ਮੋਹਾਲੀ। ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਦੇ ਚੰਡੀਗੜ੍ਹ ਲਾਅ ਕਾਲਜ ਵੱਲੋਂ ਸੰਵਿਧਾਨ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਵਰਕਸ਼ਾਪ ਦਾ ਆਯੋਜਨ ਕੀਤਾ। ਕਾਨੂੰਨੀ ਨੁਕਤਿਆਂ ਦੀ ਵਡਮੁੱਲੀ ਜਾਣਕਾਰੀ ਦਿੰਦੀ ਇਸ ਵਰਕਸ਼ਾਪ ਦਾ ਵਿਸ਼ਾ "ਕੀਪਿੰਗ ਲਾਅ ਅਲਾਈਵ" ਰੱਖਿਆ ਗਿਆ । ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ ਇਸ ਵਰਕਸ਼ਾਪ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਹਿੱਸਾ ਲੈਦੇ ਹੋਏ ਕਾਨੂੰਨ ਬਾਰੇ ਅਹਿਮ ਜਾਣਕਾਰੀ ਹਾਸਿਲ ਕੀਤੀ। ਇਸ ਵਰਕਸ਼ਾਪ ਦੌਰਾਨ ਮਾਣਯੋਗ ਮਨਜਿੰਦਰ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜਜ-ਕਮ-ਮੇਬਰ ਸਕੱਤਰ, ਪੰਜਾਬ ਲੀਗਲ ਸਰਵਿਸਿਜ਼ ਅਥਾਰਿਟੀ , ਮਾਣਯੋਗ ਕ੍ਰਿਸ਼ਨ ਕੁਮਾਰ ਸਿੰਗਲਾ, ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜਜ-ਕਮ-ਐਡੀਸ਼ਨਲ ਮੈਂਬਰ ਸਕੱਤਰ, ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ, ਸਰਭੀ ਪਰਾਸ਼ਰ, ਮੁਖ ਜੁਡੀਸ਼ਲ ਮੈਜਿਸਟਰੇਟ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸਮੇਤ ਨਿਆਂ ਪ੍ਰਣਾਲੀ ਨਾਲ ਜੁੜੀਆਂ ਕਈ ਅਹਿਮ ਹਸਤੀਆਂ ਨੇ ਸਬੰਧਿਤ ਵਿਸ਼ੇ ਤੇ ਵਿਚਾਰ ਸਾਂਝੇ ਕੀਤੇ।
ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਅਤੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸ਼ਿਰਕਤ ਕਰਦੇ ਹੋਏ ਨਿਆਂ ਪ੍ਰਣਾਲੀ ਤੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ
ਮਾਣਯੋਗ ਜੱਜ ਮਨਜਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਕਾਨੂੰਨੀ ਸੁਧਾਰਾਂ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਕਾਨੂੰਨੀ ਸੁਧਾਰਾਂ ਦੇ ਜ਼ਰੀਏ ਨਿਆਂ ਹਾਸਿਲ ਕਰਨ ਵਾਲੇ ਸਮਾਜ ਦੀ ਮਹੱਤਤਾ ਸਬੰਧੀ ਵੀ ਜਾਣੂ ਕਰਵਾਇਆ। ਮਾਣਯੋਗ ਐਡੀਸ਼ਨਲ ਜੱਜ ਕ੍ਰਿਸ਼ਨ ਕੁਮਾਰ ਸਿੰਗਲਾ, ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜਜ-ਕਮ-ਐਡੀਸ਼ਨਲ ਮੈਂਬਰ ਸਕੱਤਰ, ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ ਨੇ ਸੰਵਿਧਾਨਕ ਮੂਲ ਭਾਵਨਾਵਾਂ ਦੇ ਸੁਰੱਖਿਆ ਵਿਚ ਕਾਨੂੰਨੀ ਜਾਗਰੂਕਤਾ ਦੀ ਭੂਮਿਕਾ ਤੇ ਅਹਿਮ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਤੇ ਸੁਰਭੀ ਪ੍ਰਾਸ਼ਰ, ਮੁਖ ਜੁਡੀਸ਼ਲ ਮੈਜਿਸਟਰੇਟ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ ਏ ਐੱਸ ਨਗਰ ਨੇ ਕਾਨੂੰਨ ਅਤੇ ਲੋਕਾਂ ਵਿਚਕਾਰ ਪਹੁੰਚ ਦੀ ਦੂਰੀ ਨੂੰ ਪੂਰਾ ਕਰਨ ਦੀ ਲੋੜ 'ਤੇ ਚਰਚਾ ਕੀਤੀ। ਇਸ ਮੌਕੇ ਤੇ ਡਾ. ਰਾਖੀ ਸਿੰਘ ਚੌਹਾਨ, ਡਾਇਰੈਕਟਰ, ਚੰਡੀਗੜ੍ਹ ਲਾ ਕਾਲਜ ਦੀ ਕਿਤਾਬ "ਮੀਡੀਆ ਲਾਜ ਇਨ ਕਾਨਸਟੀਟਿਊਸ਼ਨਲ ਫ੍ਰੇਮਵਰਕ" ਦਾ ਉਦਘਾਟਨ ਵੀ ਕੀਤਾ ਗਿਆ।
ਝੰਜੇੜੀ ਕੈਂਪਸ ਦੇ ਐਮ ਡੀ ਅਰਸ਼ ਧਾਲੀਵਾਲ ਨੇ ਮਾਣਯੋਗ ਜੱਜ ਵੱਲੋਂ ਇਸ ਸਮਾਰੋਹ ਵਿਚ ਸ਼ਿਰਕਤ ਕਰਦੇ ਹੋਏ ਅਹਿਮ ਜਾਣਕਾਰੀ ਸਾਂਝੀ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਐਮ ਡੀ ਅਰਸ਼ ਧਾਲੀਵਾਲ ਨੇ ਕਿਹਾ ਕਿ ਝੰਜੇੜੀ ਕੈਂਪਸ ਆਪਣੇ ਵਿਦਿਆਰਥੀਆਂ ਨੂੰ ਸੰਵਿਧਾਨਿਕ ਮੁੱਲਾਂ ਦੀ ਸਮਝ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀਬੱਧ ਹੈ। ਇਹ ਵਰਕਸ਼ਾਪ ਸਾਡੀ ਉਸੇ ਕੋਸ਼ਿਸ਼ ਦਾ ਹਿੱਸਾ ਹੈ ਕਿ ਵਿਦਿਆਰਥੀ ਨਿਆਂ ਅਤੇ ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕ ਹੁੰਦੇ ਹੋਏ ਇਕ ਵਕੀਲ ਦੇ ਕਿੱਤੇ ਦੀ ਅਹਿਮੀਅਤ ਅਤੇ ਜ਼ਿੰਮੇਵਾਰੀ ਨੂੰ ਸਮਝਣ ਅਤੇ ਇਕ ਬਿਹਤਰੀਨ ਨਾਗਰਿਕ ਵਜੋਂ ਸਮਾਜ ਵਿਚ ਆਪਣੀ ਵੱਖਰੀ ਪਹਿਚਾਣ ਬਣਾਉਣ।