਖਾਂ ਲਈ ਵੱਡੀ ਮਹੱਤਤਾ ਰੱਖਦਾ ਹੈ, ਪਰ ਇਸ ਦੇ ਉਲਟ ਹਰਿਆਣਾ ਅੰਦਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦਾ ਵੱਡਾ ਉਲੰਘਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਹਮਣੇ ਆਈ ਵੀਡੀਓ ਤੋਂ ਸਪੱਸ਼ਟ ਹੁੰਦਾ ਹੈ ਕਿ ਕਿਵੇਂ ਹਰਿਆਣਾ ਪੁਲਿਸ ਦੇ ਕਰਮੀਆਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੀਆਂ ਵੱਡੀਆਂ ਸ਼ਖ਼ਸੀਅਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਨਾਲ ਨਤਮਸਤਕ ਹੁੰਦੀਆਂ ਹਨ, ਪਰੰਤੂ ਹਰਿਆਣਾ ਦੀ ਭਾਜਪਾ ਸਰਕਾਰ ਦੀ ਇਹ ਕਾਰਵਾਈ ਗੁਰੂ ਘਰ ਦੀਆਂ ਪ੍ਰੰਪਰਾਵਾਂ ਦੇ ਉਲਟ ਅਤੇ ਸੱਤਾ ਦੇ ਨਸ਼ੇ ਤੋਂ ਪ੍ਰਭਾਵਿਤ ਹੈ।
ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ ਕਿ ਇਸ ਘਟਨਾ ਦੇ ਕੁਝ ਦਿਨ ਬੀਤ ਜਾਣ ਦੇ ਬਾਵਜੂਦ ਵੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਆਗੂਆਂ ਵੱਲੋਂ ਹੁਣ ਤਕ ਇਸ ਸਬੰਧੀ ਕੋਈ ਪ੍ਰਤੀਕਿਰਿਆ ਜਾ ਨੋਟਿਸ ਨਹੀਂ ਲਿਆ ਗਿਆ, ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਉਹ ਭਾਜਪਾ ਸਰਕਾਰ ਦੇ ਪ੍ਰਭਾਵ ਹੇਠ ਚੱਲ ਰਹੇ ਹਨ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਘਟਨਾ ਦੀ ਨੈਤਿਕ ਜ਼ੁੰਮੇਵਾਰੀ ਲੈਂਦਿਆਂ ਸਿੱਖ ਸੰਗਤਾਂ ਪਾਸੋਂ ਮੁਆਫ਼ੀ ਮੰਗਣ ਲਈ ਵੀ ਕਿਹਾ।

Have something to say? Post your comment
ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

: ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਭਰੀ ਬੱਸ ਪਲਟੀ

: ਡੇਰਾ ਬਿਆਸ ਜਾ ਰਹੀ ਸੰਗਤ ਨਾਲ ਭਰੀ ਬੱਸ ਪਲਟੀ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ’ਚੱਲੀ ਗੋਲੀ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ’ਚੱਲੀ ਗੋਲੀ

ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ

: ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ

ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

: ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

ਪੰਜਾਬ ‘ਚ ਅੱਜ ਤਾਪਮਾਨ 46 ਡਿਗਰੀ ਤੋਂ ਪਾਰ

: ਪੰਜਾਬ ‘ਚ ਅੱਜ ਤਾਪਮਾਨ 46 ਡਿਗਰੀ ਤੋਂ ਪਾਰ

ਪਟਿਆਲਾ 'ਚ 4 ਵਿਦਿਆਰਥੀਆਂ ਦੀ ਮੌਤ, 2 ਜ਼ਖਮੀ

: ਪਟਿਆਲਾ 'ਚ 4 ਵਿਦਿਆਰਥੀਆਂ ਦੀ ਮੌਤ, 2 ਜ਼ਖਮੀ

ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ : ਡਾ: ਸੁਭਾਸ਼ ਸ਼ਰਮਾ

: ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ : ਡਾ: ਸੁਭਾਸ਼ ਸ਼ਰਮਾ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੋਗਾ ਵਿਖੇ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ

: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੋਗਾ ਵਿਖੇ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ

X