English Today's Paper Wednesday, 04 December 2024
BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਚੰਡੀਗੜ੍ਹ ਟ੍ਰਾਈਸਿਟੀ

ਸੀ ਐਮ ਦੀ ਯੋਗਸ਼ਾਲਾ ਤਹਿਤ ਖਰੜ ਵਿਖੇ ਲਗਾਈਆਂ ਜਾਂਦੀਆਂ ਯੋਗਸ਼ਲਾਵਾਂ ਦਾ ਲੋਕਾਂ ਨੂੰ ਹੋ ਰਿਹਾ ਹੈ ਫਾਇਦਾ: ਐੱਸ ਡੀ ਐਮ ਗੁਰਮੰਦਰ ਸਿੰਘ

ਗੁਰਪ੍ਰੀਤ ਸਿੰਘ | Updated on Tuesday, November 12, 2024 16:56 PM IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ। ਸੀ ਐਮ ਦੀ ਯੋਗਸ਼ਾਲਾ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੱਗਦੀਆਂ ਮੁਫਤ ਯੋਗਸ਼ਲਾਵਾਂ ਪੰਜਾਬ ਵਾਸੀਆਂ ਦੀ ਤੰਦਰੁਸਤੀ ਲਈ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਇੱਕ ਬਹੁਤ ਵੱਡਾ ਤੋਹਫਾ ਹੈ। ਇੰਨ੍ਹਾਂ ਯੋਗਾ ਕਲਾਸਾਂ ਦਾ ਹਰ ਵਰਗ ਅਤੇ ਹਰ ਉਮਰ ਦੇ ਲੋਕਾਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਐਸ.ਡੀ.ਐਮ, ਖਰੜ, ਗੁਰਮੰਦਰ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਲਗਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਹੁਣ ਲੋਕਾਂ ਦੀ ਗਿਣਤੀ ਪਹਿਲਾਂ ਨਾਲੋਂ ਵੀ ਜ਼ਿਆਦਾ ਦੇਖਣ ਨੂੰ ਮਿਲਦੀ ਹੈ। ਜਦੋਂ ਕੋਈ ਭਾਗੀਦਾਰ ਯੋਗਾ ਨਾਲ ਆਪਣੀਆਂ ਪੁਰਾਣੀਆਂ ਬਿਮਾਰੀਆਂ ਤੋਂ ਰਾਹਤ ਮਹਿਸੂਸ ਕਰਦੇ ਹਨ, ਤਾਂ ਉਹ ਯੋਗ ਆਸਣਾਂ ਦੇ ਲਾਭ ਦੱਸਦੇ ਹੋਏ ਆਪਣੀ ਜਾਣ ਪਛਾਣ ਵਾਲੇ ਅਤੇ ਆਂਢ-ਗੁਆਂਢ ਦੇ ਲੋਕਾਂ ਨੂੰ ਵੀ ਯੋਗ ਅਭਿਆਸ ਲਈ ਪ੍ਰੇਰਿਤ ਕਰਦੇ ਹਨ। ਵਧੇਰੇ ਜਾਣਕਾਰੀ ਦਿੰਦੇ ਹੋਏ, ਉਨ੍ਹਾਂ ਅੱਗੇ ਦੱਸਿਆ ਕਿ ਹਰੇਕ ਸੈਸ਼ਨ ਵਿੱਚ ਘੱਟੋ-ਘੱਟ 25 ਵਿਅਕਤੀਆਂ ਦੀ ਭਾਗੀਦਾਰੀ ਹੁੰਦੀ ਹੈ ਅਤੇ ਹਰ ਕੋਚ ਵੱਲੋਂ ਪ੍ਰਤੀ ਦਿਨ ਪੰਜ ਤੋਂ ਛੇ ਸੈਸ਼ਨ (ਯੋਗਾ ਕਲਾਸਾਂ) ਲਾਈਆਂ ਜਾਦੀਆਂ ਹਨ।  

ਟ੍ਰੇਨਰ ਅੰਜੂ ਸ਼ਰਮਾ ਵੱਲੋਂ ਲਗਾਈਆਂ ਜਾਂਦੀਆਂ 6 ਯੋਗਸ਼ਲਾਵਾਂ ਨੇ ਲੋਕਾਂ ਨੂੰ ਕੀਤਾ ਰੋਗ ਮੁਕਤ
ਮੁਫਤ ਯੋਗਾ ਕੈਂਪ ਪੰਜਾਬ ਸਰਕਾਰ ਦਾ ਬਹੁਤ ਵੱਡਾ ਉਪਰਾਲਾ



ਐੱਸ ਡੀ ਐਮ ਗੁਰਮੰਦਰ ਸਿੰਘ ਅਨੁਸਾਰ ਖਰੜ ’ਚ ਮਾਹਿਰ ਯੋਗਾ ਟ੍ਰੇਨਰ ਅੰਜੂ ਸ਼ਰਮਾ ਵੱਲੋਂ  ਰੋਜਾਨਾ 6 ਯੋਗਾ ਕਲਾਸਾਂ ਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਉਨ੍ਹਾਂ ਵੱਲੋਂ ਐਸ.ਬੀ.ਪੀ., ਹੋਮਜ਼, ਸੈਕਟਰ-116, ਖਰੜ ਵਿਖੇ ਪਹਿਲੀ ਕਲਾਸ ਸਵੇਰੇ 5:30 ਤੋਂ 6:30 ਵਜੇ ਤੱਕ ਲਗਾਈ ਜਾਂਦੀ ਹੈ। ਦੂਸਰੀ ਕਲਾਸ  ਐਗਜ਼ੋਟੀਆ ਹੋਮਜ਼, ਸੈਕਟਰ,115, ਖਰੜ ਵਿਖੇ ਸੇਵੇਰੇ 6:40 ਤੋਂ 7:40 ਵਜੇ ਤੱਕ ਹੁੰਦੀ ਹੈ। ਤੀਸਰੀ ਕਲਾਸ ਡੀਵਾਈਨ ਵਰਲਡ, ਸੈਕਟਰ-115, ਖਰੜ ਵਿਖੇ ਸਵੇਰੇ 7:50 ਤੋਂ 8:50 ਵਜੇ ਤੱਕ ਲਗਾਈ ਜਾਂਦੀ ਹੈ। ਚੌਥੀ ਕਲਾਸ ਨੂਰ ਹੋਮਜ਼, ਸੈਕਟਰ-115, ਖਰੜ ਵਿਖੇ ਸਵੇਰੇ 9:30 ਤੋਂ 10:30 ਵਜੇ ਤੱਕ ਹੁੰਦੀ ਹੈ। ਪੰਜਵੀਂ ਕਲਾਸ ਡੀਵਾਈਨ ਗਲੋਬਲ ਹੋਮਜ਼, ਸੈਕਟਰ-115, ਖਰੜ ਵਿਖੇ ਸਵੇਰੇ 11.00  ਤੋਂ 12:00 ਵਜੇ ਤੱਕ ਅਤੇ ਛੇਵੀਂ ਕਲਾਸ ਡੀਵਾਈਨ ਵਰਲਡ, ਸੈਕਟਰ-115, ਖਰੜ ਵਿਖੇ ਸ਼ਾਮ ਨੂੰ 4:00 ਵਜੇ ਤੋਂ 5:00 ਵਜੇ ਤੱਕ ਲਗਾਈ ਜਾਂਦੀ ਹੈ, ਜਿੱਥੇ ਬਿਨਾਂ ਕੋਈ ਫ਼ੀਸ ਲਿਆਂ ਯੋਗਾ ਦੀ ਸਿਖਲਾਈ ਦਿੱਤੀ ਜਾਂਦੀ ਹੈ।

ਟ੍ਰੇਨਰ ਅੰਜੂ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਕੋਲ ਯੋਗਾ ਕਰਦੇ ਭਾਗੀਦਾਰਾਂ ਪ੍ਰੀਅੰਕਾ, ਮੋਹਿਤ, ਰੁਚੀ ਵੱਲੋਂ ਰੋਜ਼ਾਨਾ ਕੀਤੇ ਜਾਣ ਵਾਲੇ ਯੋਗ ਆਸਣਾਂ ਨਾਲ ਭਾਰ ਘਟਾਇਆ ਹੈ। ਤਨੂੰ ਵੱਲੋਂ ਸਰਵਾਈਕਲ, ਹਰਵਿੰਦਰ, ਮਨੀ ਵੱਲੋਂ ਸ਼ੂਗਰ ਤੋਂ ਨਿਜਾਤ ਪਾਈ ਗਈ ਹੈ। ਇਸੇ ਤਰ੍ਹਾਂ ਹੀ ਭਾਗੀਦਾਰ ਨੀਨਾ ਅਤੇ ਸਪਨਾ ਵੱਲੋਂ ਯੋਗਾ ਰਾਹੀਂ ਡਿਪਰੈਸ਼ਨ ਤੋਂ ਛੁਟਕਾਰਾ ਪਾਇਆ ਗਿਆ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਮਹਿਲਾਵਾਂ ਯੋਗਾ ਕਲਾਸਾਂ ਨਾਲ ਆਪਣੀਆਂ ਬਹੁਤ ਸਾਰੀਆਂ ਅਜਿਹੀਆਂ ਸਰੀਰਕ ਬਿਮਾਰੀਆਂ ਤੋਂ ਨਿਜਾਤ ਪਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਗਾ ਕਲਾਸਾਂ ਦਾ ਕੋਈ ਵੀ ਵਿਅਕਤੀ ਹਿੱਸਾ ਬਣ ਸਕਦਾ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੇਵਲ ਇੱਕ ਫ਼ੋਨ ਕਾਲ ਦੇ ਜ਼ਰੀਏ ਕਿਸੇ ਵੀ ਨਵੀਂ ਥਾਂ ’ਤੇ 25 ਸਾਧਕਾਂ ਦਾ ਗਰੁੱਪ ਫ਼ੋਨ ਨੰ. 76694-00500 ’ਤੇ ਸੰਪਰਕ ਕਰਕੇ ਯੋਗਾ ਟ੍ਰੇਨਰ ਦੀਆਂ ਸੇਵਾਵਾਂ ਲੈ ਸਕਦਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਫ਼ੀਸ ਨਹੀਂ ਲਈ ਜਾਂਦੀ। ਇਸ ਤੋਂ ਇਲਾਵਾ cmdiyogshala.punjab.gov.in 'ਤੇ ਜਾ ਕੇ ਵੀ ਜਾਣਕਾਰੀ ਲਈ ਜਾ ਸਕਦੀ ਹੈ।

 

Have something to say? Post your comment
ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਕਾਰਵਾਈ

: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਕਾਰਵਾਈ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ PA ਬਣ ਕੇ ਕਰ 'ਤਾ ਵੱਡਾ ਕਾਂਡ, ਸਾਹਮਣੇ ਆਈ ਸੱਚਾਈ ਨੇ ਉਡਾਏ ਹੋਸ਼

: ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ PA ਬਣ ਕੇ ਕਰ 'ਤਾ ਵੱਡਾ ਕਾਂਡ, ਸਾਹਮਣੇ ਆਈ ਸੱਚਾਈ ਨੇ ਉਡਾਏ ਹੋਸ਼

ਸ਼ਿਲਪਕਾਰੀ ਮੇਲੇ ਦੌਰਾਨ ਸੁਰੇਸ਼ ਵਾਡਕਰ ਨੂੰ ਆਈ ਆਪਣੇ ਗੁਰੂ ਦੀ ਯਾਦ, ਹੋਏ ਭਾਵੁਕ

: ਸ਼ਿਲਪਕਾਰੀ ਮੇਲੇ ਦੌਰਾਨ ਸੁਰੇਸ਼ ਵਾਡਕਰ ਨੂੰ ਆਈ ਆਪਣੇ ਗੁਰੂ ਦੀ ਯਾਦ, ਹੋਏ ਭਾਵੁਕ

ਪ੍ਰਧਾਨ ਮੰਤਰੀ ਮੋਦੀ ਦੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਚੌਕਸ

: ਪ੍ਰਧਾਨ ਮੰਤਰੀ ਮੋਦੀ ਦੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਚੌਕਸ

ਸੰਵਿਧਾਨ ਦਿਵਸ ਮੌਕੇ 'ਤੇ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਕਾਨੂੰਨੀ ਜਾਣਕਾਰੀ ਹਫ਼ਤੇ ਵਜੋਂ ਮਨਾਇਆ

: ਸੰਵਿਧਾਨ ਦਿਵਸ ਮੌਕੇ 'ਤੇ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਕਾਨੂੰਨੀ ਜਾਣਕਾਰੀ ਹਫ਼ਤੇ ਵਜੋਂ ਮਨਾਇਆ

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਚੋਣ ਟ੍ਰਿਬਿਊਨਲਜ਼ ਸਬੰਧੀ ਨੋਟੀਫਿਕੇਸ਼ਨ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

: ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਚੋਣ ਟ੍ਰਿਬਿਊਨਲਜ਼ ਸਬੰਧੀ ਨੋਟੀਫਿਕੇਸ਼ਨ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

ਸਕੂਲ ਦੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਦਿੱਤੀ ਜਾਣਕਾਰੀ 

: ਸਕੂਲ ਦੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਦਿੱਤੀ ਜਾਣਕਾਰੀ 

ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਦਿੱਤੀਆਂ

: ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਦਿੱਤੀਆਂ

ਵਿਧਾਇਕ ਕੁਲਵੰਤ ਸਿੰਘ ਵੱਲੋਂ ਏਅਰਪੋਰਟ ਰੋਡ ਦੀ ਨੁਹਾਰ ਬਦਲਣ ਸਬੰਧੀ ਲਿਆ ਜਾਇਜ਼ਾ

: ਵਿਧਾਇਕ ਕੁਲਵੰਤ ਸਿੰਘ ਵੱਲੋਂ ਏਅਰਪੋਰਟ ਰੋਡ ਦੀ ਨੁਹਾਰ ਬਦਲਣ ਸਬੰਧੀ ਲਿਆ ਜਾਇਜ਼ਾ

X