BREAKING
भीषण गर्मी के बीच पीएम मोदी को सुनने उमड़ी भारी भीड़ ओबीसी का आरक्षण और जनता की संपत्ति वोट जिहादियों को बांट देगी कांग्रेस : मोदी ਭਾਜਪਾ ਕਿਸਾਨਾਂ ਨੂੰ ਖਾਲਿਸਤਾਨੀ ਤੇ ਅੱਤਵਾਦੀ ਕਹਿੰਦੀ ਹੈ : ਪਵਨ ਖੇੜਾ ਨਿਤਿਨ ਗਡਕਰੀ 22 ਮਈ ਨੂੰ ਚੰਡੀਗੜ੍ਹ ਆਉਣਗੇ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਡੇਰਾ ਬਿਆਸ ਜਾ ਰਹੀ ਸੰਗਤ ਨਾਲ ਭਰੀ ਬੱਸ ਪਲਟੀ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ’ਚੱਲੀ ਗੋਲੀ ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ ਨੌਜਵਾਨਾਂ ਦੀ ਪਹਿਲੀ ਪਸੰਦ ਬਣੇ ਐਨ.ਕੇ.ਸ਼ਰਮਾ : ਪਰਮਿੰਦਰ ਸ਼ਰਮਾ ਜ਼ੀਰਕਪੁਰ ਦੇ ਸੇਂਟ ਜੇਵੀਅਰ ਸਕੂਲ 'ਚ ਕੀਤੀ ਗਈ ਪਲਾਸਟਿਕ ਕੁਲੈਕਸ਼ਨ ਡਰਾਈਵ

ਪੰਜਾਬ

ਕਿਸਾਨ ਦੀ ਮੌਤ ਅਫਸੋਸਨਾਕ, ਪਰ ਮਾਹੌਲ ਸੁਖਾਵਾਂ ਬਣਾਈ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ

ਗੁਰਪ੍ਰੀਤ ਸਿੰਘ | Updated on Saturday, May 04, 2024 21:14 PM IST

ਚੰਡੀਗੜ੍ਹ। 'ਕਿਸਾਨ ਦੀ ਮੌਤ ਅਫਸੋਸਨਾਕ, ਪਰ ਲੋਕ ਸਭਾ ਚੋਣਾਂ ਦੌਰਾਨ ‌ਸੁਖਾਵਾਂ ਮਾਹੌਲ ਬਣਾਈ ਰੱਖਣਾ ਕਿਸਾਨ ਜਥੇਬੰਦੀਆਂ, ਉਮੀਦਵਾਰਾਂ ਤੇ ਪੰਜਾਬ ਸਰਕਾਰ ਦੀ ਸਾਂਝੀ ਜ਼ਿੰਮੇਵਾਰੀ।'

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪਟਿਆਲਾ ਦੇ ਪਿੰਡ ਸਹਾਰਾ ਚ ਬੀਬੀ ਪ੍ਰਨੀਤ ਕੌਰ ਦੇ ਚੋਣ ਪ੍ਰਚਾਰ ਦੌਰਾਨ ਇੱਕ ਕਿਸਾਨ ਦੀ ਸਿਹਤ ਵਿਗੜਨ ਤੇ ਤੁਰੰਤ ਇਲਾਜ ਦੌਰਾਨ ਉਸ ਦੀ ਮੌਤ ਦੀ ਘਟਨਾ ਸਬੰਧੀ ਅਫਸੋਸ ਪ੍ਰਗਟ ਕਰਦੇ ਹੋਏ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ।

ਮੰਦਭਾਗੀ ਘਟਨਾ ਨੂੰ ਸਿਆਸਤ ਲਈ ਗਲਤ ਢੰਗ ਨਾਲ ਪੇਸ਼ ਕਰਨਾ, ਸਹੀ ਨਹੀਂ : ਜਾਖੜ

ਕਿਹਾ; ਕਿਸਾਨ ਜਥੇਬੰਦੀਆਂ ਲਈ ਸੰਘਰਸ਼ ਤੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਾ ਬਰਾਬਰ ਲੋਕਤਾਂਤਰਿਕ ਅਧਿਕਾਰ

 

ਪ੍ਰਧਾਨ ਜਾਖੜ ਨੇ ਕਿਸਾਨ ਦੀ ਮੌਤ ਉਪਰੰਤ ਭਾਰਤੀ ਜਨਤਾ ਪਾਰਟੀ ਸਮੇਤ ਪੂਰੇ ਪੰਜਾਬ ਦੀ ਅਰਦਾਸ ਹੈ ਕਿ ਵਿੱਛੜੀ ਆਤਮਾ ਦਾ ਵਾਹਿਗੁਰੂ ਦੇ ਚਰਨਾਂ ਚ ਨਿਵਾਸ ਹੋਵੇ ਤੇ ਪੀੜਤ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਮਿਲੇ।

ਪ੍ਰਧਾਨ ਜਾਖੜ ਨੇ ਕਿਹਾ ਕਿ ਵੇਖਣ ਚ ਆਇਆ ਹੈ ਕਿ ਸਿਆਸਤ ਕਰਨ ਖਾਤਰ ਇਸ ਘਟਨਾ ਨੂੰ ਪਹਿਲਾਂ ਇੱਕ ਪੁਲਿਸ ਮੁਲਾਜ਼ਮ ਵੱਲੋਂ ਧੱਕਾ ਮਾਰੇ ਜਾਣ ਕਾਰਨ ਹੋਈ ਪ੍ਰਚਾਰਿਆ ਗਿਆ, ਪਰ ਬਾਅਦ ਚ ਸਾਹਮਣੇ ਆਈ ਇੱਕ ਵੀਡੀਓ ਨੇ ਸਥਿਤੀ ਸਪੱਸ਼ਟ ਕੀਤੀ ਕਿ ਕਿਵੇਂ ਧੁੱਪ ਤੇ ਗਰਮੀ ਕਾਰਨ ਕਿਸਾਨ ਸੜਕ ਉੱਤੇ ਡਿੱਗ ਪਿਆ, ਮੌਕੇ ਉਨ੍ਹਾਂ ਕਿਸਾਨਾਂ ਨੇ ਉਸ ਨੂੰ ਸੰਭਾਲਿਆ ਤੇ ਬਾਅਦ ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪ੍ਰਧਾਨ ਜਾਖੜ ਨੇ ਕਿਸਾਨ ਜਥੇਬੰਦੀਆਂ ਖਾਸ ਤੌਰ ਤੇ ਕਿਸਾਨ ਆਗੂਆਂ ਨੂੰ ਬੇਨਤੀ ਕੀਤੀ ਕਿ ਵਿਰੋਧ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਲੋਕਤੰਤਰਿਕ ਹੱਕ ਹੈ, ਪਰ ਉਹ ਇਸ ਹੱਕ ਦੀ ਸੰਜਮ ਨਾਲ ਵਰਤੋਂ ਕਰਨ ਤੇ ਕਿਸਾਨ ਵਰਕਰਾਂ ਦੀ ਸਿਹਤ ਦਾ ਵੀ ਖਿਆਲ ਰੱਖਣ, ਤਾਂ ਕਿ ਭਵਿੱਖ ਚ ਅਜਿਹੀ ਮੰਦਭਾਗੀ ਘਟਨਾ ਨਾ ਵਾਪਰ ਸਕੇ।

ਜਾਖੜ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਜ਼ਿੰਮੇਵਾਰੀ ਉਮੀਦਵਾਰਾਂ, ਸਰਕਾਰ ਜਾਂ ਜਥੇਬੰਦੀਆਂ ਭਾਵ ਸਾਰਿਆਂ ਦੀ ਹੈ, ਜਿਸ ਨੂੰ ਸਾਰੇ ਨਿਭਾਉਣ, ਤਾਂ ਕਿ ਮਾਹੌਲ ਸੁਖਾਵਾਂ ਰਹਿ ਸਕੇ।

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਉਮੀਦ ਪ੍ਰਗਟਾਈ ਕਿ ਕਿਸਾਨ ਜਥੇਬੰਦੀਆਂ ਦੇ ਆਗੂ ਵਿਰੋਧ ਕਰਨ ਦੇ ਲੋਕਤਾਂਤਰਿਕ ਹੱਕ ਦੀ ਸੰਜਮ ਨਾਲ ਵਰਤੋਂ ਕਰਨਗੇ ਤੇ ਚੋਣਾਂ ਦੌਰਾਨ ਉਮੀਦਵਾਰਾਂ ਦੇ ਪ੍ਰਚਾਰ ਕਰਨ ਦੇ ਸੰਵਿਧਾਨਿਕ ਹੱਕ ਨੂੰ ਵੀ ਬਰਕਰਾਰ ਰੱਖਣਗੇ, ਤਾਂ ਕਿ ਭਵਿੱਖ ਚ ਕਿਸੇ ਮੰਦਭਾਗੀ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।

Have something to say? Post your comment
ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

: ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਭਰੀ ਬੱਸ ਪਲਟੀ

: ਡੇਰਾ ਬਿਆਸ ਜਾ ਰਹੀ ਸੰਗਤ ਨਾਲ ਭਰੀ ਬੱਸ ਪਲਟੀ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ’ਚੱਲੀ ਗੋਲੀ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ’ਚੱਲੀ ਗੋਲੀ

ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ

: ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ

ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

: ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

ਪੰਜਾਬ ‘ਚ ਅੱਜ ਤਾਪਮਾਨ 46 ਡਿਗਰੀ ਤੋਂ ਪਾਰ

: ਪੰਜਾਬ ‘ਚ ਅੱਜ ਤਾਪਮਾਨ 46 ਡਿਗਰੀ ਤੋਂ ਪਾਰ

ਪਟਿਆਲਾ 'ਚ 4 ਵਿਦਿਆਰਥੀਆਂ ਦੀ ਮੌਤ, 2 ਜ਼ਖਮੀ

: ਪਟਿਆਲਾ 'ਚ 4 ਵਿਦਿਆਰਥੀਆਂ ਦੀ ਮੌਤ, 2 ਜ਼ਖਮੀ

ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ : ਡਾ: ਸੁਭਾਸ਼ ਸ਼ਰਮਾ

: ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ : ਡਾ: ਸੁਭਾਸ਼ ਸ਼ਰਮਾ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੋਗਾ ਵਿਖੇ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ

: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੋਗਾ ਵਿਖੇ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ

X