English Today's Paper Wednesday, 04 December 2024
BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

ਗੁਰਪ੍ਰੀਤ ਸਿੰਘ | Updated on Tuesday, November 12, 2024 19:19 PM IST

ਚੰਡੀਗੜ੍ਹ। ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਇੱਥੇ ਉਦਯੋਗ ਭਵਨ ਵਿਖੇ ਸੂਬੇ ਦੇ ਨਾਮੀਂ ਉਦਯੋਗਪਤੀਆਂ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਤੇ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਤੇਜ਼ੀ ਨਾਲ ਸਾਰਥਕ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ ਤੇ ਉਦਯੋਗਪਤੀਆਂ ਨੂੰ ਖੁਦ ਬੁਲਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਸੌਂਦ ਨੇ ਕਿਹਾ ਕਿ ਉਦਯੋਗਪਤੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਬਹੁਤ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ। ਉਦਯੋਗ ਮੰਤਰੀ ਨੇ ਕਿਹਾ ਕਿ ਯਕਮੁਸ਼ਤ ਯੋਜਨਾ (ਓਟੀਐਸ) ਤੇ ਕੁਝ ਨੀਤੀਗਤ ਫੈਸਲੇ ਅਜਿਹੇ ਹਨ, ਜਿਨ੍ਹਾਂ ਬਾਰੇ ਮੁੱਖ ਮੰਤਰੀ ਨਾਲ ਸਲਾਹ-ਮਸ਼ਵਰਾ ਤੇ ਦਿਸ਼ਾ-ਨਿਰਦੇਸ਼ ਜ਼ਰੂਰੀ ਹਨ, ਇਸ ਲਈ ਅਜਿਹੀਆਂ ਕੁਝ ਮੰਗਾਂ ਬਾਰੇ ਮੁੱਖ ਮੰਤਰੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਸ ਦਾ ਹੱਲ ਕੱਢਿਆ ਜਾਵੇਗਾ।

ਪੰਜਾਬ ਦੀਆਂ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ ਤੇ ਉਦਯੋਗਪਤੀਆਂ ਨਾਲ ਉੱਚ ਪੱਧਰੀ ਮੀਟਿੰਗ

 

ਸੌਂਦ ਨੇ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਉਦਯੋਗਪਤੀਆਂ ਲਈ ਹੋਰ ਬੇਹਤਰ ਤੇ ਢੁਕਵਾਂ ਮਾਹੌਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਸੁਖਾਵਾਂ ਤਾਲਮੇਲ ਸਥਾਪਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਦਯੋਗਪਤੀਆਂ ਨੇ ਪੀਐਸਆਈਈਸੀ ਨਾਲ ਜੁੜੇ ਕੁਝ ਮਸਲੇ ਤੇ ਸੁਝਾਅ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ, ਜਿਨ੍ਹਾਂ ਦੇ ਹੱਲ ਲਈ ਉਦਯੋਗ ਮੰਤਰੀ ਨੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਫੋਕਲ ਪੁਆਇੰਟਾਂ ਦਾ ਪੜਾਅਵਾਰ ਰੱਖ-ਰਖਾਅ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਦਯੋਗਿਕ ਖੇਤਰਾਂ ਅਤੇ ਪਲਾਟਾਂ ਦੀ ਦੇਖਰੇਖ ਤੇ ਇਨ੍ਹਾਂ ਬਾਬਤ ਜੁੜੇ ਮਸਲਿਆਂ ਨੂੰ ਵੀ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ।

ਸੌਂਦ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਉਦਯੋਗ ਤੇ ਵਣਜ ਮੰਤਰੀ ਦਾ ਕਾਰਜਭਾਰ ਸੰਭਾਲਿਆ ਹੈ, ਉਹ ਲਗਾਤਾਰ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਦੇ ਉਦਯੋਗਪਤੀਆਂ ਨਾਲ ਮੀਟਿੰਗਾਂ ਕਰ ਰਹੇ ਹਨ ਤਾਂ ਜੋ ਪੰਜਾਬ ਦੇ ਸਨਅਤੀ ਖੇਤਰ ਦੀ ਉੱਨਤੀ ਤੇ ਤਰੱਕੀ ਲਈ ਸਾਰਥਕ ਨੀਤੀਆਂ ਤੇ ਯੋਜਨਾਵਾਂ ਲਿਆਂਦੀਆਂ ਜਾ ਸਕਣ। ਉਨ੍ਹਾਂ ਉਦਯੋਗਪਤੀਆਂ ਨੂੰ ਪੂਰਣ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਪਤੀਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਜਾਂ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਵੇਂ ਉਦਯੋਗਾਂ ਦੀ ਸਥਾਪਤੀ ਲਈ ਪੰਜਾਬ ਸਰਕਾਰ ਪੂਰਣ ਸਹਿਯੋਗ ਕਰੇਗੀ।

ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਉਦਯੋਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਇਨਵੈਸਟ ਪੰਜਾਬ ਦੇ ਸੀਈਓ ਡੀਪੀਐਸ ਖਰਬੰਦਾ, ਪੀਐਸਆਈਈਸੀ ਦੇ ਐਮਡੀ ਵਰਿੰਦਰ ਕੁਮਾਰ ਸ਼ਰਮਾ ਅਤੇ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ ਦੇ ਨੁਮਾਇੰਦੇ ਅਤੇ ਨਾਮੀਂ ਉਦਯੋਗਪਤੀ ਹਾਜ਼ਰ ਸਨ।

Have something to say? Post your comment
ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਖ਼ੁਲਾਸਾ

: ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਖ਼ੁਲਾਸਾ

ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ

: ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ

ਪੰਜਾਬ 'ਚ ਵੱਡੀ ਘਟਨਾ, ਗੈਂਗਸਟਰ ਵੱਲੋਂ ਪੁਲਸ ਪਾਰਟੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

: ਪੰਜਾਬ 'ਚ ਵੱਡੀ ਘਟਨਾ, ਗੈਂਗਸਟਰ ਵੱਲੋਂ ਪੁਲਸ ਪਾਰਟੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਮਰ ਚੁੱਕੇ ਵਿਅਕਤੀਆਂ ਦੇ ਆਧਾਰ ਕਾਰਡ ਬਣਵਾ ਕੇ ਕਰ ਦਿੱਤਾ ਵੱਡਾ ਕਾਂਡ

: ਮਰ ਚੁੱਕੇ ਵਿਅਕਤੀਆਂ ਦੇ ਆਧਾਰ ਕਾਰਡ ਬਣਵਾ ਕੇ ਕਰ ਦਿੱਤਾ ਵੱਡਾ ਕਾਂਡ

ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing

: ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing

ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਵੱਡਾ ਖ਼ੁਲਾਸਾ

: ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਵੱਡਾ ਖ਼ੁਲਾਸਾ

ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

: ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

ਹਮਲਾ ਸੁਖਬੀਰ ਬਾਦਲ 'ਤੇ ਨਹੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਇਆ : ਬਿੱਟਾ

: ਹਮਲਾ ਸੁਖਬੀਰ ਬਾਦਲ 'ਤੇ ਨਹੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਇਆ : ਬਿੱਟਾ

ਐਨ.ਕੇ.ਸ਼ਰਮਾ ਨੇ ਸੁਖਬੀਰ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਕੀਤੀ ਨਿਖੇਧੀ

: ਐਨ.ਕੇ.ਸ਼ਰਮਾ ਨੇ ਸੁਖਬੀਰ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਕੀਤੀ ਨਿਖੇਧੀ

ਕਾਂਗਰਸ ਆਗੂ ਗੁਰਜੀਤ ਔਜਲਾ ਨੇ ਸੁਖਬੀਰ ਬਾਦਲ ਉੱਤੇ ਹਮਲੇ ਤੇ ਦਿੱਤੀ ਪ੍ਰਕਿਰਿਆ, ਸਖ਼ਤ ਸ਼ਬਦਾਂ ਚ ਕੀਤੀ ਨਿੰਦਾ

: ਕਾਂਗਰਸ ਆਗੂ ਗੁਰਜੀਤ ਔਜਲਾ ਨੇ ਸੁਖਬੀਰ ਬਾਦਲ ਉੱਤੇ ਹਮਲੇ ਤੇ ਦਿੱਤੀ ਪ੍ਰਕਿਰਿਆ, ਸਖ਼ਤ ਸ਼ਬਦਾਂ ਚ ਕੀਤੀ ਨਿੰਦਾ

X