English Today's Paper Wednesday, 04 December 2024
BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਖੇਡਾਂ-ਸੱਭਿਆਚਾਰ

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਗੁਰਪ੍ਰੀਤ ਸਿੰਘ | Updated on Monday, November 11, 2024 18:52 PM IST

 

ਚੰਡੀਗੜ੍ਹ। ਖੇਡ ਵਿਭਾਗ ਪੰਜਾਬ ਨੇ ਬੜੇ ਮਾਣ ਨਾਲ ਐਲਾਨ ਕੀਤਾ ਹੈ ਕਿ ਮਿਨਰਵਾ ਫੁਟਬਾਲ ਅਕੈਡਮੀ ਦੇ ਦਿੱਲੀ ਐਫ ਸੀ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਜਿਸਦੇ ਤਹਿਤ ਕਲੱਬ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਵਿੱਚ ਨਵੇਂ ਬਣੇ ਖੇਡ ਸਟੇਡੀਅਮ ਵਿੱਚ ਆਉਣ ਵਾਲੇ ਆਈ ਲੀਗ ਸੀਜ਼ਨ ਲਈ ਵਰਤਣ ਦੀ ਆਗਿਆ ਮਿਲੇਗੀ, ਜੋ ਆਲ ਇੰਡੀਆ ਫੁਟਬਾਲ ਫੈਡਰੇਸ਼ਨ ਦੁਆਰਾ ਕੀਤਾ ਜਾ ਰਿਹਾ ਹੈ। ਇਹ ਕਦਮ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਖੇਡਾਂ ਦੇ ਵਿਕਾਸ ਅਤੇ ਨੌਜਵਾਨ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਤਹਿਤ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ।

ਇਹ ਸਮਝੌਤਾ ਆਈ. ਲੀਗ ਮੈਚ ਕਰਵਾਉਣ ਕਰਨ ਲਈ ਨਾ ਸਿਰਫ ਪੰਜਾਬ ਦੇ ਖੇਡ ਢਾਂਚੇ ਨੂੰ ਮਜ਼ਬੂਤ ਕਰੇਗਾ, ਸਗੋਂ ਫੁਟਬਾਲ ਵਿੱਚ ਪੇਸ਼ੇਵਰ ਕਰੀਅਰ ਬਣਾਉਣ ਦੇ ਚਾਹਵਾਨ ਨੌਜਵਾਨ ਖਿਡਾਰੀਆਂ ਨੂੰ ਵੀ ਸਹਾਰਾ ਦੇਵੇਗਾ। ਇਹ ਆਈ ਲੀਗ ਸੀਜ਼ਨ 19 ਦਸੰਬਰ 2024 ਤੋਂ ਸ਼ੁਰੂ ਹੋਵੇਗਾ ਅਤੇ ਅਪਰੈਲ 2025 ਤੱਕ ਦੇ ਅੰਤ ਤੱਕ ਕੁੱਲ 12 ਮੈਚ ਖੇਡੇ ਜਾਣਗੇ।

ਮਾਹਿਲਪੁਰ ਵਿਖੇ ਹੋਣਗੇ ਆਈ ਲੀਗ ਦੇ ਮੈਚ

ਖੇਡ ਵਿਭਾਗ ਨੇ ਮਿਨਰਵਾ ਫੁਟਬਾਲ ਅਕੈਡਮੀ ਨਾਲ ਕੀਤਾ ਸਮਝੌਤਾ

ਮਾਹਿਲਪੁਰ ਜੋ ਕਿ ਫੁਟਬਾਲ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਹੈ, ਵਿਖੇ ਸਾਰੇ ਮੈਚਾਂ ਵਿੱਚ ਹਜ਼ਾਰਾਂ ਪ੍ਰਸ਼ੰਸਕ ਸ਼ਾਮਲ ਹੋਣਗੇ ਅਤੇ ਕੁਝ ਫੁਟਬਾਲ ਪ੍ਰੇਮੀ ਤਾਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੀ ਆਉਣਗੇ। ਇਹ ਦਿਲਚਸਪ ਹੈ ਕਿ 2024-25 ਆਈ. ਲੀਗ ਸੀਜ਼ਨ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ 12 ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਸ ਵਿੱਚ ਡੈਂਪੋ ਸਪੋਰਟਿੰਗ ਕਲੱਬ ਅਤੇ ਚਰਚਿਲ ਬ੍ਰਦਰਜ਼ ਵਰਗੇ ਰਵਾਇਤੀ ਕਲੱਬ ਵੀ ਸ਼ਾਮਲ ਹਨ।

ਇਸ ਸੀਜ਼ਨ ਵਿੱਚ, ਆਈ. ਲੀਗ ਦੇ ਮੈਚਾਂ ਨੂੰ ਯੂਰੋ ਸਪੋਰਟਸ ਇੰਡੀਆ ਤੇ ਲਾਈਵਟੀਵੀ ਉਤੇ ਪ੍ਰਸਾਰਿਤ ਕੀਤਾ ਜਾਵੇਗਾ ਅਤੇ ਫੈਨ ਕੋਡ ਪਲੇਟਫਾਰਮ 'ਤੇ ਆਨਲਾਈਨ ਸਟ੍ਰੀਮਿੰਗ ਵੀ ਕੀਤੀ ਜਾਵੇਗੀ, ਜਿਸ ਨਾਲ ਮਾਹਿਲਪੁਰ ਫੁਟਬਾਲ ਦੇ ਕੌਮੀ ਮੰਚ ਉਤੇ ਚਮਕੇਗਾ।

ਮਿਨਰਵਾ ਫੁਟਬਾਲ ਅਕੈਡਮੀ ਦੇ ਸੀ ਈ ਓ ਰਣਜੀਤ ਬਜਾਜਾ ਨੇ ਦੱਸਿਆ ਕਿ ਸਾਰੇ ਖੇਡ ਪ੍ਰੇਮੀ ਇਸ ਤੋਂ ਬਹੁਤ ਖੁਸ਼ ਹਨ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਖੇਡ ਵਿਭਾਗ ਦਾ ਧੰਨਵਾਦ ਕੀਤਾ।

ਖੇਡ ਵਿਭਾਗ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਵਿੱਚ ਪ੍ਰਤਿਭਾ ਨੂੰ ਵਧਾਉਣ ਲਈ ਅਤੇ ਖਿਡਾਰੀਆਂ ਨੂੰ ਸਹੂਲਤਾਂ ਅਤੇ ਮੰਚ ਪ੍ਰਦਾਨ ਕਰਨ ਲਈ ਵਚਨਬੱਧ ਹੈੱ


ਮਾਹਿਲਪੁਰ, ਜਿਸ ਨੂੰ ਭਾਰਤੀ ਫੁਟਬਾਲ ਦਾ ਮੱਕਾ ਜਾਂ ਨਰਸਰੀ ਕਿਹਾ ਜਾਂਦਾ ਹੈ, ਫੁਟਬਾਲ ਦੀ ਵੱਡੀ ਵਿਰਾਸਤ ਰੱਖਦਾ ਹੈ ਜੋ ਆਜ਼ਾਦੀ ਤੋਂ ਪਹਿਲਾਂ ਦਾ ਹੈ। ਮਾਹਿਲਪੁਰ ਨੇ ਕਈ ਅੰਤਰਰਾਸ਼ਟਰੀ ਖਿਡਾਰੀ ਪੈਦਾ ਕੀਤੇ ਹਨ। ਹੁਸ਼ਿਆਰਪੁਰ ਜ਼ਿਲਾ ਪੰਜਾਬ ਦੇ ਖੇਡ ਸੱਭਿਆਚਾਰ ਦੀ ਅਗਵਾਈ ਕਰਦਾ ਆ ਰਿਹਾ ਹੈ, ਨਾ ਸਿਰਫ ਫੁਟਬਾਲ ਸਗੋਂ ਕਈ ਹੋਰ ਖੇਡਾਂ ਵਿੱਚ ਵੀ ਇਸ ਦਾ ਯੋਗਦਾਨ ਮਹੱਤਵਪੂਰਨ ਰਿਹਾ ਹੈ ਜਿਸ ਕਰਕੇ ਇਹ ਮੈਚ ਕਰਵਾਉਣ ਲਈ ਇੱਕ ਉਚਿਤ ਸਥਾਨ ਬਣਦਾ ਹੈ। ਪੰਜਾਬ ਸਰਕਾਰ ਮਾਹਿਲਪੁਰ ਦੀ ਸਮਰੱਥ ਨੂੰ ਪਛਾਣ ਦੀ ਹੈ ਅਤੇ ਇਸ ਦੀ ਇਤਿਹਾਸਿਕ ਖੇਡ ਵਿਰਾਸਤ ਨੂੰ ਨਵੀਂ ਜ਼ਿੰਦਗੀ ਦੇਣ ਲਈ ਇਸ ਤਰ੍ਹਾਂ ਦੀਆਂ ਯੋਜਨਾਵਾਂ ਦੇ ਜ਼ਰੀਏ ਇਸ ਨੂੰ ਦੁਬਾਰਾ ਜੀਵਤ ਕਰਨ ਦਾ ਉਦੇਸ਼ ਰੱਖਦੀ ਹੈ।


ਸਾਲ 2022 ਤੋਂ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਕਈ ਕਦਮ ਉਠਾ ਰਹੀ ਹੈ। ਇਸ ਦੇ ਮੁੱਖ ਉਪਰਾਲਿਆਂ ਵਿੱਚ 2022 ਵਿੱਚ "ਖੇਡਾਂ ਵਤਨ ਪੰਜਾਬ ਦੀਆਂ" ਦੀ ਸ਼ੁਰੂਆਤ ਸ਼ਾਮਲ ਹੈ ਜਿਸ ਵਿੱਚ ਵੱਖ-ਵੱਖ ਉਮਰ ਵਰਗਾਂ ਅਤੇ ਖੇਡਾਂ ਵਿੱਚ 4,45,070 ਖਿਡਾਰੀ ਹਿੱਸਾ ਲੈ ਚੁੱਕੇ ਹਨ। ਇਸ ਸਾਲ, "ਖੇਡਾਂ ਵਤਨ ਪੰਜਾਬ ਦੀਆਂ" ਵਿੱਚ ਪਹਿਲੀ ਵਾਰ ਪੈਰਾ ਸਪੋਰਟਸ ਵੀ ਕਰਵਾਈਆਂ ਜਾ ਰਹੀਆਂ ਹਨ।

Have something to say? Post your comment
ਮੈਂ 10 ਸਾਲ ਤੋਂ ਧੋਨੀ ਨਾਲ ਗੱਲ ਨਹੀਂ ਕਰਦਾ... ਹਰਭਜਨ ਸਿੰਘ ਦਾ ਵੱਡਾ ਬਿਆਨ

: ਮੈਂ 10 ਸਾਲ ਤੋਂ ਧੋਨੀ ਨਾਲ ਗੱਲ ਨਹੀਂ ਕਰਦਾ... ਹਰਭਜਨ ਸਿੰਘ ਦਾ ਵੱਡਾ ਬਿਆਨ

ਹਾਰ ਇਕ ਗੱਲ, ਡਰ ਤਾਂ ਮੈਨੂੰ ਵਿਰਾਟ ਦੇ... ਮਾਈਕਲ ਕਲਾਰਕ ਦੀ ਟੀਮ ਨੂੰ ਚੇਤਾਵਨੀ

: ਹਾਰ ਇਕ ਗੱਲ, ਡਰ ਤਾਂ ਮੈਨੂੰ ਵਿਰਾਟ ਦੇ... ਮਾਈਕਲ ਕਲਾਰਕ ਦੀ ਟੀਮ ਨੂੰ ਚੇਤਾਵਨੀ

ਦਿਸੰਬਰ ਦੀ ਸੁੱਕੀ ਠੰਡ ਤੁਹਾਨੂੰ ਕਰ ਸਕਦੀ ਹੈ ਬਿਮਾਰ! ਹੋ ਜਾਓ ਸਾਵਧਾਨ!

: ਦਿਸੰਬਰ ਦੀ ਸੁੱਕੀ ਠੰਡ ਤੁਹਾਨੂੰ ਕਰ ਸਕਦੀ ਹੈ ਬਿਮਾਰ! ਹੋ ਜਾਓ ਸਾਵਧਾਨ!

ਪਹਾੜੀ ਗੀਤ ਤੇ ਝੂਮੇ ਐੱਮਐੱਸ ਧੋਨੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ

: ਪਹਾੜੀ ਗੀਤ ਤੇ ਝੂਮੇ ਐੱਮਐੱਸ ਧੋਨੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ

ਭਾਰ ਵਧਾਉਣਾ ਚਾਹੁੰਦੇ ਹੋ, 15 ਦਿਨਾਂ ਵਿੱਚ ਬਣ ਜਾਵੇਗਾ ਤੁਹਾਡਾ ਸਰੀਰ, ਪੂਰਾ ਪੜ੍ਹੋ!

: ਭਾਰ ਵਧਾਉਣਾ ਚਾਹੁੰਦੇ ਹੋ, 15 ਦਿਨਾਂ ਵਿੱਚ ਬਣ ਜਾਵੇਗਾ ਤੁਹਾਡਾ ਸਰੀਰ, ਪੂਰਾ ਪੜ੍ਹੋ!

ਭਾਰਤ ਨੂੰ ICC ਤੋਂ ਹੋਣ ਵਾਲੀ ਕਮਾਈ ਤੋਂ ਸੜਦਾ ਹੈ ਪਾਕਿ.. ਚਾਹੁੰਦੈ ਬਦਲਾਅ, ਜਾਣੋ ICC ਦਾ ਮਾਲੀਆ ਮਾਡਲ

: ਭਾਰਤ ਨੂੰ ICC ਤੋਂ ਹੋਣ ਵਾਲੀ ਕਮਾਈ ਤੋਂ ਸੜਦਾ ਹੈ ਪਾਕਿ.. ਚਾਹੁੰਦੈ ਬਦਲਾਅ, ਜਾਣੋ ICC ਦਾ ਮਾਲੀਆ ਮਾਡਲ

ਅੰਤਰ-ਯੂਨੀਵਰਸਿਟੀ ਯੁਵਕ ਮੇਲਿਆਂ ਵਿੱਚ ਜੀਐਨਡੀਯੂ ਦੇ ਵਿਦਿਆਰਥੀ ਚਮਕੇ

: ਅੰਤਰ-ਯੂਨੀਵਰਸਿਟੀ ਯੁਵਕ ਮੇਲਿਆਂ ਵਿੱਚ ਜੀਐਨਡੀਯੂ ਦੇ ਵਿਦਿਆਰਥੀ ਚਮਕੇ

ਮੋਹਾਲੀ ਜ਼ਿਲੇ ਦੇ ਵਸਨੀਕਾਂ ਲਈ ਵਰਦਾਨ ਸਿੱਧ ਹੋ ਰਹੀ ਹੈ ਸੀ ਐਮ ਦੀ ਯੋਗਸ਼ਾਲਾ 

: ਮੋਹਾਲੀ ਜ਼ਿਲੇ ਦੇ ਵਸਨੀਕਾਂ ਲਈ ਵਰਦਾਨ ਸਿੱਧ ਹੋ ਰਹੀ ਹੈ ਸੀ ਐਮ ਦੀ ਯੋਗਸ਼ਾਲਾ 

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ ਵਿਸ਼ੇ ਸਬੰਧੀ ਵਿਚਾਰ ਚਰਚਾ ਆਯੋਜਿਤ

: ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ ਵਿਸ਼ੇ ਸਬੰਧੀ ਵਿਚਾਰ ਚਰਚਾ ਆਯੋਜਿਤ

ਔਰਤਾਂ ਦੀ ਬਰਾਬਰੀ ਨੂੰ ਅਸੀਂ ਧੀਆਂ ਦੀ ਲੋਹੜੀ ਮਨਾਉਣ ਤੱਕ ਹੀ ਸੀਮਤ ਕਰ ਲਿਆ ਹੈ - ਸੁੱਖੀ ਬਾਠ

: ਔਰਤਾਂ ਦੀ ਬਰਾਬਰੀ ਨੂੰ ਅਸੀਂ ਧੀਆਂ ਦੀ ਲੋਹੜੀ ਮਨਾਉਣ ਤੱਕ ਹੀ ਸੀਮਤ ਕਰ ਲਿਆ ਹੈ - ਸੁੱਖੀ ਬਾਠ

X