BREAKING
भीषण गर्मी के बीच पीएम मोदी को सुनने उमड़ी भारी भीड़ ओबीसी का आरक्षण और जनता की संपत्ति वोट जिहादियों को बांट देगी कांग्रेस : मोदी ਭਾਜਪਾ ਕਿਸਾਨਾਂ ਨੂੰ ਖਾਲਿਸਤਾਨੀ ਤੇ ਅੱਤਵਾਦੀ ਕਹਿੰਦੀ ਹੈ : ਪਵਨ ਖੇੜਾ ਨਿਤਿਨ ਗਡਕਰੀ 22 ਮਈ ਨੂੰ ਚੰਡੀਗੜ੍ਹ ਆਉਣਗੇ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਡੇਰਾ ਬਿਆਸ ਜਾ ਰਹੀ ਸੰਗਤ ਨਾਲ ਭਰੀ ਬੱਸ ਪਲਟੀ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ’ਚੱਲੀ ਗੋਲੀ ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ ਨੌਜਵਾਨਾਂ ਦੀ ਪਹਿਲੀ ਪਸੰਦ ਬਣੇ ਐਨ.ਕੇ.ਸ਼ਰਮਾ : ਪਰਮਿੰਦਰ ਸ਼ਰਮਾ ਜ਼ੀਰਕਪੁਰ ਦੇ ਸੇਂਟ ਜੇਵੀਅਰ ਸਕੂਲ 'ਚ ਕੀਤੀ ਗਈ ਪਲਾਸਟਿਕ ਕੁਲੈਕਸ਼ਨ ਡਰਾਈਵ

ਪੰਜਾਬ

ਉਦਯੋਗਿਕ ਵਿਕਾਸ ਤੋਂ ਬਿਨਾ ਅੰਮ੍ਰਿਤਸਰ ਦੀ ਵਿਕਾਸ ਯਾਤਰਾ ਨੂੰ ਆਕਾਰ ਨਹੀਂ ਦਿੱਤਾ ਜਾ ਸਕਦਾ- ਤਰਨਜੀਤ ਸਿੰਘ ਸੰਧੂ ਸਮੁੰਦਰੀ

ਗੁਰਪ੍ਰੀਤ ਸਿੰਘ | Updated on Saturday, May 04, 2024 21:01 PM IST

ਅੰਮ੍ਰਿਤਸਰ।  ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਉਦਯੋਗਿਕ ਵਿਕਾਸ ਤੋਂ ਬਿਨਾ ਅੰਮ੍ਰਿਤਸਰ ਦੀ ਵਿਕਾਸ ਯਾਤਰਾ ਨੂੰ ਆਕਾਰ ਨਹੀਂ ਦਿੱਤਾ ਜਾ ਸਕਦਾ, ਇਸ ਲਈ ਅੰਮ੍ਰਿਤਸਰ ਦੀ ਇੰਡਸਟਰੀ ਅਤੇ ਵਪਾਰ ਨੂੰ ਪ੍ਰਫੁਲਿਤ ਕੀਤਾ ਜਾਣਾ ਜ਼ਰੂਰੀ ਹੈ। ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦਾ ਅਗਲਾ ਲਕਸ਼ ਅੰਮ੍ਰਿਤਸਰ ਦੇ ਵਿਚ ਵਪਾਰ ਅਤੇ ਇੰਡਸਟਰੀ ਨੂੰ ਮੁੜ ਲੀਹਾਂ ’ਤੇ ਲਿਆਉਣ ਦਾ ਹੈ।
ਸੰਧੂ ਸਮੁੰਦਰੀ ਅੱਜ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ ਆਈ ਆਈ) ਅੰਮ੍ਰਿਤਸਰ ਜ਼ੋਨ ਵੱਲੋਂ ਕਰਾਏ ਗਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ’ਚ ਵਪਾਰ ਅਤੇ ਲਘੂ ਉਦਯੋਗ ਨੂੰ ਸਥਾਪਿਤ ਕਰਨ ਲਈ ਗੁਰੂ ਸਾਹਿਬਾਨ ਨੇ ਵੱਖ ਵੱਖ ਖੇਤਰਾਂ ਤੋਂ ਮਾਹਿਰ ਕਾਰੀਗਰਾਂ ਅਤੇ ਵਪਾਰੀਆਂ ਨੂੰ ਵਸਾਇਆ।

ਸੰਧੂ ਸਮੁੰਦਰੀ ਤੋਂ ਅਮ੍ਰਿਤਸਰ ਨੂੰ ਵਡੀ ਆਸ - ਗੁਨਬੀਰ ਸਿੰਘ,


ਦੇਸ਼ ਦੀ ਅਜ਼ਾਦੀ ਸਮੇਂ ਇਹ ਸ਼ਹਿਰ ਵਪਾਰ ਅਤੇ ਉਦਯੋਗ ਪੱਖੋਂ ਕਿਸੇ ਤੋਂ ਪਿੱਛੇ ਨਹੀਂ ਸੀ। ਪਰ ਅੱਜ ਸਥਿਤੀ ਬਦਲ ਚੁੱਕੀ ਹੈ। ਅੱਜ ਅਮਨ ਕਾਨੂੰਨ ਦੀ ਵਿਗੜਦੀ ਹਾਲਤਾਂ ਅਤੇ ਨਸ਼ਿਆਂ ਦੇ ਪਸਾਰੇ ਨੇ ਪੂਜੀ ਨਿਵੇਸ਼ ਨੂੰ ਜਿੱਥੇ ਬੰਦ ਕੀਤਾ ਉੱਥੇ ਹੀ ਸਰਕਾਰ ਵੱਲੋਂ ਸਹੂਲਤਾਂ ਦੇਣ ’ਚ ਨਾਕਾਮੀ ਨੇ ਇੱਥੋਂ ਦੀ ਇੰਡਸਟਰੀ ਦਾ ਵੀ ਕਾਫ਼ੀ ਭੋਗ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਪਾਸੇ ਧਿਆਨ ਦੇਣ ਦੀ ਲੋੜ ਸੀ, ਪਰ ਇਥੇ ਸਾਡੇ ਚੁਣੇ ਹੋਏ ਲੋਕ ਸਭਾ ਮੈਂਬਰ ਦੇ ਘਰ ਸਾਹਮਣੇ ਗੰਦਾ ਨਾਲ ਖੁੱਲ੍ਹਾ ਪਿਆ ਹੋਵੇ ਉਸ ਤੋਂ ਵਿਕਾਸ ਦੀ ਹੋਰ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਅਤੇ ਰਾਜ ਸਰਕਾਰ ਦੇ ਮੰਤਰੀ ਤੋਂ ਇਹ ਵੀ ਨਹੀਂ ਹੋਇਆ ਕਿ ਸ਼ਹਿਰ ਦੀ ਗੰਦਗੀ ਨੂੰ ਹੀ ਸਾਫ਼ ਕਰਾਇਆ ਜਾਵੇ। ਉਨ੍ਹਾਂ ਕਿਹਾ ਕਿ ਸੈਰ ਕਰਨ ਲਈ ਲੋਕ ਸੈਰਗਾਹ ਜਾਂ ਪਾਰਕਾਂ ਵਿਚ ਜਾਂਦੇ ਹਨ, ਪਰ ਉੱਥੇ ਨੇੜੇ ਹੀ ਗੰਦਗੀ ਦੇ ਢੇਰ ਹਨ ਅਤੇ ਅੱਗਾਂ ਲੱਗੀਆਂ ਹੁੰਦੀਆਂ ਹਨ, ਜਿਸ ਨਾਲ ਹਾਨੀਕਾਰਕ ਧੂਹਾਂ ਫੇਫੜਿਆਂ ’ਚ ਜਾ ਰਿਹਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਈ ਇਲਾਕਿਆਂ ’ਚ ਨਸ਼ੇ ਦੀ ਸਮੱਸਿਆ ਤਾਂ ਹੈ ਹੀ, ਪਰ ਉੱਥੇ ਸੀਵਰੇਜ ਦੀ ਸਮੱਸਿਆ ਨਾਲ ਲੋਕਾਂ ਦਾ ਜਿਊਂਣਾ ਵੀ ਮੁਸ਼ਕਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਵਪਾਰ ਨੂੰ ਪ੍ਰਫੁਲਿਤ ਕਰਨ ਲਈ ਅਨੇਕਾਂ ਅਵਸਰ ਹੁਣ ਵੀ ਹਨ। ਸਾਨੂੰ ਅੰਮ੍ਰਿਤਸਰ ਏਅਰ ਕਾਰਗੋ ਦੀ ਵਰਤੋਂ ਸੌ ਫ਼ੀਸਦੀ ਕਰਨ ਦੀ ਲੋੜ ਹੈ , ਜੋ ਹੁਣ ਕੇਵਲ 20 ਫ਼ੀਸਦੀ ਵਰਤੋਂ ’ਚ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਵਪਾਰੀਆਂ ਦੇ ਆਮਦਨ. ਵਧਾਉਣ ਲਈ ਫਲ਼ ਅਤੇ ਸਬਜ਼ੀਆਂ ਖਾੜੀ ਅਤੇ ਯੂਰਪ ਨੂੰ ਭੇਜੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅਟਾਰੀ ਬਾਡਰ ਰਾਹੀਂ ਯੂ ਏ ਈ ਅਤੇ ਹੋਰ ਖਾੜੀ ਦੇਸ਼ਾਂ ਨਾਲ ਵਪਾਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉੱਥੇ ਹੀ ਅੰਮ੍ਰਿਤਸਰ ਮਖੂ ਹੁੰਦਾ ਹੋਇਆ ਗੁਜਰਾਤ ਪੋਰਟ ਰਾਹੀਂ ਯੂਰਪ ਤਕ ਪਹੁੰਚ ਬਣਾਈ ਜਾ ਸਕਦੀ ਹੈ। ਉਨ੍ਹਾਂ ਹੈਰਾਨ. ਪ੍ਰਗਟ ਕਰਦਿਆਂ ਕਿਹਾ ਕਿ ਰਾਜ ਸਰਕਾਰ ਮਖੂ ਤੇ ਪੱਟੀ 25 ਕਿੱਲੋਮੀਟਰ ਰੇਲ ਲਿੰਕ ਨੂੰ ਜੋੜਨ ਲਈ ਵੀ ਆਨਾਕਾਨੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਨਾਲ ਏਅਰ ਕੁਨੈਕਟੀਵਿਟੀ ਵਧਾਉਣ ਦੇ ਉਪਰਾਲੇ ਕੀਤੇ ਜਾਣਗੇ। ਜਿਸ ਨਾਲ ਅੰਮ੍ਰਿਤਸਰ ਦੀ ਟੂਰਿਜ਼ਮ ਨੂੰ ਵਧਾਉਣ ’ਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਟਾਰਟਅੱਪ ਮੋਦੀ ਸਰਕਾਰ ਦਾ ਵਧੀਆ ਉਪਰਾਲਾ ਹੈ। ਨੌਜਵਾਨ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਮਹੀਨਾ ਪਹਿਲਾਂ ਭਾਰਤ-ਅਮਰੀਕਾ ਰਣਨੀਤਕ ਭਾਈਵਾਲੀ ਫੋਰਮ ਅਤੇ ਫਿੱਕੀ ਦੇ ਸਹਿਯੋਗ ਨਾਲ ਵਪਾਰ ਸੰਮੇਲਨ ਕਰਾਇਆ ਗਿਆ। ਉਸ ਦੇ ਇਕ ਮਹੀਨੇ ਬਾਅਦ ਹੀ ਅਮਰੀਕੀ ਨਾਗਰਿਕਾਂ ਅਤੇ ਪ੍ਰਵਾਸੀ ਭਾਰਤੀ ਭਾਈਚਾਰੇ ਵੱਲੋਂ ਇਕ ‘ਵਿਕਸਿਤ ਅੰਮ੍ਰਿਤਸਰ ਇਨਵੈਸਟਮੈਂਟ’ ਦਾ ਗਠਨ ਕਰਦਿਆਂ ਅੰਮ੍ਰਿਤਸਰ ਵਿੱਚ ਨੌਜਵਾਨ ਉੱਦਮੀਆਂ ਨੂੰ ਰੋਜ਼ਗਾਰ ਅਤੇ ਆਪਣਾ ਸਟਾਰਟ-ਅੱਪ ਸ਼ੁਰੂ ਕਰਨ ’ਚ ਮਦਦ ਕਰਨ ਲਈ ਇਕ ਸੌ ਮਿਲੀਅਨ ਡਾਲਰ ਭਾਵ ਕਿ 800 ਕਰੋੜ ਤੋਂ ਵੱਧ ਦੀ ਰਕਮ ਜੁਟਾਈ ਗਈ ਹੈ। ਉਨ੍ਹਾਂ ਕਿਹਾ ਕਿ ਜੋ ਮੇਰੇ ਦਾਦਾ ਜੀ ਸ਼ਹੀਦ ਸਰਦਾਰ ਤੇਜਾ ਸਿੰਘ ਸਮੁੰਦਰੀ ਨੇ ਮਾਝੇ ਦੀ ਸੇਵਾ ਕੀਤੀ ਅਤੇ ਮੇਰੇ ਪਿਤਾ ਸ. ਬਿਸ਼ਨ ਸਿੰਘ ਸਮੁੰਦਰੀ ਅਤੇ ਮਾਤਾ ਜਗਜੀਤ ਕੌਰ ਨੇ ਸਿੱਖਿਆ ਦੇ ਖੇਤਰ ਵਿਚ ਸੇਵਾ ਕੀਤੀ, ਹੁਣ ਮੇਰੀ ਵਾਰੀ ਹੈ ਕਿ ਮੈਂ ਵੀ ਓਵੇਂ ਹੀ ਲੋਕਾਂ ਦੀ ਸੇਵਾ ਕਰ ਸਕਾਂ। ਇਸ ਮੌਕੇ ਬੋਲਦਿਆਂ ਗੁਨਬੀਰ ਸਿੰਘ, ਸੰਸਥਾਪਕ ਚੇਅਰਮੈਨ, ਸੀ.ਆਈ.ਆਈ. ਅੰਮ੍ਰਿਤਸਰ ਅਤੇ ਪਿਛਲੀ ਚੇਅਰ ਸੀ.ਆਈ.ਆਈ. ਪੰਜਾਬ ਨੇ ਕਿਹਾ ਕਿ ਸੰਧੂ ਸਮੁੰਦਰੀ ਤੋਂ ਅਮ੍ਰਿਤਸਰ ਨੂੰ ਵਡੀ ਆਸ ਹੈ। ਉਨਾਂ ਕਿਹਾ ਕਿ ਉਦਯੋਗਿਕ ਖੇਤਰ ਅਤੇ ਵਪਾਰੀ ਮੁਨਾਫ਼ੇ ਦੀ ਉਮੀਦ ਕਰਦੇ ਹਨ। ਅਸੀਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਲੱਭ ਰਹੇ ਹਾਂ, ਜੋ ਸ਼ਹਿਰ ਦਾ ਆਦਰ ਕਰਨ ਅਤੇ ਵਾਤਾਵਰਣ ਦੇ ਨਾਲ ਟਿਕਾਊ ਅਤੇ ਗੁਣਵੱਤਾ ਲਈ ਉਤਸ਼ਾਹਿਤ ਕਰ ਸਕੇ। ਜਿਸ ਵਿਚ ਕਾਰਪੋਰੇਟ ਪਹਿਲਕਦਮੀਆਂ ਨੂੰ ਅੱਗੇ ਵਧਾਉਂਦਿਆਂ ਹਾਂ-ਪੱਖੀ ਕਾਰਵਾਈ, ਆਜੀਵਕਾ, ਵਿਭਿੰਨਤਾ ਪ੍ਰਬੰਧਨ, ਹੁਨਰ ਵਿਕਾਸ, ਔਰਤਾਂ ਦੇ ਸਸ਼ਕਤੀਕਰਨ ਅਤੇ ਟਿਕਾਊ ਵਿਕਾਸ ਸ਼ਾਮਲ ਹਨ। ਨਵਨੀਤ ਮਿੱਤਰ, ਚੇਅਰਮੈਨ ਅੰਮ੍ਰਿਤਸਰ ਜ਼ੋਨ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਦੂਰ ਕਰਨ ਲਈ ਉੱਦਮ ਕਰਨ ਦੀ ਲੋੜ ਹੈ। ਉਨ੍ਹਾਂ ਉਦਯੋਗ, ਸਰਕਾਰ ਅਤੇ ਨਾਗਰਿਕ ਸਮਾਜ ਦੀ ਭਾਈਵਾਲੀ ਨਾਲ ਵਿਕਾਸ ਲਈ ਅਨੁਕੂਲ ਮਾਹੌਲ ਬਣਾਉਣ ਅਤੇ ਕਾਇਮ ਰੱਖਣ ’ਤੇ ਜ਼ੋਰ ਦਿੱਤਾ। ਇਸ ਮੌਕੇ ਕੋ ਚੇਅਰਮੈਨ ਦਵਿੰਦਰ ਸਿੰਘ ਸਮੇਤ ਅੰਮ੍ਰਿਤਸਰ ਦੇ 15 ਵੱਖ-ਵੱਖ ਵਪਾਰਕ, ਉਦਯੋਗ ਸੰਗਠਨਾਂ, ਗੈਰ ਸਰਕਾਰੀ ਸੰਸਥਾਵਾਂ, ਸਿੱਖਿਆ ਸ਼ਾਸਤਰੀਆਂ ਅਤੇ ਨਾਗਰਿਕਾਂ ਦੇ ਨੁਮਾਇੰਦੇ ਸ਼ਾਮਿਲ ਹਨ।

Have something to say? Post your comment
ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

: ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਭਰੀ ਬੱਸ ਪਲਟੀ

: ਡੇਰਾ ਬਿਆਸ ਜਾ ਰਹੀ ਸੰਗਤ ਨਾਲ ਭਰੀ ਬੱਸ ਪਲਟੀ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ’ਚੱਲੀ ਗੋਲੀ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ’ਚੱਲੀ ਗੋਲੀ

ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ

: ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ

ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

: ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

ਪੰਜਾਬ ‘ਚ ਅੱਜ ਤਾਪਮਾਨ 46 ਡਿਗਰੀ ਤੋਂ ਪਾਰ

: ਪੰਜਾਬ ‘ਚ ਅੱਜ ਤਾਪਮਾਨ 46 ਡਿਗਰੀ ਤੋਂ ਪਾਰ

ਪਟਿਆਲਾ 'ਚ 4 ਵਿਦਿਆਰਥੀਆਂ ਦੀ ਮੌਤ, 2 ਜ਼ਖਮੀ

: ਪਟਿਆਲਾ 'ਚ 4 ਵਿਦਿਆਰਥੀਆਂ ਦੀ ਮੌਤ, 2 ਜ਼ਖਮੀ

ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ : ਡਾ: ਸੁਭਾਸ਼ ਸ਼ਰਮਾ

: ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ : ਡਾ: ਸੁਭਾਸ਼ ਸ਼ਰਮਾ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੋਗਾ ਵਿਖੇ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ

: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੋਗਾ ਵਿਖੇ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ

X