BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

ਪੰਜਾਬ ਸਰਕਾਰ ਅਗਨੀਵੀਰਾਂ ਨੂੰ ਸੇਵਾ ਮੁਕਤੀ ਮਗਰੋਂ ਦੇਵੇਗੀ ਰੋਜ਼ਗਾਰ-ਮੋਹਿੰਦਰ ਭਗਤ

ਗੁਰਪ੍ਰੀਤ ਸਿੰਘ | Updated on Tuesday, November 12, 2024 18:09 PM IST

ਪਟਿਆਲਾ। ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਅਗਨੀਵੀਰ ਜਵਾਨਾਂ ਨੂੰ ਸੇਵਾ ਮੁਕਤੀ ਬਾਅਦ ਰੋਜ਼ਗਾਰ ਦੇਵੇਗੀ। ਸੁਤੰਤਰਤਾ ਸੰਗਰਾਮੀ ਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਅੱਜ ਪਟਿਆਲਾ ਵਿਖੇ 'ਪੰਜਾਬ ਸਰਕਾਰ ਆਪ ਦੇ ਦੁਆਰ' ਤਹਿਤ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣਨ ਪੁੱਜੇ ਹੋਏ ਸਨ। ਇਸ ਮੌਕੇ ਮੋਹਿੰਦਰ ਭਗਤ ਨੇ ਕਿਹਾ ਕਿ ਸਾਲ 2027 'ਚ 800 ਅਗਨੀਵੀਰਾਂ ਦਾ ਪਹਿਲਾ ਬੈਚ ਸੇਵਾ ਮੁਕਤ ਹੋਕੇ ਪੰਜਾਬ ਵਾਪਸ ਆਵੇਗਾ ਪਰੰਤੂ ਉਨ੍ਹਾਂ ਨੂੰ ਸਾਬਕਾ ਸੈਨਿਕਾਂ ਦੇ ਲਾਭ ਨਹੀਂ ਮਿਲਣਗੇ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਣੇ ਤੋਂ ਹੀ ਉਨ੍ਹਾਂ ਲਈ ਫ਼ਿਕਰਮੰਦੀ ਦਾ ਇਜ਼ਹਾਰ ਕਰਦਿਆਂ ਅਗਨੀਵੀਰਾਂ ਨੂੰ ਨੌਕਰੀਆਂ ਦੇਣ ਦੀ ਤਜਵੀਜ਼ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ।

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਇਕੱਤਰ ਹੋਏ ਸਾਬਕਾ ਸੈਨਿਕਾਂ, ਵੀਰ ਨਾਰੀਆਂ, ਵਿਧਵਾਵਾਂ ਤੇ ਪੁਰਸਕਾਰ ਵਿਜੇਤਾ ਨਾਲ ਰੂਬਰੂ ਹੁੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਗੱਲੋਂ ਵਚਨਬੱਧ ਹੈ ਕਿ ਸਾਬਕਾ ਸੈਨਿਕਾਂ ਨੂੰ ਪੈਨਸ਼ਨਾਂ ਦੇ ਸਬੰਧ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਲਈ ਕੇਂਦਰ ਸਰਕਾਰ ਤੇ ਰੱਖਿਆ ਮੰਤਰਾਲੇ ਨਾਲ ਵੀ ਸੰਪਰਕ ਕੀਤਾ ਜਾਵੇਗਾ ਤਾਂ ਕਿ ਪੈਨਸ਼ਨਰਾਂ ਨੂੰ ਸਪਰਸ਼ ਪ੍ਰੋਗਰਾਮ ਤਹਿਤ ਲਾਈਫ਼ ਸਰਟੀਫਿਕੇਟ ਦੇਣ ਮੌਕੇ ਆ ਰਹੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣ।

ਕਿਹਾ, ਸਾਬਕਾ ਫ਼ੌਜੀਆਂ ਨੂੰ ਪੈਨਸ਼ਨਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ
ਜ਼ਿਲ੍ਹਾ ਪ੍ਰਸ਼ਾਸਨ ਨਾਲ ਹਰ ਮਹੀਨੇ ਮੀਟਿੰਗ ਕਰਵਾ ਕੇ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਨਿਪਟਾਰਾ
ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਪਟਿਆਲਾ 'ਚ ਪੰਜਾਬ ਸਰਕਾਰ ਆਪ ਦੇ ਦੁਆਰ ਤਹਿਤ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣੀਆਂ



ਉਨ੍ਹਾਂ ਦੱਸਿਆ ਕਿ ਉਹ ਹਰ ਜ਼ਿਲ੍ਹੇ ਵਿੱਚ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਾ ਰਹੇ ਹਨ, ਇਸ ਲਈ ਹਰੇਕ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਮਹੀਨੇ ਵਿੱਚ ਇੱਕ ਵਾਰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਨਾਲ ਤਾਲਮੇਲ ਬੈਠਕ ਕਰਕੇ ਮਸਲੇ ਨਿਪਟਾਏ ਜਾਣੇ ਯਕੀਨੀ ਬਣਾਏ ਜਾਣ।

ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਵੱਲੋਂ ਦੇਸ਼ ਦੀ ਸੁਰੱਖਿਆ ਅਤੇ ਸਰਹੱਦਾਂ ਦੀ ਰਾਖੀ ਲਈ ਕੀਤੀ ਸੇਵਾ ਤੇ ਸੈਨਿਕਾਂ ਦੇ ਜ਼ਜਬੇ ਨੂੰ ਸਲਾਮ ਕਰਦਿਆਂ ਕਿਹਾ ਕਿ ਕੇਵਲ ਫ਼ੌਜੀ ਹੀ ਆਪਣੀ ਸੇਵਾ ਕਰਦਿਆਂ ਤੇ ਸੇਵਾ ਮੁਕਤੀ ਬਾਅਦ ਵੀ ਦੇਸ਼ ਲਈ ਆਪਣੀ ਜਾਨ ਦੀ ਕੁਰਬਾਨੀ ਕਰਨ ਨੂੰ ਹਰ ਵੇਲੇ ਤਿਆਰ ਰਹਿੰਦਾ ਹੈ। ਉਨ੍ਹਾਂ ਸਾਬਕਾ ਸੈਨਿਕਾਂ ਨੂੰ ਸਮਾਜ ਦਾ ਅਹਿਮ ਤੇ ਸਨਮਾਨਯੋਗ ਅੰਗ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੇ ਘਰ ਤੱਕ ਜਾ ਕੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰੇਗੀ।

ਕੈਬਨਿਟ ਮੰਤਰੀ ਨੇ ਸਾਬਕਾ ਸੈਨਿਕਾਂ ਨੂੰ ਸੱਦਾ ਦਿੱਤਾ ਕਿ ਉਹ ਜ਼ਿਲ੍ਹਾ ਰੱਖਿਆ ਸੇਵਾਵਾ ਭਲਾਈ ਦਫ਼ਤਰ ਵਿਖੇ ਜਰੂਰ ਆਇਆ ਕਰਨ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਇਥੋਂ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਕਰਨ। ਇਸ ਮੌਕੇ ਸਾਬਕਾ ਸੈਨਿਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੇ ਮੌਕੇ 'ਤੇ ਹੀ ਹੱਲ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰੱਖਿਆ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ (ਸੇਵਾ ਮੁਕਤ) ਭੁਪਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਦੀ ਪਟਿਆਲਾ ਵਿਖੇ ਪਹਿਲੀ ਵਾਰ ਆਮਦ ਮੌਕੇ ਪਟਿਆਲਾ ਪੁਲਿਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ, ਏ.ਡੀ.ਸੀ. (ਜ) ਇਸ਼ਾ ਸਿੰਗਲ, ਜ਼ਿਲ੍ਹਾ ਰੱਖਿਆ ਸੇਵਾਵਾ ਭਲਾਈ ਅਫ਼ਸਰ ਵਿੰਗ ਕਮਾਂਡਰ (ਸੇਵਾ ਮੁਕਤ) ਗੁਰਪ੍ਰੀਤ ਸਿੰਘ, ਡੀ.ਐਸ.ਪੀ. ਸਤਨਾਮ ਸਿੰਘ ਤੇ ਤਹਿਸੀਲਦਾਰ ਕੁਲਦੀਪ ਸਿੰਘ ਵੀ ਮੌਜੂਦ ਸਨ।

Have something to say? Post your comment
ਪੰਜਾਬ 'ਚ ਇਸ ਦਿਨ ਨਹੀਂ ਮਿਲੇਗੀ ਸ਼ਰਾਬ ! ਇਸ ਕਰਕੇ ਲਗਾਈਆਂ ਗਈਆਂ ਪਾਬੰਦੀਆਂ

: ਪੰਜਾਬ 'ਚ ਇਸ ਦਿਨ ਨਹੀਂ ਮਿਲੇਗੀ ਸ਼ਰਾਬ ! ਇਸ ਕਰਕੇ ਲਗਾਈਆਂ ਗਈਆਂ ਪਾਬੰਦੀਆਂ

ਬਸੰਤ ਮੌਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਵਾਲਾ SHO ਆਇਆ ਮੀਡੀਆ ਸਾਹਮਣੇ, ਦੱਸੀ ਸੱਚਾਈ

: ਬਸੰਤ ਮੌਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਵਾਲਾ SHO ਆਇਆ ਮੀਡੀਆ ਸਾਹਮਣੇ, ਦੱਸੀ ਸੱਚਾਈ

Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ

: Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ

ਫਾਇਰਿੰਗ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਾਬਕਾ ਮਹਿਲਾ ਸਰਪੰਚ ਦੇ ਘਰ ਚੱਲੀਆਂ ਗੋਲ਼ੀਆਂ

: ਫਾਇਰਿੰਗ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਾਬਕਾ ਮਹਿਲਾ ਸਰਪੰਚ ਦੇ ਘਰ ਚੱਲੀਆਂ ਗੋਲ਼ੀਆਂ

'ਚਲੇ ਯਾਰ ਕੋਚੇਲਾ' ਪੰਜਾਬੀ ਸੱਭਿਆਚਾਰ ਦਾ ਪ੍ਰਤੀਬਿੰਬ ਬਣਿਆ - ਮੇਅਰ ਹਰਪ੍ਰੀਤ ਬਬਲਾ

: 'ਚਲੇ ਯਾਰ ਕੋਚੇਲਾ' ਪੰਜਾਬੀ ਸੱਭਿਆਚਾਰ ਦਾ ਪ੍ਰਤੀਬਿੰਬ ਬਣਿਆ - ਮੇਅਰ ਹਰਪ੍ਰੀਤ ਬਬਲਾ

ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਕਰਮਚਾਰੀਆਂ ਨੂੰ ਦਫ਼ਤਰੀ ਡਿਵਾਈਸਾਂ 'ਤੇ AI ਟੂਲਸ ਦੀ ਵਰਤੋਂ ਤੇ ਲਗਾਈ ਰੋਕ!

: ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਕਰਮਚਾਰੀਆਂ ਨੂੰ ਦਫ਼ਤਰੀ ਡਿਵਾਈਸਾਂ 'ਤੇ AI ਟੂਲਸ ਦੀ ਵਰਤੋਂ ਤੇ ਲਗਾਈ ਰੋਕ!

104 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਪਹੁੰਚਿਆ ਅੰਮ੍ਰਿਤਸਰ

: 104 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਪਹੁੰਚਿਆ ਅੰਮ੍ਰਿਤਸਰ

ਲੁਧਿਆਣਾ ਵਿੱਚ ਗਲਾਡਾ 'ਤੇ ਵੱਡੀ ਕਾਰਵਾਈ, ਗੁੱਸੇ ਵਿੱਚ ਆਏ ਮਾਲਕ ਨੇ ਦਿੱਤੀ ਇਹ ਚੇਤਾਵਨੀ

: ਲੁਧਿਆਣਾ ਵਿੱਚ ਗਲਾਡਾ 'ਤੇ ਵੱਡੀ ਕਾਰਵਾਈ, ਗੁੱਸੇ ਵਿੱਚ ਆਏ ਮਾਲਕ ਨੇ ਦਿੱਤੀ ਇਹ ਚੇਤਾਵਨੀ

ਸ਼ਰੇਆਮ ਸਰਪੰਚ ਦੇ ਘਰ ਚਲਾਈ ਗੋਲੀਆਂ

: ਸ਼ਰੇਆਮ ਸਰਪੰਚ ਦੇ ਘਰ ਚਲਾਈ ਗੋਲੀਆਂ

ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

: ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

X