English Today's Paper Wednesday, 04 December 2024
BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

ਹਰਸਿਮਰਤ ਕੌਰ ਬਾਦਲ ਵੱਲੋਂ ਬੱਚਿਆਂ ਵਿਚ ਨਸ਼ਿਆਂ ਦੀ ਵਰਤੋਂ ਰੋਕਣ ਵਾਸਤੇ ਪ੍ਰਾਈਵੇਟ ਮੈਂਬਰ ਬਿੱਲ ਪੇਸ਼

ਗੁਰਪ੍ਰੀਤ ਸਿੰਘ | Updated on Tuesday, November 12, 2024 16:20 PM IST

ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ’’ਦਾ ਪ੍ਰੀਵੈਨਸ਼ਨ ਆਫ ਡਰੱਗ ਐਬਿਊਜ਼ ਅਮੰਗ ਚਿਲਡਰਨ ਥਰੂਹ ਸਕੂਲ ਅਵੇਅਰਨੈਸ ਐਂਡ ਐਜੂਕੇਸ਼ਨ ਬਿੱਲ 2024’’ ਪੇਸ਼ ਕੀਤਾ ਜਿਸਦਾ ਮਕਸਦ ਬੱਚਿਆਂ ਵਿਚ ਨਸ਼ਿਆਂ ਦੀ ਵਰਤੋਂ ਨੂੰ ਰੋਕਣਾ ਹੈ ਤੇ ਇਸ ਤਹਿਤ ਸਕੂਲਾਂ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣ, ਨਸ਼ਿਆਂ ਦੀ ਦੁਰਵਰਤੋਂ ਦੇ ਜ਼ੋਖ਼ਮਾਂ ਬਾਰੇ ਸ਼ੁਰੂਆਤੀ ਸਿੱਖਿਆ ਦਿੱਤੇ ਜਾਣ ਤੇ ਭਵਿੱਖੀ ਪੀੜੀਆਂ ਦੀ ਸਿਹਤ ਤੇ ਭਲਾਈ ਵਾਸਤੇ ਨਸ਼ਾ ਮੁਕਤ ਵਾਤਾਵਰਣ ਨੂੰ ਉਤਸ਼ਾਹਿਤ ਕੀਤੇ ਜਾਣ ’ਤੇ ਜ਼ੋਰ ਦਿੱਤਾ ਗਿਆ ਹੈ। ਪ੍ਰਾਈਵੇਟ ਮੈਂਬਰ ਬਿੱਲ ਸੰਸਦ ਵਿਚ ਪੇਸ਼ ਕਰਨ ਦਾ ਮਕਸਦ ਬੱਚਿਆਂ ਅਤੇ ਅੱਲ੍ਹੜ ਨੌਜਵਾਨਾਂ ਵਿਚ ਨਸ਼ਿਆਂ ਦੀ ਦੁਰਵਰਤੋਂ ਦੀ ਨਿਰੰਤਰ ਵੱਧ ਰਹੀ ਸਮੱਸਿਆ ਨੂੰ ਖ਼ਤਮ ਕਰਨਾ ਹੈ।

ਬਿੱਲ ਵਿਚ ਸਕੂਲਾਂ ਵਿਚ ਸਿੱਖਿਆ ਪ੍ਰੋਗਰਾਮ ਉਲੀਕਣ ਤੇ ਨਸ਼ਾ ਮੁਕਤ ਮਾਹੌਲ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ

 



ਬਿੱਲ ਪੇਸ਼ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਿੱਲ ਦਾ ਮਕਸਦ ਸਕੂਲਾਂ ਵਿਚ ਨਸ਼ਿਆਂ ਤੋਂ ਬਚਾਅ ਲਈ ਸਿੱਖਿਆ ਪ੍ਰਦਾਨ ਕਰਨਾ, ਸ਼ੁਰੂਆਤੀ ਉਮਰ ਵਿਚ ਜਾਗਰੂਕਤਾ ਬਣਾਉਣਾ, ਬੱਚਿਆਂ ਨੂੰ ਨਸ਼ਿਆਂ ਦੀ ਦੁਰਵਰਤੋਂ ਦੇ ਜ਼ੋਖ਼ਮਾਂ ਤੋਂ ਜਾਣੂ ਕਰਵਾਉਣਾ, ਦੁਰਵਰਤੋਂ ਰੋਕਣਾ ਤੇ ਉਹਨਾਂ ਨੂੰ ਚੰਗੀ ਚੋਣ ਦੇ ਲਾਇਕ ਬਣਾਉਣਾ ਹੈ।

ਬਿੱਲ ਵਿਚ ਕਿਹਾ ਗਿਆ ਕਿ ਇਸਦਾ ਮਕਸਦ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਸਿੱਖਿਆ ਨੂੰ ਸਾਰੀਆਂ ਸਿੱਖਿਆ ਸੰਸਥਾਵਾਂ ਵਿਚ ਪੜ੍ਹਾਈ ਦੇ ਵਿਸ਼ੇ ਵਜੋਂ ਸ਼ਾਮਲ ਕਰਵਾਉਣਾ ਹੈ। ਉਹਨਾਂ ਕਿਹਾ ਕਿ ਬਿੱਲ ਦਾ ਮਕਸਦ ਨਸ਼ਿਆਂ ਦੀ ਦੁਰਵਰਤੋਂ ਦੇ ਬੱਚਿਆਂ ਦੀ ਸਿਹਤ ’ਤੇ ਅਸਰ, ਕਾਨੂੰਨੀ ਪਹਿਲੂਆਂ ਤੇ ਸਮਾਜਿਕ ਨਤੀਜਿਆਂ ਬਾਰੇ ਬੱਚਿਆਂ ਨੂੰ ਜਾਗਰੂਕਤ ਕਰਨਾ ਅਤੇ ਅਧਿਆਪਕਾਂ ਤੇ ਮਾਪਿਆਂ ਨੂੰ ਨਸ਼ਿਆਂ ਦੀ ਦੁਰਵਰਤੋਂ ਦੇ ਚਿੰਨ੍ਹਾਂ ਦੀ ਪਛਾਣ ਬਾਰੇ ਲੋੜੀਂਦਾ ਮਾਰਗ ਦਰਸ਼ਨ ਦੇਣ ਦੀ ਵਿਵਸਥਾ ਕਰਨਾ ਹੈ।
ਬਠਿੰਡਾ ਦੇ ਐਮ ਪੀ ਨੇ ਜ਼ੋਰ ਦੇ ਕੇ ਕਿਹਾ ਕਿ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐਸ ਈ) ਅਤੇ ਸੂਬਾਈ ਸਿੱਖਿਆ ਬੋਰਡਾਂ ਨੂੰ ਸਕੂਲਾਂ ਵਿਚ ਨਸ਼ਿਆਂ ਦੀ ਰੋਕਥਾਮ ਲਈ ਲੋੜੀਂਦੀ ਜਾਗਰੂਕਤਾ ਸਿੱਖਿਆ ਦੇਣ ਦਾ ਵਿਸ਼ਾ ਸ਼ੁਰੂ ਕਰਨਾ ਚਾਹੀਦਾ ਹੈ। ਇਹ ਸਿਹਤ ਸਿੱਖਿਆ ਪ੍ਰੋਗਰਾਮਾਂ ਦੇ ਹਿੱਸੇ ਵਜੋਂ ਪੜ੍ਹਾਏ ਜਾ ਸਕਦੇ ਹਨ। ਉਹਨਾਂ ਕਿਹਾ ਕਿ ਇਸ ਤਹਿਤ ਉਮਰ ਦੇ ਲਿਹਾਜ਼ ਨਾਲ ਅਧਿਆਇ ਹੋਣੇ ਚਾਹੀਦੇ ਹਨ ਜਿਹਨਾਂ ਦਾ ਮਕਸਦ ਨਸ਼ਿਆਂ ਦੇ ਸਰੀਰ ਤੇ ਮਾਨਸਿਕ ਸਿਹਤ ’ਤੇ ਪੈਣ ਵਾਲੇ ਅਸਰ ’ਤੇ ਧਿਆਨ ਕੇਂਦਰਤ ਕਰਨ ਦੇ ਨਾਲ-ਨਾਲ ਕਾਨੂੰਨੀ ਸਜ਼ਾਵਾਂ ਤੇ ਸਮਾਜਿਕ ਪ੍ਰਭਾਵਾਂ ਬਾਰੇ ਵੀ ਸਿੱਖਿਆ ਦਿੱਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮਕਸਦ ਬੱਚਿਆਂ ਵਿਚ ਲਚਕੀਲਾਪਣ ਵਿਕਸਤ ਕਰਨਾ, ਉਹਨਾਂ ਨੂੰ ਚੰਗੇ ਪਾਸੇ ਜਾਣ ਦੇ ਇੱਛੁਕ ਬਣਾਉਣਾ ਅਤੇ ਦਬਾਅ ਤੋਂ ਬਚਾਅ ਸਿਖਾਉਣਾ ਹੋਣਾ ਚਾਹੀਦਾ ਹੈ।


ਸਰਦਾਰਨੀ ਬਾਦਲ ਨੇ ਇਹ ਵੀ ਕਿਹਾ ਕਿ ਅਧਿਆਪਕਾਂ ਨੂੰ ਵੀ ਇਸ ਗੱਲ ਦੀ ਸਿੱਖਲਾਈ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਦੁਰਵਰਤੋਂ ਨਾਲ ਜੁੜੇ ਪਹਿਲੂਆਂ ਬਾਰੇ ਦੱਸ ਸਕਣ ਤੇ ਨਾਲ ਹੀ ਨਸ਼ਿਆਂ ਦੀ ਦੁਰਵਰਤੋਂ ਦੇ ਸ਼ੁਰੂਆਤੀ ਚਿੰਨ੍ਹਾਂ ਦੀ ਪਛਾਣ ਕਰ ਸਕਣ। ਉਹਨਾਂ ਕਿਹਾ ਕਿ ਇਸ ਵਾਸਤੇ ਸਿੱਖਿਆ ਮੰਤਰਾਲੇ ਨੂੰ ਸਿਹਤ ਮੰਤਰਾਲੇ ਨਾਲ ਰਲ ਕੇ ਇਕ ਸਮਰਪਿਤ ਸਿੱਖਲਾਈ ਪ੍ਰੋਗਰਾਮ ਤਿਆਰ ਕਰਨਾ ਚਾਹੀਦਾ ਹੈ ਤਾਂ ਜੋ ਸਿੱਖਿਆ ਦੇਣ ਵਾਲਿਆਂ ਨੂੰ ਲੋੜੀਂਦੀ ਜਾਣਕਾਰੀ ਤੇ ਮੁਹਾਰਤ ਤੋਂ ਲੈਸ ਕੀਤਾ ਜਾ ਸਕੇ।
ਸਰਦਾਰਨੀ ਬਾਦਲ ਨੇ ਕਿਹਾ ਕਿ ਸਿੱਖਿਆ ਮੰਤਰਾਲੇ ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨਾਲ ਰਲ ਕੇ ਲੋੜੀਂਦੀ ਸਿੱਖਿਆ ਦਾ ਮੈਟੀਰੀਅਲ ਪ੍ਰਦਾਨ ਕਰਨਾ ਚਾਹੀਦਾ ਹੈ ਤੇ ਪ੍ਰੋਗਰਾਮ ਦੀ ਅਸਰਦਾਇਕਤਾ ਦਾ ਨਿਰੰਤਰ ਮੁਲਾਂਕਣ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਿੱਖਿਆ ਸੰਸਥਾਵਾਂ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਜਨ ਸਿਹਤ ਵਿਭਾਗ ਦੇ ਮੈਂਬਰਾਂ ਦੀ ਸ਼ਮੂਲੀਅਤ ਵਾਲੀਆਂ ਨਿਗਰਾਨ ਕਮੇਟੀਆਂ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਪ੍ਰੋਗਰਾਮ ਨੂੰ ਲਾਗੂ ਕਰਨ ਦੀ ਨਿਗਰਾਨੀ ਕਰ ਸਕਣ। ਜਿਹੜੀਆਂ ਸੰਸਥਾਵਾਂ ਇਸ ਐਕਟ ਦੀ ਵਿਵਸਥਾ ਦੀ ਪਾਲਣਾ ਵਿਚ ਅਸਫਲ ਹੁੰਦੀਆਂ ਹਨ, ਉਹਨਾਂ ਖਿਲਾਫ ਪ੍ਰਸ਼ਾਸਕੀ ਸਜ਼ਾ ਜਾਂ ਜ਼ੁਰਮਾਨੇ ਜਾਂ ਮਾਨਤਾ ਖਤਮ ਕਰਨ ਵਰਗੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਹਨਾਂ ਨੇ ਬਾਮ, ਇਨਹੇਲਰਾਂ ਜਾਂ ਖੰਘ ਦੇ ਸਿਰਪ ਦੀ ਦੁਰਵਰਤੋਂ ਨੂੰ ਵੀ ਮੌਜੂਦਾ ਕਾਨੂੰਨੀ ਵਿਵਸਥਾਵਾਂ ਵਿਚ ਸ਼ਾਮਲ ਕੀਤੇ ਜਾਣ ਅਤੇ ਨਾਬਾਲਗਾਂ ਵੱਲੋਂ ਇਹਨਾਂ ਦੀ ਦੁਰਵਰਤੋਂ ਕਰਨ ’ਤੇ ਜ਼ੁਰਮਾਨੇ ਲਗਾਉਣ ਦਾ ਵੀ ਸੁਝਾਅ ਦਿੱਤਾ।

Have something to say? Post your comment
ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ

: ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ

ਪੰਜਾਬ 'ਚ ਵੱਡੀ ਘਟਨਾ, ਗੈਂਗਸਟਰ ਵੱਲੋਂ ਪੁਲਸ ਪਾਰਟੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

: ਪੰਜਾਬ 'ਚ ਵੱਡੀ ਘਟਨਾ, ਗੈਂਗਸਟਰ ਵੱਲੋਂ ਪੁਲਸ ਪਾਰਟੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਮਰ ਚੁੱਕੇ ਵਿਅਕਤੀਆਂ ਦੇ ਆਧਾਰ ਕਾਰਡ ਬਣਵਾ ਕੇ ਕਰ ਦਿੱਤਾ ਵੱਡਾ ਕਾਂਡ

: ਮਰ ਚੁੱਕੇ ਵਿਅਕਤੀਆਂ ਦੇ ਆਧਾਰ ਕਾਰਡ ਬਣਵਾ ਕੇ ਕਰ ਦਿੱਤਾ ਵੱਡਾ ਕਾਂਡ

ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing

: ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing

ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਵੱਡਾ ਖ਼ੁਲਾਸਾ

: ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਵੱਡਾ ਖ਼ੁਲਾਸਾ

ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

: ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

ਹਮਲਾ ਸੁਖਬੀਰ ਬਾਦਲ 'ਤੇ ਨਹੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਇਆ : ਬਿੱਟਾ

: ਹਮਲਾ ਸੁਖਬੀਰ ਬਾਦਲ 'ਤੇ ਨਹੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਇਆ : ਬਿੱਟਾ

ਐਨ.ਕੇ.ਸ਼ਰਮਾ ਨੇ ਸੁਖਬੀਰ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਕੀਤੀ ਨਿਖੇਧੀ

: ਐਨ.ਕੇ.ਸ਼ਰਮਾ ਨੇ ਸੁਖਬੀਰ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਕੀਤੀ ਨਿਖੇਧੀ

ਕਾਂਗਰਸ ਆਗੂ ਗੁਰਜੀਤ ਔਜਲਾ ਨੇ ਸੁਖਬੀਰ ਬਾਦਲ ਉੱਤੇ ਹਮਲੇ ਤੇ ਦਿੱਤੀ ਪ੍ਰਕਿਰਿਆ, ਸਖ਼ਤ ਸ਼ਬਦਾਂ ਚ ਕੀਤੀ ਨਿੰਦਾ

: ਕਾਂਗਰਸ ਆਗੂ ਗੁਰਜੀਤ ਔਜਲਾ ਨੇ ਸੁਖਬੀਰ ਬਾਦਲ ਉੱਤੇ ਹਮਲੇ ਤੇ ਦਿੱਤੀ ਪ੍ਰਕਿਰਿਆ, ਸਖ਼ਤ ਸ਼ਬਦਾਂ ਚ ਕੀਤੀ ਨਿੰਦਾ

'ਅਜੇ ਵੀ ਬੋਲਣ ਦੀ ਆਜ਼ਾਦੀ ਹੈ': ਹਾਈਕੋਰਟ ਨੇ ਨਵਜੋਤ ਸਿੱਧੂ ਦੀ ਪਤਨੀ ਦੇ ਕੈਂਸਰ ਇਲਾਜ ਦੇ ਦਾਅਵੇ ਵਿਰੁੱਧ ਪਟੀਸ਼ਨ ਤੇ ਸੁਣਵਾਈ ਤੋਂ ਕੀਤਾ ਇਨਕਾਰ

: 'ਅਜੇ ਵੀ ਬੋਲਣ ਦੀ ਆਜ਼ਾਦੀ ਹੈ': ਹਾਈਕੋਰਟ ਨੇ ਨਵਜੋਤ ਸਿੱਧੂ ਦੀ ਪਤਨੀ ਦੇ ਕੈਂਸਰ ਇਲਾਜ ਦੇ ਦਾਅਵੇ ਵਿਰੁੱਧ ਪਟੀਸ਼ਨ ਤੇ ਸੁਣਵਾਈ ਤੋਂ ਕੀਤਾ ਇਨਕਾਰ

X