ਓਟਾਵਾ। ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਡੱਲਾ ਨੂੰ ਕੈਨੇਡਾ 'ਚ ਹਿਰਾਸਤ 'ਚ ਲਿਆ ਗਿਆ ਹੈ। ਅਰਸ਼ਦੀਪ ਹਰਦੀਪ ਸਿੰਘ ਨਿੱਝਰ ਦਾ ਕਰੀਬੀ ਹੈ। ਦਰਅਸਲ 28 ਅਕਤੂਬਰ ਨੂੰ ਕੈਨੇਡਾ ਦੇ ਮਿਲਟਨ ਸ਼ਹਿਰ 'ਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ। 29 ਅਕਤੂਬਰ ਨੂੰ ਉੱਥੋਂ ਦੀ ਸਥਾਨਕ ਪੁਲਿਸ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਉਨ੍ਹਾਂ ਨੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪਰ ਇਸ ਦੌਰਾਨ ਪੁਲੀਸ ਨੇ ਮੁਲਜ਼ਮ ਦੀ ਪਛਾਣ ਨਹੀਂ ਦੱਸੀ।
ਹਰਦੀਪ ਸਿੰਘ ਨਿੱਝਰ ਦੇ ਕਰੀਬੀ ਨੂੰ ਪਿਛਲੇ ਮਹੀਨੇ ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਫੜ ਲਿਆ ਸੀ
ਪਰ ਐਤਵਾਰ ਨੂੰ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਕਿ ਦੋਸ਼ੀਆਂ 'ਚੋਂ ਇਕ ਡੱਲਾ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਨੂੰ ਹਿਰਾਸਤ ਤੋਂ ਬਾਅਦ ਰਿਹਾਅ ਕੀਤਾ ਗਿਆ ਸੀ ਜਾਂ ਨਹੀਂ। ਡੱਲਾ ਦੀ ਹਿਰਾਸਤ 'ਤੇ ਕੈਨੇਡੀਅਨ ਪੁਲਿਸ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਕੈਨੇਡਾ ਅਤੇ ਭਾਰਤ ਵਿਚਾਲੇ ਕੂਟਨੀਤਕ ਗੱਲਬਾਤ ਫਿਲਹਾਲ ਬੰਦ ਹੈ। ਅਜਿਹੇ 'ਚ ਦੋਹਾਂ ਦੇਸ਼ਾਂ ਵਿਚਾਲੇ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਰਹੀ ਹੈ।