BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਖੇਡਾਂ-ਸੱਭਿਆਚਾਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ

ਗੁਰਪ੍ਰੀਤ ਸਿੰਘ | Updated on Monday, September 30, 2024 19:22 PM IST

ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਾਊਂਟ ਕਾਰਮਲ ਸਕੂਲ, ਸੈਕਟਰ 47, ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ ਸਕੂਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ 28 ਅਗਸਤ ਤੋਂ 10 ਸਤੰਬਰ, 2024 ਤੱਕ ਅਬੂ ਧਾਬੀ, ਯੂ.ਏ.ਈ. ਵਿਖੇ ਹੋਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਗੁਰਸੀਰਤ ਨੇ ਮੁੱਕੇਬਾਜ਼ੀ ਵਿੱਚ ਆਪਣੇ ਸ਼ਾਨਦਾਰ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤਿਆ ਹੈ।

ਜ਼ਿਕਰਯੋਗ ਹੈ ਕਿ ਗੁਰਸੀਰਤ ਨੇ ਇਹ ਜਿੱਤ 8 ਤੋਂ 11 ਅਗਸਤ ਤੱਕ ਹਰਿਆਣਾ ਦੇ ਰੋਹਤਕ ਵਿਖੇ ਹੋਏ ਏਸ਼ੀਅਨ ਜੂਨੀਅਰ ਅਤੇ ਸਕੂਲੀ ਲੜਕੇ ਅਤੇ ਸਕੂਲੀ ਲੜਕੀਆਂ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਟਰਾਇਲਜ਼, ਜਿੱਥੇ ਉਸਨੇ ਪਹਿਲਾ ਸਥਾਨ ਹਾਸਲ ਕੀਤਾ ਸੀ, ਵਿੱਚ ਉਸਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਤੁਰੰਤ ਬਾਅਦ ਹਾਸਲ ਕੀਤੀ ਹੈ। ਸਪੀਕਰ ਸੰਧਵਾਂ ਨੇ ਗੁਰਸੀਰਤ ਦੇ ਦ੍ਰਿੜ ਇਰਾਦੇ ਅਤੇ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਉਸਨੂੰ ਇਸੇ ਤਰ੍ਹਾਂ ਹੀ ਦੇਸ਼ ਦਾ ਮਾਣ ਵਧਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਸ ਖੇਤਰ ਵਿੱਚ ਦੇਸ਼ ਦਾ ਨਾਮ ਚਮਕਾਉਣ ਲਈ ਦ੍ਰਿੜ ਇਰਾਦੇ ਅਤੇ ਜਨੂੰਨ ਦੀ ਲੋੜ ਬਾਰੇ ਗੱਲ ਕਰਦਿਆਂ ਖੇਡਾਂ ਵਿੱਚ ਨੌਜਵਾਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ।

ਸੰਧਵਾਂ ਨੇ ਕਿਹਾ ਕਿ ਗੁਰਸੀਰਤ ਦੀ ਪ੍ਰਾਪਤੀ ਹੋਰਨਾਂ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹੈ, ਜਿਸਨੇ ਖੇਡਾਂ ਦੇ ਖੇਤਰ ਵਿੱਚ ਦੇਸ਼ ਦੇ ਨੌਜਵਾਨਾਂ ਦੀ ਸਮਰੱਥਾ ਅਤੇ ਪ੍ਰਤਿਭਾ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਗੁਰਸੀਰਤ ਦੇ ਸਮਰਪਣ ਅਤੇ ਲਗਨ ਦਾ ਫ਼ਲ ਹੈ, ਜੋ ਮੁੱਕੇਬਾਜ਼ੀ ਵਿੱਚ ਉਸ ਦੇ ਰੌਸ਼ਨ ਭਵਿੱਖ ਦਾ ਪ੍ਰਮਾਣ ਹੈ। ਸ. ਸੰਧਵਾਂ ਨੇ ਨੌਜਵਾਨ ਐਥਲੀਟਾਂ ਦੀਆਂ ਪ੍ਰਾਪਤੀਆਂ ਦਾ ਲਗਾਤਾਰ ਸਮਰਥਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜਪਾਨ ਤੋਂ ਮਿੱਠੀਆਂ ਯਾਦਾਂ ਅਤੇ ਅਨੁਭਵ ਲੈ ਕੇ ਪਰਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਸੀ। ਉਨ੍ਹਾਂ ਹਮੇਸ਼ਾ ਸਕੂਲੀ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਦਿਆਂ ਆਪਣੀ ਪ੍ਰਤਿਭਾ ਨੂੰ ਹੋਰ ਨਿਖ਼ਾਰਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ।

Have something to say? Post your comment
ਸੀ ਜੀ ਸੀ ਝੰਜੇੜੀ ਕੈਂਪਸ ਦੇ ਵਿਦਿਆਰਥੀਆਂ ਵੱਲੋਂ ਪੀ ਟੀ ਯੂ ਕਬੱਡੀ ਚੈਂਪੀਅਨਸ਼ਿਪ 'ਤੇ ਕਬਜ਼ਾ

: ਸੀ ਜੀ ਸੀ ਝੰਜੇੜੀ ਕੈਂਪਸ ਦੇ ਵਿਦਿਆਰਥੀਆਂ ਵੱਲੋਂ ਪੀ ਟੀ ਯੂ ਕਬੱਡੀ ਚੈਂਪੀਅਨਸ਼ਿਪ 'ਤੇ ਕਬਜ਼ਾ

ਡਾਂਡੀਆ ਡਾਂਸ 'ਚ ਔਰਤਾਂ ਨੇ ਮਚਾਈ ਧਮਾਲ

: ਡਾਂਡੀਆ ਡਾਂਸ 'ਚ ਔਰਤਾਂ ਨੇ ਮਚਾਈ ਧਮਾਲ

ਫੀਫਾ ਨੇ ਇਜ਼ਰਾਇਲੀ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

: ਫੀਫਾ ਨੇ ਇਜ਼ਰਾਇਲੀ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

ਮਹਿਲਾ ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਸ਼੍ਰੀਲੰਕਾ ਨੂੰ ਹਰਾਇਆ

: ਮਹਿਲਾ ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਸ਼੍ਰੀਲੰਕਾ ਨੂੰ ਹਰਾਇਆ

ਸੀ ਬੀ ਐੱਸ ਈ ਕਲੱਸਟਰ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਲਾਰੈਂਸ ਸਕੂਲ ਦੀ ਝੰਡੀ

: ਸੀ ਬੀ ਐੱਸ ਈ ਕਲੱਸਟਰ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਲਾਰੈਂਸ ਸਕੂਲ ਦੀ ਝੰਡੀ

ਭਾਰਤ ਨੇ ਕਾਨਪੁਰ ਟੈਸਟ 7 ਵਿਕਟਾਂ ਨਾਲ ਜਿੱਤਿਆ

: ਭਾਰਤ ਨੇ ਕਾਨਪੁਰ ਟੈਸਟ 7 ਵਿਕਟਾਂ ਨਾਲ ਜਿੱਤਿਆ

ਵਿਸ਼ਵ ਦਿਲ ਦਿਵਸ 'ਤੇ 5 ਕਿਲੋਮੀਟਰ ਦੀ 'ਦਿਲ ਦੀ ਸਿਹਤ ਲਈ ਦੌੜ' ਦਾ ਆਯੋਜਨ

: ਵਿਸ਼ਵ ਦਿਲ ਦਿਵਸ 'ਤੇ 5 ਕਿਲੋਮੀਟਰ ਦੀ 'ਦਿਲ ਦੀ ਸਿਹਤ ਲਈ ਦੌੜ' ਦਾ ਆਯੋਜਨ

ਮਾਣ ਧੀਆਂ 'ਤੇ ਸਮਾਜ ਭਲਾਈ ਸੋਸਾਇਟੀ ਅਤੇ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਵੱਲੋਂ ਅਭਿਰੂਪ ਕੌਰ ਮਾਨ ਸਨਮਾਨਿਤ

: ਮਾਣ ਧੀਆਂ 'ਤੇ ਸਮਾਜ ਭਲਾਈ ਸੋਸਾਇਟੀ ਅਤੇ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਵੱਲੋਂ ਅਭਿਰੂਪ ਕੌਰ ਮਾਨ ਸਨਮਾਨਿਤ

ਪ੍ਰਭਜੋਤ ਕੌਰ ਨੇ ਕੁਸ਼ਤੀ ਮੁਕਾਬਲਿਆਂ `ਚ ਜਿੱਤਿਆ ਸਿਲਵਰ ਮੈਡਲ

: ਪ੍ਰਭਜੋਤ ਕੌਰ ਨੇ ਕੁਸ਼ਤੀ ਮੁਕਾਬਲਿਆਂ `ਚ ਜਿੱਤਿਆ ਸਿਲਵਰ ਮੈਡਲ

ਖੇਡਾਂ ਵਤਨ ਪੰਜਾਬ ਦੀਆਂ : ਜੇਤੂ ਖਿਡਾਰੀਆਂ ਨੂੰ ਚੇਅਰਮੈਨ ਰਮਨ ਬਹਿਲ ਨੇ ਕੀਤਾ ਸਨਮਾਨਿਤ

: ਖੇਡਾਂ ਵਤਨ ਪੰਜਾਬ ਦੀਆਂ : ਜੇਤੂ ਖਿਡਾਰੀਆਂ ਨੂੰ ਚੇਅਰਮੈਨ ਰਮਨ ਬਹਿਲ ਨੇ ਕੀਤਾ ਸਨਮਾਨਿਤ

X