ਮੋਹਾਲੀ। ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ ੭੦ ਵਿਚ ਰਾਸ਼ਟਰੀ ਬਾਲ ਦਿਵਸ ਮੌਕੇ ਸਕੂਲ ਕੈਂਪਸ ਵਿਚ ਰੰਗਾ ਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਸਟੇਜ ਤੇ ਸੋਲੋ ਅਤੇ ਗਰੁੱਪ ਡਾਂਸ, ਸਲੋਗਨ ਮੁਕਾਬਲੇ ਅਤੇ ਬਾਲ ਦਿਵਸ ਨੂੰ ਸਮਰਪਿਤ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ। ਇਸ ਦੇ ਨਾਲ ਹੀ ਅਧਿਆਪਕਾਂ ਨੇ ਵੀ ਸਟੇਜ ਤੇ ਆਪਣੀ ਪ੍ਰਤਿਭਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। ਇਸ ਦੇ ਇਲਾਵਾ ਵਿਦਿਆਰਥੀਆਂ ਦਰਮਿਆਨ ਖੇਡ ਮੁਕਾਬਲੇ ਵੀ ਕਰਵਾਏ ਗਏ।
ਵਿਦਿਆਰਥੀਆਂ ਨੇ ਵੱਖ ਵੱਖ ਖੇਡਾਂ ਵਿਚ ਹਿੱਸਾ ਲਿਆ
ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸੂਚੀ ਗਰੋਵਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਇਹ ਦਿਹਾੜਾ ਵਿਸ਼ਵ ਪੱਧਰ ਤੇ ਸਦਭਾਵਨਾ ਅਤੇ ਆਪਸੀ ਪਿਆਰ ਨੂੰ ਬਣਾਈ ਰੱਖਣ ਲਈ ਮਨਾਇਆ ਜਾਂਦਾ ਹੈ। ਦੇਸ਼ ਦੇ ਹਰ ਰਾਜ ਵਿਚ ਮਨਾਏ ਜਾਣ ਵਾਲੇ ਇਸ ਬਾਲ ਦਿਵਸ ਵਿਚ ਬੱਚਿਆਂ ਨੂੰ ਉਨ੍ਹਾਂ ਦੀਆਂ ਅੰਦਰੂਨੀ ਪ੍ਰਤਿਭਾਵਾਂ ਨੂੰ ਖ਼ੂਬਸੂਰਤ ਤਰੀਕੇ ਨਾਲ ਪ੍ਰਦਰਸ਼ਨ ਕਰਨ ਦਾ ਮੌਕਾ ਦਿਤਾ ਜਾਂਦਾ ਹੈ। ਪ੍ਰਿੰਸੀਪਲ ਗਰੋਵਰ ਨੇ ਸਮੂਹ ਵਿਦਿਆਰਥੀਆਂ ਦੇ ਉੱਜਲ ਭਵਿਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਜੇਕਰ ਉਹ ਇਕ ਸਫਲ ਇਨਸਾਨ ਵਜੋਂ ਸਮਾਜ ਵਿਚ ਜਾਣਿਆ ਜਾਣਾ ਚਾਹੁੰਦੇ ਹਨ ਤਾਂ ਉਹ ਪੜਾਈ ਦੇ ਨਾਲ ਨਾਲ ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਵੱਧ ਤੋਂ ਵੱਧ ਹਿੱਸਾ ਲੈਣ। ਇਸ ਮੌਕੇ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਟੇਜ ਤੇ ਸੰਗੀਤਕ ਧੁਨਾਂ ਤੇ ਡਾਂਸ ਵੀ ਕੀਤਾ।