BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ: ਬਰਿੰਦਰ ਕੁਮਾਰ ਗੋਇਲ

ਗੁਰਪ੍ਰੀਤ ਸਿੰਘ | Updated on Tuesday, October 01, 2024 18:12 PM IST

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਦੇ ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਸਬੰਧ ਵਿੱਚ ਜਲ ਸਰੋਤ ਵਿਭਾਗ ਦੀ ਭੂਮਿਕਾ ਬਹੁਤ ਮਹੱਤਵ ਰੱਖਦੀ ਹੈ। ਜਲ ਸਰੋਤ ਵਿਭਾਗ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਵੀਆਂ ਨੀਤੀਆਂ ਦਾ ਖਰੜਾ ਤਿਆਰ ਕਰਨ ਸਮੇਂ ਲੋਕਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਕਿਹਾ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨਾ ਸਮੇਂ ਦੀ ਲੋੜ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇਸਨੂੰ ਤਸੱਲੀ ਅਤੇ ਮਾਣ ਵਾਲੀ ਗੱਲ ਦੱਸਿਆ ਕਿ ਪਿਛਲੇ 2 ਸਾਲਾਂ ਦੌਰਾਨ 4200 ਕਿਲੋਮੀਟਰ ਲੰਬਾਈ ਦੇ ਕੁੱਲ 15914 ਵਾਟਰ ਚੈਨਲਾਂ ਨੂੰ ਬਹਾਲ ਕੀਤਾ ਗਿਆ ਹੈ।

ਜਲ ਸਰੋਤ ਮੰਤਰੀ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਸਮੇਂ ਦੀ ਲੋੜ ਦੱਸਿਆ

 

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੂਬੇ ਦੇ 94 ਪਿੰਡਾਂ ਵਿੱਚ ਪਹਿਲੀ ਵਾਰ ਪਾਣੀ ਪਹੁੰਚਿਆ ਹੈ, ਅਤੇ 49 ਪਿੰਡ ਅਜਿਹੇ ਹਨ ਜਿੱਥੇ 35-40 ਸਾਲਾਂ ਦੇ ਵਕਫ਼ੇ ਤੋਂ ਬਾਅਦ ਪਾਣੀ ਪਹੁੰਚਿਆ ਹੈ। ਇਸ ਤੋਂ ਇਲਾਵਾ ਇਹ ਯਕੀਨੀ ਬਣਾਉਣ ਕਿ ਨਹਿਰ ‘ਚ ਪਾੜ ਪੈਣ ਕਰਕੇ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ, ਲਗਭਗ 414 ਕਿਲੋਮੀਟਰ ਲੰਬਾਈ ਵਾਲੀਆਂ ਬੰਦ ਪਈਆਂ ਨਹਿਰਾਂ ਨੂੰ ਬਹਾਲ ਕੀਤਾ ਗਿਆ ਹੈ ਅਤੇ ਪਾਣੀ ਛੱਡਣ ਲਈ 100 ਮੋਘੇ ਉਸਾਰੀ ਅਧੀਨ ਹਨ।

ਮੰਤਰੀ ਨੇ ਅਧਿਕਾਰੀਆਂ ਨੂੰ ਬੰਨ੍ਹਾਂ ਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਇਸ ਸਬੰਧ ਵਿੱਚ ਪ੍ਰਮੁੱਖ ਸਕੱਤਰ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਮਨਰੇਗਾ ਤਹਿਤ 2023-24 ਲਈ ਨਹਿਰਾਂ ਅਤੇ ਵਾਟਰ ਕੋਰਸਾਂ ਦੀ ਮੁਰੰਮਤ ਦਾ ਕੰਮ 228 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ। ਪ੍ਰਮੁੱਖ ਸਕੱਤਰ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ 3 ਨਹਿਰਾਂ- ਮਾਲਵਾ, ਦਸਮੇਸ਼ ਅਤੇ ਮਲੇਰਕੋਟਲਾ ਤਜਵੀਜ਼ਤ/ਨਿਰਮਾਣ ਅਧੀਨ ਹਨ ਅਤੇ ਇਸ ਤੋਂ ਇਲਾਵਾ ਪਹਿਲੀ ਵਾਰ ਨਦੀਆਂ/ਡਰੇਨਾਂ/ਚੋਏ/ਛੋਟੀਆਂ ਨਦੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਨਾਜਾਇਜ਼ ਕਬਜ਼ਿਆਂ ਵਾਲੀ ਥਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਹਟਾਉਣਾ ਹੈ। ਇਸ ਤੋਂ ਇਲਾਵਾ 1536 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੀਆਂ ਲਿਫ਼ਟ ਇਰੀਗੇਸ਼ਨ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ।

ਇਸਦੇ ਨਾਲ ਹੀ ਪ੍ਰਕਿਰਿਆ ਨੂੰ ਸਰਲ ਬਣਾਉਣ, ਮੁਕੱਦਮੇਬਾਜ਼ੀ ਨੂੰ ਘਟਾਉਣ ਅਤੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ 1873 ਦੇ ਐਕਟ ਦੀ ਥਾਂ ਨਵਾਂ ਨਹਿਰੀ ਐਕਟ ਬਣਾਇਆ ਜਾ ਰਿਹਾ ਹੈ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਵਿਭਾਗ ਨਾਲ ਸਬੰਧਤ ਕੇਸਾਂ ਵਾਸਤੇ ਕਿਸਾਨਾਂ ਨੂੰ ਆਨਲਾਈਨ ਅਪਲਾਈ ਕਰਨ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਈ-ਸਿੰਚਾਈ ਨਾਮ ਦੀ ਐਪ ਵੀ ਲਾਂਚ ਕੀਤੀ ਗਈ ਹੈ। ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Have something to say? Post your comment
ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

: ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਗ੍ਰਾਮ ਪੰਚਾਇਤ ਚੋਣਾਂ -2024 : ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

: ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁ. ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁ. ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

: ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

ਹਾਈਕੋਰਟ ਨੇ ਪੰਚਾਇਤੀ ਚੋਣਾਂ ਦਾ ਰਸਤਾ ਕੀਤਾ ਸਾਫ਼ : ਕੱਲ 1.33 ਕਰੋੜ ਲੋਕ ਪਾਉਣਗੇ ਵੋਟ

: ਹਾਈਕੋਰਟ ਨੇ ਪੰਚਾਇਤੀ ਚੋਣਾਂ ਦਾ ਰਸਤਾ ਕੀਤਾ ਸਾਫ਼ : ਕੱਲ 1.33 ਕਰੋੜ ਲੋਕ ਪਾਉਣਗੇ ਵੋਟ

ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

: ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

ਪੰਜਾਬ ਵਿੱਚ ਕਾਂਗਰਸ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ

: ਪੰਜਾਬ ਵਿੱਚ ਕਾਂਗਰਸ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ

ਕੁੱਲੜ ਪੀਜ਼ਾ ਜੋੜੇ ਖਿਲਾਫ ਨਿਹੰਗਾਂ ਨੇ ਮੁਲਤਵੀ ਕੀਤਾ ਧਰਨਾ

: ਕੁੱਲੜ ਪੀਜ਼ਾ ਜੋੜੇ ਖਿਲਾਫ ਨਿਹੰਗਾਂ ਨੇ ਮੁਲਤਵੀ ਕੀਤਾ ਧਰਨਾ

ਗੋਲਡੀ ਬਰਾੜ ਗੈਂਗ ਦਾ ਸ਼ੂਟਰ ਕਪੂਰਥਲਾ ਤੋਂ ਗ੍ਰਿਫਤਾਰ

: ਗੋਲਡੀ ਬਰਾੜ ਗੈਂਗ ਦਾ ਸ਼ੂਟਰ ਕਪੂਰਥਲਾ ਤੋਂ ਗ੍ਰਿਫਤਾਰ

X