BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ

Updated on Wednesday, October 30, 2024 20:02 PM IST

 

ਚੰਡੀਗੜ੍ਹ। ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਲਾਹਣਤ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਉਂਦਿਆਂ ਵੱਡੀਆਂ ਮੱਛੀਆਂ 'ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਪਿੰਡਾਂ ਅਤੇ ਮੁਹੱਲਿਆਂ ਸਮੇਤ ਵਿਕਰੀ ਸਥਾਨ 'ਤੇ ਹੀ ਨਸ਼ਾ ਵੇਚਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ 'ਤੇ ਧਿਆਨ ਕੇਂਦਰਿਤ ਕੀਤਾ ਹੈ।

790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਪੰਜਾਬ ਪੁਲਿਸ ਨੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਈ: ਡੀਜੀਪੀ ਗੌਰਵ ਯਾਦਵ

ਡੀਜੀਪੀ ਗੌਰਵ ਯਾਦਵ ਨੇ ਸਾਲ 2024 ਵਿੱਚ ਨਸ਼ਿਆਂ ਦੀ ਬਰਾਮਦਗੀ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਿਆਂ ਦੀ ਵਿਕਰੀ ਵਾਲੇ ਸੰਭਾਵਿਤ  ਰੂਟਾਂ 'ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਸੂਬੇ ਭਰ ‘ਚੋਂ 790 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਹੈਰੋਇਨ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ 860 ਕਿਲੋ ਅਫੀਮ, 367 ਕੁਇੰਟਲ ਭੁੱਕੀ, 93 ਕਿਲੋ ਚਰਸ, 724 ਕਿਲੋ ਗਾਂਜਾ, 19 ਕਿਲੋ ਆਈ.ਸੀ.ਈ. ਅਤੇ 2.90 ਕਰੋੜ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਭਰ ਵਿੱਚ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 13.62 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਜਨਵਰੀ, 2024 ਤੋਂ ਹੁਣ ਤੱਕ 362 ਵੱਡੇ ਤਸਕਰਾਂ ਦੀਆਂ 208 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦਕਿ 289 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ 470 ਕੇਸ, ਮਨਜ਼ੂਰੀ ਲਈ ਸਮਰੱਥ ਅਥਾਰਟੀ ਕੋਲ ਲੰਬਿਤ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ  ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਸ਼ਹੂਰ ਕਲਾਂ ਦੇ ਅਵਤਾਰ ਸਿੰਘ ਉਰਫ਼ ਤਾਰੀ ਨਾਮੀ ਚੋਟੀ ਦੇ ਨਸ਼ਾ ਤਸਕਰ ਦੀ ਪ੍ਰੀਵੈਂਟਿਵ ਡਿਟੈਂਸ਼ਨ (ਨਿਵਾਰਕ ਹਿਰਾਸਤ) ਦੇ ਹੁਕਮਾਂ ਨੂੰ ਲਾਗੂ ਕਰਕੇ ਨਸ਼ਿਆਂ ਵਿਰੁੱਧ ਜਾਰੀ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁਲਜ਼ਮ ਤਾਰੀ ਨੂੰ ਪ੍ਰੀਵੈਂਸ਼ਨ ਆਫ਼ ਇਲੀਸਿਟ ਟਰੈਫਿਕ ਇਨ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀ-ਐਨਡੀਪੀਐਸ) ਐਕਟ ਤਹਿਤ ਦੋ ਸਾਲਾਂ ਲਈ ਹਿਰਾਸਤ ਵਿੱਚ ਲੈ ਕੇ ਕੇਂਦਰੀ ਜੇਲ੍ਹ ਬਠਿੰਡਾ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਨਿਵਾਰਕ ਨਜ਼ਰਬੰਦੀ ਦਾ ਇਹ ਪਹਿਲਾ ਮਾਮਲਾ ਹੈ, ਜਿਸ ਵਿੱਚ ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3 (1) ਅਤੇ ਧਾਰਾ 10 ਤਹਿਤ ਸਮਰੱਥ ਅਥਾਰਟੀ ਦੁਆਰਾ ਆਦੇਸ਼ ਜਾਰੀ ਕੀਤੇ ਗਏ ਸਨ। ਜ਼ਿਕਰਯੋਗ ਹੈ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਇਸ ਸਾਲ 731 ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਹੈ।

Have something to say? Post your comment
ਖੇਤੀ ਵਿਗਿਆਨੀ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦੇਣ : ਮੁੱਖ ਮੰਤਰੀ

: ਖੇਤੀ ਵਿਗਿਆਨੀ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦੇਣ : ਮੁੱਖ ਮੰਤਰੀ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਨਰਮਾਣਾ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

: ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਨਰਮਾਣਾ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

'ਪੰਜਾਬ ਵਿਜ਼ਨ: 2047' ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰ

: 'ਪੰਜਾਬ ਵਿਜ਼ਨ: 2047' ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ

: ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ

ਪੰਜਾਬ ਸਰਕਾਰ ਅਗਨੀਵੀਰਾਂ ਨੂੰ ਸੇਵਾ ਮੁਕਤੀ ਮਗਰੋਂ ਦੇਵੇਗੀ ਰੋਜ਼ਗਾਰ-ਮੋਹਿੰਦਰ ਭਗਤ

: ਪੰਜਾਬ ਸਰਕਾਰ ਅਗਨੀਵੀਰਾਂ ਨੂੰ ਸੇਵਾ ਮੁਕਤੀ ਮਗਰੋਂ ਦੇਵੇਗੀ ਰੋਜ਼ਗਾਰ-ਮੋਹਿੰਦਰ ਭਗਤ

ਹਵਾਈ ਅੱਡਿਆਂ ਅੰਦਰ ਸਿੱਖਾਂ ’ਤੇ ਕਕਾਰਾਂ ਦੀ ਪਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ

: ਹਵਾਈ ਅੱਡਿਆਂ ਅੰਦਰ ਸਿੱਖਾਂ ’ਤੇ ਕਕਾਰਾਂ ਦੀ ਪਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

: ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾਏ

: ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾਏ

ਡੀ.ਏ.ਪੀ ਖਾਦ ਦੇ ਬਦਲ ਵਜੋਂ ਹੋਰ ਖਾਦਾਂ ਦੀ ਵਰਤੋਂ ਕਰਨ ਕਿਸਾਨ : ਮੁੱਖ ਖੇਤੀਬਾੜੀ ਅਫ਼ਸਰ

: ਡੀ.ਏ.ਪੀ ਖਾਦ ਦੇ ਬਦਲ ਵਜੋਂ ਹੋਰ ਖਾਦਾਂ ਦੀ ਵਰਤੋਂ ਕਰਨ ਕਿਸਾਨ : ਮੁੱਖ ਖੇਤੀਬਾੜੀ ਅਫ਼ਸਰ

X