BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

ਮੰਡੀਆਂ 'ਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਲੇਬਰ ਚਾਰਜ 'ਚ ਪ੍ਰਤੀ ਕੁਇੰਟਲ ਇਕ ਰੁ. ਦਾ ਵਾਧਾ ਕਰਨ ਦਾ ਐਲਾਨ

ਗੁਰਪ੍ਰੀਤ ਸਿੰਘ | Updated on Tuesday, October 01, 2024 18:15 PM IST

ਚੰਡੀਗੜ੍ਹ। ਮੰਡੀਆਂ ਵਿੱਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ਵਿੱਚ ਲੱਗੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਲਈ ਵੱਡੀ ਰਾਹਤ ਹੈ ਜੋ ਸੁਚਾਰੂ ਢੰਗ ਨਾਲ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ਵਿੱਚੋਂ 18 ਕਰੋੜ ਰੁਪਏ ਦੀ ਵਾਧੂ ਅਦਾਇਗੀ ਕੀਤੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਝੋਨੇ ਦੇ ਮੰਡੀਕਰਨ ਸੀਜ਼ਨ ਦੌਰਾਨ ਅਨਾਜ ਮੰਡੀਆਂ ਦੇ ਦੌਰੇ ਕਰਨ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀਆਂ ਅਤੇ ਵਿਧਾਇਕਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮੰਡੀਆਂ ਵਿੱਚ ਲਿਆਂਦੀ ਗਈ ਕਿਸਾਨਾਂ ਦੀ ਜਿਣਸ ਦੀ ਖਰੀਦ ਅਤੇ ਲਿਫਟਿੰਗ ਜਲਦ ਤੋਂ ਜਲਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਮੁੱਚੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਨੇਪਰੇ ਚੜ੍ਹਨੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।


ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਡੀਆਂ ਦੇ ਦੌਰੇ ਕਰਨ ਦੇ ਨਿਰਦੇਸ਼

ਸੀਜ਼ਨ ਦੇ ਸਿਖਰ ਦੌਰਾਨ ਝੋਨੇ ਦੀ ਵਿਆਪਕ ਆਮਦ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰਾਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਹੁਕਮ

ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਭਾਰਤ ਸਰਕਾਰ ਕੋਲ ਉਠਾਇਆ ਜਾ ਰਿਹਾ

ਮੁੱਖ ਮੰਤਰੀ ਨੇ ਝੋਨੇ ਦੀ ਸੁਚਾਰੂ ਖਰੀਦ ਲਈ ਵਚਨਬੱਧਤਾ ਨੂੰ ਦੁਹਰਾਇਆ

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਨੂੰ ਕਬਜ਼ਿਆਂ ਤੋਂ ਮੁਕਤ ਅਤੇ ਸਾਫ਼ ਸੁਥਰਾ ਰੱਖਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸੀਜ਼ਨ ਦੇ ਸਿਖਰ ਦੌਰਾਨ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਨਾ ਲੱਗਣ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਪ੍ਰਤੀ ਸੁਹਿਰਦ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਇਨ੍ਹਾਂ ਮੰਗਾਂ ਦੇ ਜਲਦੀ ਹੱਲ ਲਈ ਕੇਂਦਰ ਸਰਕਾਰ ਕੋਲ ਮਾਮਲਾ ਉਠਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ 185 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਲਿਆਂਦੇ ਜਾਣ ਦੀ ਉਮੀਦ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਵਿੱਚ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ ਲਈ 'ਏ' ਗਰੇਡ ਦੇ ਝੋਨੇ ਲਈ 2320 ਰੁਪਏ ਪ੍ਰਤੀ ਕੁਇੰਟਲ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੈਅ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੀ.ਐੱਸ.ਡਬਲਯੂ.ਸੀ, ਅਤੇ ਐੱਫ.ਸੀ.ਆਈ. ਵੱਲੋਂ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦੇ ਸਾਰ ਹੀ ਖ਼ਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਢੁਕਵੀਂ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment
ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

: ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਗ੍ਰਾਮ ਪੰਚਾਇਤ ਚੋਣਾਂ -2024 : ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

: ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁ. ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁ. ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

: ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

ਹਾਈਕੋਰਟ ਨੇ ਪੰਚਾਇਤੀ ਚੋਣਾਂ ਦਾ ਰਸਤਾ ਕੀਤਾ ਸਾਫ਼ : ਕੱਲ 1.33 ਕਰੋੜ ਲੋਕ ਪਾਉਣਗੇ ਵੋਟ

: ਹਾਈਕੋਰਟ ਨੇ ਪੰਚਾਇਤੀ ਚੋਣਾਂ ਦਾ ਰਸਤਾ ਕੀਤਾ ਸਾਫ਼ : ਕੱਲ 1.33 ਕਰੋੜ ਲੋਕ ਪਾਉਣਗੇ ਵੋਟ

ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

: ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

ਪੰਜਾਬ ਵਿੱਚ ਕਾਂਗਰਸ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ

: ਪੰਜਾਬ ਵਿੱਚ ਕਾਂਗਰਸ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ

ਕੁੱਲੜ ਪੀਜ਼ਾ ਜੋੜੇ ਖਿਲਾਫ ਨਿਹੰਗਾਂ ਨੇ ਮੁਲਤਵੀ ਕੀਤਾ ਧਰਨਾ

: ਕੁੱਲੜ ਪੀਜ਼ਾ ਜੋੜੇ ਖਿਲਾਫ ਨਿਹੰਗਾਂ ਨੇ ਮੁਲਤਵੀ ਕੀਤਾ ਧਰਨਾ

ਗੋਲਡੀ ਬਰਾੜ ਗੈਂਗ ਦਾ ਸ਼ੂਟਰ ਕਪੂਰਥਲਾ ਤੋਂ ਗ੍ਰਿਫਤਾਰ

: ਗੋਲਡੀ ਬਰਾੜ ਗੈਂਗ ਦਾ ਸ਼ੂਟਰ ਕਪੂਰਥਲਾ ਤੋਂ ਗ੍ਰਿਫਤਾਰ

X