ਥਾਈਲੈਂਡ। ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਬੱਸ ਵਿੱਚ ਕੁੱਲ 44 ਲੋਕ ਮੌਜੂਦ ਸਨ, ਜਿਨ੍ਹਾਂ ਵਿੱਚੋਂ 16 ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਬਚਾਅ ਕਰਮਚਾਰੀ ਬਾਕੀ ਬਚੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਟਾਇਰ ਫਟਣ ਕਾਰਨ ਵਾਪਰਿਆ ਹਾਦਸਾ
5 ਅਧਿਆਪਕਾਂ ਸਮੇਤ 44 ਲੋਕ ਸਵਾਰ ਸਨ, ਬਚਾਅ ਜਾਰੀ
ਹਾਲਾਂਕਿ ਮੌਕੇ 'ਤੇ ਮੌਜੂਦ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਬੱਸ ਦਾ ਟਾਇਰ ਫਟਣ ਕਾਰਨ ਅੱਗ ਲੱਗੀ ਹੈ। ਇਹ ਹਾਦਸਾ ਬੈਂਕਾਕ ਦੇ ਖੂ ਖੋਤ ਇਲਾਕੇ 'ਚ ਦੁਪਹਿਰ ਕਰੀਬ 12.30 ਵਜੇ ਵਾਪਰਿਆ। ਬੱਸ ਸਕੂਲ ਦੀ ਯਾਤਰਾ ਤੋਂ ਵਾਪਸ ਆ ਰਹੀ ਸੀ। ਬੱਸ ਵਿੱਚ 3 ਤੋਂ 15 ਸਾਲ ਤੱਕ ਦੇ ਬੱਚੇ ਸਵਾਰ ਸਨ। ਇਸ ਤੋਂ ਇਲਾਵਾ ਉਸ ਦੇ ਨਾਲ 5 ਅਧਿਆਪਕ ਵੀ ਸਵਾਰ ਸਨ।