English Today's Paper Wednesday, 04 December 2024
BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

ਹਵਾਈ ਅੱਡਿਆਂ ਅੰਦਰ ਸਿੱਖਾਂ ’ਤੇ ਕਕਾਰਾਂ ਦੀ ਪਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ

ਗੁਰਪ੍ਰੀਤ ਸਿੰਘ | Updated on Tuesday, November 12, 2024 18:08 PM IST

ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਮਗਰੋਂ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ’ਚ ਦੇਸ਼ ਦੇ ਹਵਾਈ ਅੱਡਿਆਂ ਅੰਦਰ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ ਰੋਕਣ, ਕੈਨੇਡਾ ਘਟਨਾ ਮਾਮਲੇ ’ਚ ਸਿੱਖਾਂ ਖਿਲਾਫ਼ ਸਿਰਜੇ ਜਾ ਰਹੇ ਬਿਰਤਾਂਤ, ਪਾਕਿਸਤਾਨ ਦੂਤਾਵਾਸ ਵਜੋਂ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਕੱਟੇ ਜਾਣ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਬਣ ਰਹੀਆਂ ਵੋਟਾਂ ਸਮੇਤ ਹੋਰ ਪੰਥਕ ਮਾਮਲਿਆਂ ’ਤੇ ਅਹਿਮ ਮਤੇ ਪਾਸ ਕੀਤੇ ਗਏ।

ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਅੰਦਰ ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾ ਕੇ ਡਿਊਟੀ ਕਰਨ ਤੋਂ ਰੋਕਣਾ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਵੱਡਾ ਹਮਲਾ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤੀ ਸੰਵਿਧਾਨ ਦੀ ਵੀ ਉਲੰਘਣਾ ਹੈ, ਕਿਉਂਕਿ ਸਿੱਖਾਂ ਨੂੰ ਕਕਾਰਾਂ ਸਮੇਤ ਦੇਸ਼ ਅੰਦਰ ਹਵਾਈ ਸਫ਼ਰ ਕਰਨ ਅਤੇ ਆਪਣੀਆਂ ਧਾਰਮਿਕ ਮਾਨਤਾਵਾਂ ਨਿਭਾਉਣ ਦਾ ਪੂਰਾ ਅਧਿਕਾਰ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਬੇਹੱਦ ਗੰਭੀਰ ਮਾਮਲੇ ’ਤੇ ਹਰ ਪੱਧਰ ’ਤੇ ਅਵਾਜ਼ ਉਠਾਉਣ ਦੇ ਨਾਲ-ਨਾਲ ਸਿੱਖਾਂ ਦੀ ਧਾਰਮਿਕ ਅਜ਼ਾਦੀ ਲਈ ਖੜ੍ਹਨ ਵਾਸਤੇ ਵਚਨਬੱਧ ਹੈ ਅਤੇ ਇਸ ਮਾਮਲੇ ਨੂੰ ਸਰਕਾਰ ਨਾਲ ਵਿਚਾਰਨ ਲਈ ਜਲਦ ਹੀ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਭੇਜਿਆ ਜਾਵੇਗਾ। ਇਸ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਪ੍ਰਤਾਪ ਸਿੰਘ ਅਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਦੇ ਨਾਂ ਸ਼ਾਮਲ ਕੀਤੇ ਗਏ ਹਨ।

ਕੈਨੇਡਾ ਘਟਨਾ ਮਾਮਲੇ ’ਚ ਸਿੱਖਾਂ ਨੂੰ ਬਦਨਾਮ ਕਰਨਾ ਠੀਕ ਨਹੀਂ-ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੌਮੀ ਮੁੱਦਿਆਂ ’ਤੇ ਅਹਿਮ ਮਤੇ ਪਾਸ



ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਕੈਨੇਡਾ ਅੰਦਰ ਆਪਸੀ ਵਿਚਾਰਾਂ ਦੇ ਵਖਰੇਵੇਂ ਅਤੇ ਟਕਰਾਅ ਨੂੰ ਹਿੰਦੂ ਮੰਦਰ ਉੱਤੇ ਸਿੱਖਾਂ ਵੱਲੋਂ ਹਮਲਾ ਪ੍ਰਚਾਰ ਕੇ ਸਿੱਖਾਂ ਦੇ ਅਕਸ ਨੂੰ ਢਾਅ ਲਗਾਉਣ ਦੀ ਨੀਵੇਂ ਪੱਧਰ ਦੀ ਕੋਸ਼ਿਸ਼ ਦਾ ਨੋਟਿਸ ਲੈਂਦਿਆਂ ਅੰਤ੍ਰਿੰਗ ਕਮੇਟੀ ਵੱਲੋਂ ਨਿੰਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਭ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਕਦੇ ਵੀ ਕਿਸੇ ਦੇ ਧਾਰਮਿਕ ਅਸਥਾਨ ’ਤੇ ਹਮਲੇ ਬਾਰੇ ਸਿੱਖ ਸੋਚ ਨਹੀਂ ਸਕਦੇ। ਕੈਨੇਡਾ ’ਚ ਵਾਪਰੀ ਇਸ ਘਟਨਾ ਨੂੰ ਲੈ ਕੇ ਜਿਸ ਤਰ੍ਹਾਂ ਸਿੱਖਾਂ ਖਿਲਾਫ਼ ਨਫ਼ਰਤੀ ਪ੍ਰਚਾਰ ਕੀਤਾ ਗਿਆ, ਇਹ ਆਮ ਨਹੀਂ ਸਗੋਂ ਇਕ ਸੋਚੀ ਸਮਝੀ ਨੀਤੀ ਦਾ ਹੀ ਹਿੱਸਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਵਿਦੇਸ਼ਾਂ ਅੰਦਰ ਹੋਏ ਸਿੱਖਾਂ ਦੇ ਕਤਲਾਂ ਸਬੰਧੀ ਸਰਕਾਰਾਂ ’ਤੇ ਲੱਗ ਰਹੇ ਦੋਸ਼ ਸਵਾਲ ਪੈਦਾ ਕਰ ਰਹੇ ਹਨ, ਜਦਕਿ ਜਾਂਚ ਦੀ ਥਾਂ ਜਾਣਬੁਝ ਕੇ ਸਿੱਖਾਂ ਨੂੰ ਭੰਡਿਆ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ’ਤੇ ਜਾਣ ਵਾਲੇ ਸ਼ਰਧਾਲੂਆਂ ਦੇ ਵੱਡੀ ਗਿਣਤੀ ’ਚ ਵੀਜੇ ਕੱਟੇ ਜਾਣ ’ਤੇ ਵੀ ਇਤਰਾਜ਼ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਸ਼ਰਧਾਲੂਆਂ ਲਈ ਖੁੱਲ੍ਹੇ ਵੀਜ਼ਿਆਂ ਦੀ ਮੰਗ ਕਰਦੀ ਹੈ, ਪਰੰਤੂ ਸਰਕਾਰਾਂ ਨੇ ਸਿੱਖ ਸੰਸਥਾ ਨੂੰ ਪਹਿਲਾਂ ਮਿਲਦੇ ਵੀਜ਼ਿਆਂ ਵਿਚ ਵੀ ਵੱਡੀ ਕਟੌਤੀ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਅੱਗੇ ਤੋਂ ਇਹ ਮੁਸ਼ਕਲ ਨਾ ਆਵੇ, ਇਸ ਲਈ ਪਾਕਿਸਤਾਨ ਦੂਤਾਵਾਸ ਨਾਲ ਇਸ ਸਬੰਧੀ ਗੱਲਬਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਜਲਦ ਭੇਜਿਆ ਜਾਵੇਗਾ।

ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਵੱਲੋਂ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨੂੰ ਵੀ ਅਪੀਲ ਕੀਤੀ ਗਈ ਕਿ ਸ਼੍ਰੋਮਣੀ ਕਮੇਟੀ ਦੀਆਂ ਬਣ ਰਹੀਆਂ ਵੋਟਰ ਸੂਚੀਆਂ ਦਾ ਮਸੌਦਾ ਪ੍ਰਕਾਸ਼ਤ ਕਰਨ ਸਮੇਂ ਇਹ ਯਕੀਨੀ ਬਣਾਇਆ ਜਾਵੇ ਕਿ ਨਿਯਮਾਂ ਅਤੇ ਸ਼ਰਤਾਂ ਦੇ ਵਿਰੁੱਧ ਕਿਸੇ ਵੀ ਆਯੋਗ ਵਿਅਕਤੀ ਦਾ ਨਾਂ ਵੋਟਰ ਸੂਚੀ ਵਿਚ ਪ੍ਰਕਾਸ਼ਤ ਨਾ ਹੋਵੇ। ਅੰਤ੍ਰਿੰਗ ਕਮੇਟੀ ’ਚ ਗੁਰਦੁਆਰਾ ਸਾਹਿਬਾਨ, ਟਰੱਸਟ ਤੇ ਐਜੂਕੇਸ਼ਨ ਨਾਲ ਸਬੰਧਤ ਮਾਮਲੇ ਵੀ ਵਿਚਾਰੇ ਗਏ। ਇਸੇ ਦੌਰਾਨ ਐਡਵੋਕੇਟ ਧਾਮੀ ਅਤੇ ਹੋਰ ਅਹੁਦੇਦਾਰਾਂ ਨੇ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਤਿਆਰ ਕੀਤੀ ਗਈ ਪੁਸਤਕ “ਸਿੱਖ ਸੰਘਰਸ਼ 1984 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭੂਮਿਕਾ” ਵੀ ਜਾਰੀ ਕੀਤੀ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੇਣ, ਸ. ਪਰਮਜੀਤ ਸਿੰਘ ਰਾਏਪੁਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਸ. ਜਸਵਿੰਦਰ ਸਿੰਘ ਜੱਸੀ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਅਮਨਬੀਰ ਸਿੰਘ ਸਿਆਲੀ ਆਦਿ ਸ਼ਾਮਲ ਹਨ।

Have something to say? Post your comment
ਪੰਜਾਬ ਦੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਨੂੰ ਲੈਕੇ ਬਹੁਤ ਹੀ ਅਹਿਮ ਖਬਰ, ਜਲਦੀ ਕਰੋ ਇਹ ਕੰਮ

: ਪੰਜਾਬ ਦੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਨੂੰ ਲੈਕੇ ਬਹੁਤ ਹੀ ਅਹਿਮ ਖਬਰ, ਜਲਦੀ ਕਰੋ ਇਹ ਕੰਮ

ਮੁੱਖ ਮੰਤਰੀ ਵੱਲੋਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ

: ਮੁੱਖ ਮੰਤਰੀ ਵੱਲੋਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ

ਸੇਵਕ ਦੀ ਸਜ਼ਾ ਕਰਦੇ ਸੁਖਬੀਰ ਬਾਦਲ 'ਤੇ ਗੋਲ਼ੀ ਚੱਲਣ ਮਗਰੋਂ, ਸ੍ਰੀ ਦਰਬਾਰ ਸਾਹਿਬ ਪਹੁੰਚੇ ਬੀਬੀ ਬਾਦਲ।

: ਸੇਵਕ ਦੀ ਸਜ਼ਾ ਕਰਦੇ ਸੁਖਬੀਰ ਬਾਦਲ 'ਤੇ ਗੋਲ਼ੀ ਚੱਲਣ ਮਗਰੋਂ, ਸ੍ਰੀ ਦਰਬਾਰ ਸਾਹਿਬ ਪਹੁੰਚੇ ਬੀਬੀ ਬਾਦਲ।

‘ਆਨਲਾਈਨ ਐਨ.ਆਰ.ਆਈ. ਮਿਲਣੀ’ ਦਵਾਰਾ ਕੀਤੀ ਜਾਵੇਗੀ ਪੰਜਾਬੀਆਂ ਪ੍ਰਵਾਸੀ ਦੀਆਂ ਸ਼ਿਕਾਇਤਾਂ ਦੇ ਹੱਲ

: ‘ਆਨਲਾਈਨ ਐਨ.ਆਰ.ਆਈ. ਮਿਲਣੀ’ ਦਵਾਰਾ ਕੀਤੀ ਜਾਵੇਗੀ ਪੰਜਾਬੀਆਂ ਪ੍ਰਵਾਸੀ ਦੀਆਂ ਸ਼ਿਕਾਇਤਾਂ ਦੇ ਹੱਲ

ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਖ਼ੁਲਾਸਾ

: ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਖ਼ੁਲਾਸਾ

ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ

: ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ

ਪੰਜਾਬ 'ਚ ਵੱਡੀ ਘਟਨਾ, ਗੈਂਗਸਟਰ ਵੱਲੋਂ ਪੁਲਸ ਪਾਰਟੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

: ਪੰਜਾਬ 'ਚ ਵੱਡੀ ਘਟਨਾ, ਗੈਂਗਸਟਰ ਵੱਲੋਂ ਪੁਲਸ ਪਾਰਟੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਮਰ ਚੁੱਕੇ ਵਿਅਕਤੀਆਂ ਦੇ ਆਧਾਰ ਕਾਰਡ ਬਣਵਾ ਕੇ ਕਰ ਦਿੱਤਾ ਵੱਡਾ ਕਾਂਡ

: ਮਰ ਚੁੱਕੇ ਵਿਅਕਤੀਆਂ ਦੇ ਆਧਾਰ ਕਾਰਡ ਬਣਵਾ ਕੇ ਕਰ ਦਿੱਤਾ ਵੱਡਾ ਕਾਂਡ

ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing

: ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing

ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਵੱਡਾ ਖ਼ੁਲਾਸਾ

: ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਵੱਡਾ ਖ਼ੁਲਾਸਾ

X