English Today's Paper Wednesday, 04 December 2024
BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਗੁਰਪ੍ਰੀਤ ਸਿੰਘ | Updated on Monday, November 11, 2024 19:47 PM IST

ਚੰਡੀਗੜ੍ਹ। ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚਕ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ, ਪਟਿਆਲਾ, ਮੋਹਾਲੀ, ਜਲੰਧਰ, ਅੰਮ੍ਰਿਤਸਰ, ਪਠਾਨਕੋਟ ਅਤੇ ਤਰਨਤਾਰਨ ਤੋਂ ਇਲਾਵਾ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਰਾਜਾਸਾਂਸੀ, ਨਰੋਟ ਜੈਮਲ ਸਿੰਘ, ਖੇਮਕਰਨ, ਤਰਨਤਾਰਨ, ਸਨੋਰ, ਦੇਵੀਗੜ੍ਹ, ਘਨੋਰ, ਘੱਗਾ, ਭਾਦਸੋਂ, ਘੜੂੰਆ, ਗੋਰਾਇਆ, ਸ਼ਾਹਕੋਟ, ਭੋਗਪੁਰ ਅਤੇ ਬਿਲਗਾ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਚਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਕੈਬਨਿਟ ਮੰਤਰੀਆਂ ਲਾਲ ਚੰਦ ਕਟਾਰੂਚੱਕ, ਡਾ. ਬਲਬੀਰ ਸਿੰਘ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਸੂਬੇ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੁੱਖ ਤਰਜੀਹ



ਮੀਟਿੰਗ ਦੀ ਸ਼ੁਰੂਆਤ ਵਿੱਚ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਪਾਸੋਂ ਵੱਖ ਵੱਖ ਸਕੀਮਾਂ ਜਿਵੇਂ ਸਵੱਛ ਭਾਰਤ ਮਿਸ਼ਨ, ਅਮਰੁਤ ਮਿਸ਼ਨ, 15 ਵੇਂ ਵਿੱਤ ਕਮਿਸ਼ਨ ਆਦਿ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਸਬੰਧੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣਾ ਯਕੀਨੀ ਬਣਾਈ ਜਾਵੇ।


ਕੈਬਨਿਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਦਾ ਡੀ.ਪੀ.ਆਰ. ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਉਨ੍ਹਾਂ ਦੀ ਟੈਂਡਰ ਕਾਲ ਕਰਨ ਸਬੰਧੀ ਪ੍ਰਕਿਰਿਆ ਜਲਦ ਤੋਂ ਜਲਦ ਖ਼ਤਮ ਕਰਕੇ ਅਗਲੇਰੇ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਪੰਚਾਇਤੀ ਜਗ੍ਹਾ ਦੀ ਸ਼ਨਾਖਤ ਜਲਦੀ ਤੋਂ ਜਲਦੀ ਕਰਵਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਤੇ ਪੰਚਾਇਤੀ ਜਗ੍ਹਾ ਉਪਲੱਬਧ ਨਾ ਹੋਵੇ ਤਾਂ ਉਨ੍ਹਾਂ ਕੇਸਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਪ੍ਰਾਈਵੇਟ ਜਗ੍ਹਾ ਦੀ ਸ਼ਨਾਖਤ ਕਰਕੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਗ੍ਹਾ ਦਾ ਰੇਟ ਨਿਸ਼ਚਿਤ ਕਰਵਾਇਆ ਜਾਵੇ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਕੀਤਾ ਜਾਵੇ। ਇਸ ਲਈ ਉਨ੍ਹਾਂ ਨੇ ਖੇਤਰੀ ਅਧਿਕਾਰੀਆਂ ਨੂੰ ਸਖ਼ਤੀ ਨਾਲ ਨਿਰਦੇਸ਼ ਦਿੱਤੇ ਹਨ ਕਿ ਕਿਸੇ ਵੀ ਥਾਂ ‘ਤੇ ਕੂੜੇ ਦੇ ਢੇਰ ਨਹੀਂ ਲੱਗੇ ਹੋਣੇ ਚਾਹੀਦੇ। ਇਸ ਲਈ ਡੋਰ ਟੂ ਡੋਰ ਕੂੜਾ ਇੱਕਤਰ ਕਰਨ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।


ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾ ਆਪਣੇ ਖੇਤਰ ਅਧੀਨ ਸਾਫ਼-ਸਫ਼ਾਈ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸੀਵਰੇਜ਼ ਦੀ ਸਾਫ਼-ਸਫ਼ਾਈ ਵੀ ਸਮੇਂ ਸਮੇਂ ‘ਤੇ ਲੋੜ ਅਨੁਸਾਰ ਕਰਵਾਈ ਜਾਵੇ ਤਾਂ ਜੋ ਸੀਵਰੇਜ ਦਾ ਗੰਦਾ ਪਾਣੀ ਉਵਰਫਲੋ ਹੋ ਕੇ ਸੜਕਾਂ ਅਤੇ ਗਲੀਆਂ ਵਿੱਚ ਨਾ ਆਵੇ। ਇਸ ਤੋਂ ਇਲਾਵਾ ਪੀਣ ਵਾਲਾ ਸਾਫ਼ ਪਾਣੀ ਵੀ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਇਆ ਜਾਵੇ। ਉਹਨਾਂ ਨੇ ਸਟਰੀਟ ਲਾਈਟਾਂ ਨੂੰ ਚਾਲੂ ਹਾਲਤ ਵਿੱਚ ਰੱਖਣਾ ਅਤੇ ਛੱਪੜਾ ਦੀ ਸਫ਼ਾਈ ਅਤੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।

ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਹੋਰ ਕਾਰਜਾਂ ਲਈ ਵੀ ਜੇਕਰ ਕਿਸੇ ਸ਼ਹਿਰੀ ਸਥਾਨਕ ਇਕਾਈਆਂ ਨੂੰ ਫੰਡਾਂ ਦੀ ਜ਼ਰੂਰਤ ਹੋਵੇ ਤਾਂ ਇਸਦੀ ਮੁਕੰਮਲ ਤਜਵੀਜ਼ ਤਿਆਰ ਕਰਕੇ ਮੁੱਖ ਦਫ਼ਤਰ ਨੂੰ ਭੇਜੀ ਜਾਵੇ।

ਇਸ ਮੌਕੇ ਮੀਟਿੰਗ ਵਿੱਚ ਵਿਧਾਇਕਾਂ ਵਿੱਚ ਐਸ. ਐਸ. ਆਹਲੂਵਾਲੀਆ, ਗੁਰਦੇਵ ਸਿੰਘ ਮਾਨ, ਗੁਰਲਾਲ ਘਨੌਰ, ਅਜੀਤ ਪਾਲ ਸਿੰਘ ਕੋਹਲੀ, ਡਾ. ਚਰਨਜੀਤ ਸਿੰਘ, ਇੰਦਰਜੀਤ ਕੌਰ ਮਾਨ, ਰਮਨ ਅਰੋੜਾ, ਜੀਵਨ ਜੋਤ ਕੌਰ, ਦਲਬੀਰ ਸਿੰਘ ਟੌਂਗ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੀ.ਐਮ. ਆਈ.ਡੀ.ਸੀ ਦੇ ਸੀ.ਈ.ਓ. ਦੀਪਤੀ ਉੱਪਲ, ਵਿਭਾਗ ਦੇ ਹੋਰ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Have something to say? Post your comment
ਸੇਵਕ ਦੀ ਸਜ਼ਾ ਕਰਦੇ ਸੁਖਬੀਰ ਬਾਦਲ 'ਤੇ ਗੋਲ਼ੀ ਚੱਲਣ ਮਗਰੋਂ, ਸ੍ਰੀ ਦਰਬਾਰ ਸਾਹਿਬ ਪਹੁੰਚੇ ਬੀਬੀ ਬਾਦਲ।

: ਸੇਵਕ ਦੀ ਸਜ਼ਾ ਕਰਦੇ ਸੁਖਬੀਰ ਬਾਦਲ 'ਤੇ ਗੋਲ਼ੀ ਚੱਲਣ ਮਗਰੋਂ, ਸ੍ਰੀ ਦਰਬਾਰ ਸਾਹਿਬ ਪਹੁੰਚੇ ਬੀਬੀ ਬਾਦਲ।

‘ਆਨਲਾਈਨ ਐਨ.ਆਰ.ਆਈ. ਮਿਲਣੀ’ ਦਵਾਰਾ ਕੀਤੀ ਜਾਵੇਗੀ ਪੰਜਾਬੀਆਂ ਪ੍ਰਵਾਸੀ ਦੀਆਂ ਸ਼ਿਕਾਇਤਾਂ ਦੇ ਹੱਲ

: ‘ਆਨਲਾਈਨ ਐਨ.ਆਰ.ਆਈ. ਮਿਲਣੀ’ ਦਵਾਰਾ ਕੀਤੀ ਜਾਵੇਗੀ ਪੰਜਾਬੀਆਂ ਪ੍ਰਵਾਸੀ ਦੀਆਂ ਸ਼ਿਕਾਇਤਾਂ ਦੇ ਹੱਲ

ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਖ਼ੁਲਾਸਾ

: ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਖ਼ੁਲਾਸਾ

ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ

: ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ

ਪੰਜਾਬ 'ਚ ਵੱਡੀ ਘਟਨਾ, ਗੈਂਗਸਟਰ ਵੱਲੋਂ ਪੁਲਸ ਪਾਰਟੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

: ਪੰਜਾਬ 'ਚ ਵੱਡੀ ਘਟਨਾ, ਗੈਂਗਸਟਰ ਵੱਲੋਂ ਪੁਲਸ ਪਾਰਟੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਮਰ ਚੁੱਕੇ ਵਿਅਕਤੀਆਂ ਦੇ ਆਧਾਰ ਕਾਰਡ ਬਣਵਾ ਕੇ ਕਰ ਦਿੱਤਾ ਵੱਡਾ ਕਾਂਡ

: ਮਰ ਚੁੱਕੇ ਵਿਅਕਤੀਆਂ ਦੇ ਆਧਾਰ ਕਾਰਡ ਬਣਵਾ ਕੇ ਕਰ ਦਿੱਤਾ ਵੱਡਾ ਕਾਂਡ

ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing

: ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing

ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਵੱਡਾ ਖ਼ੁਲਾਸਾ

: ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਵੱਡਾ ਖ਼ੁਲਾਸਾ

ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

: ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

ਹਮਲਾ ਸੁਖਬੀਰ ਬਾਦਲ 'ਤੇ ਨਹੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਇਆ : ਬਿੱਟਾ

: ਹਮਲਾ ਸੁਖਬੀਰ ਬਾਦਲ 'ਤੇ ਨਹੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਇਆ : ਬਿੱਟਾ

X