BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

ਕੈਨੇਡਾ ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ : ਐਡਵੋਕੇਟ ਧਾਮੀ

ਗੁਰਪ੍ਰੀਤ ਸਿੰਘ | Updated on Tuesday, October 01, 2024 18:04 PM IST

ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਨਾਲ ਕੈਨੇਡਾ ਸਰਕਾਰ ਅਤੇ ਉੱਥੇ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਭਾਰਤੀ ਵਿਦਿਆਰਥੀਆਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਦਾ ਨੋਟਿਸ ਲੈਂਦਿਆਂ ਕਿਹਾ ਕਿ ਕੈਨੇਡਾ ਦੀ ਸਰਕਾਰ ਵੱਲੋਂ ਇੱਕ ਪਾਸੇ ਵੱਡੀ ਗਿਣਤੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਨੂੰ ਖੁੱਲ੍ਹ ਦਿੱਤੀ ਹੋਈ ਹੈ ਜਦਕਿ ਦੂਜੇ ਪਾਸੇ ਵਿਦਿਆਰਥੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ।

ਭਾਰਤ ਦੇ ਵਿਦੇਸ਼ ਮੰਤਰੀ ਸਮੇਤ ਕੈਨੇਡਾ ਦੇ ਪ੍ਰਧਾਨ ਮੰਤਰੀ ਤੇ ਸਿੱਖ ਆਗੂਆਂ ਨੂੰ ਕੀਤੀ ਅਪੀਲ

 

ਉਨ੍ਹਾਂ ਇਸ ਸੰਜੀਦਾ ਮਾਮਲੇ ’ਤੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਸਮੇਤ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਅਤੇ ਉੱਥੋਂ ਦੇ ਸਿੱਖ ਆਗੂਆਂ ਤੇ ਗੁਰਦੁਆਰਾ ਕਮੇਟੀਆਂ ਨੂੰ ਦਖਲ ਦੇਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੈਨੇਡਾ ਅੰਦਰ ਅੰਤਰਰਾਸ਼ਟਰੀ ਵਿਦਿਆਰਥੀ ਆਪਣੇ ਦੇਸ਼ ਅਤੇ ਮਾਪਿਆਂ ਤੋਂ ਹਜ਼ਾਰਾਂ ਮੀਲ ਦੀ ਦੂਰੀ ’ਤੇ ਬੈਠੇ ਹੋਏ ਹਨ, ਜਿਨ੍ਹਾਂ ਦੇ ਜੀਵਨ ਸਰੋਕਾਰਾਂ ਨੂੰ ਸਮਝਣਾ ਅਤੇ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰਾਂ ਦੀ ਜਿੰਮੇਵਾਰੀ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇੱਸ ਵਿੱਚ ਨਿਜੀ ਦਿਲਚਸਪੀ ਨਾਲ ਦਖਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਕੈਨੇਡਾ ਦੀ ਸਰਕਾਰ ਨਾਲ ਗੱਲ ਕਰਕੇ ਭਾਰਤੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਦੀ ਪਹਿਲਕਦਮੀ ਕਰਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿੱਚ ਸਿੱਖ ਸਰਕਾਰ ਅਤੇ ਪ੍ਰਸ਼ਾਸਨਿਕ ਆਹੁਦਿਆਂ ’ਤੇ ਕਾਰਜਸ਼ੀਲ ਹਨ, ਜਿਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਭਾਈਚਾਰੇ ਦੇ ਵਿਦਿਆਰਥੀ ਬੱਚਿਆਂ ਦੇ ਦੁਖ ਸਣਨ ਤੇ ਹੱਲ ਲਈ ਸਰਕਾਰ ਨਾਲ ਰਾਬਤਾ ਬਣਾਉਣ। ਉਨ੍ਹਾਂ ਖਾਸ ਤੌਰ ’ਤੇ ਕੈਨੇਡਾ ਦੇ ਸਿੱਖ ਸਾਂਸਦ ਸ. ਹਰਜੀਤ ਸਿੰਘ ਸੱਜਣ, ਸ. ਜਗਮੀਤ ਸਿੰਘ, ਬਰੈਂਪਟਨ ਦੇ ਡਿਪਟੀ ਮੇਅਰ ਸ. ਹਰਕੀਰਤ ਸਿੰਘ ਸਮੇਤ ਹੋਰ ਸਿੱਖ ਆਗੂਆਂ ਨੂੰ ਕਿਹਾ ਕਿ ਉਹ ਇਸ ਦਾ ਨੋਟਿਸ ਲੈਣ ਤਾਂ ਜੋ ਚਿੰਤਾਵਾਂ ਵਿੱਚ ਘਿਰੇ ਕੈਨੇਡਾ ਅੰਦਰ ਭਾਰਤ ਤੇ ਖਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਧਰਵਾਸ ਮਿਲ ਸਕੇ।

Have something to say? Post your comment
ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

: ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਗ੍ਰਾਮ ਪੰਚਾਇਤ ਚੋਣਾਂ -2024 : ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

: ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁ. ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁ. ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

: ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

ਹਾਈਕੋਰਟ ਨੇ ਪੰਚਾਇਤੀ ਚੋਣਾਂ ਦਾ ਰਸਤਾ ਕੀਤਾ ਸਾਫ਼ : ਕੱਲ 1.33 ਕਰੋੜ ਲੋਕ ਪਾਉਣਗੇ ਵੋਟ

: ਹਾਈਕੋਰਟ ਨੇ ਪੰਚਾਇਤੀ ਚੋਣਾਂ ਦਾ ਰਸਤਾ ਕੀਤਾ ਸਾਫ਼ : ਕੱਲ 1.33 ਕਰੋੜ ਲੋਕ ਪਾਉਣਗੇ ਵੋਟ

ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

: ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

ਪੰਜਾਬ ਵਿੱਚ ਕਾਂਗਰਸ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ

: ਪੰਜਾਬ ਵਿੱਚ ਕਾਂਗਰਸ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ

ਕੁੱਲੜ ਪੀਜ਼ਾ ਜੋੜੇ ਖਿਲਾਫ ਨਿਹੰਗਾਂ ਨੇ ਮੁਲਤਵੀ ਕੀਤਾ ਧਰਨਾ

: ਕੁੱਲੜ ਪੀਜ਼ਾ ਜੋੜੇ ਖਿਲਾਫ ਨਿਹੰਗਾਂ ਨੇ ਮੁਲਤਵੀ ਕੀਤਾ ਧਰਨਾ

ਗੋਲਡੀ ਬਰਾੜ ਗੈਂਗ ਦਾ ਸ਼ੂਟਰ ਕਪੂਰਥਲਾ ਤੋਂ ਗ੍ਰਿਫਤਾਰ

: ਗੋਲਡੀ ਬਰਾੜ ਗੈਂਗ ਦਾ ਸ਼ੂਟਰ ਕਪੂਰਥਲਾ ਤੋਂ ਗ੍ਰਿਫਤਾਰ

X