ਮੋਗਾ। ਮੋਗਾ ਸ਼ਹਿਰ ਦੇ ਧਰਮਕੋਟ ਖੇਤਰ ਅਧੀਨ ਪੈਂਦੇ ਪਿੰਡ ਕਮਾਲਕੇ ਕੋਲ ਇੱਕ ਤੇਜ਼ ਰਫਤਾਰ ਰੋਡਵੇਜ਼ ਬੱਸ ਨੇ ਪਿੱਕਅੱਪ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ ਬੇਕਾਬੂ ਹੋ ਕੇ ਡੂੰਘੀ ਖਾਈ ਵਿੱਚ ਜਾ ਡਿੱਗੀ। ਬੱਸ ਵਿੱਚ ਬੈਠੀਆਂ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ। ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਦੋ ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਚਸ਼ਮਦੀਦ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੱਸ ਜਲੰਧਰ ਤੋਂ ਮੋਗਾ ਆ ਰਹੀ ਸੀ। ਬੱਸ ਡਰਾਈਵਰ ਆਪਣੇ ਮੋਬਾਈਲ 'ਤੇ ਗੱਲ ਕਰਦੇ ਹੋਏ ਗੱਡੀ ਚਲਾ ਰਿਹਾ ਸੀ। ਉਸ ਨੇ ਦੂਜੇ ਪਾਸਿਓਂ ਆ ਰਹੀ ਪਿਕਅੱਪ ਜੀਪ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ ਬੇਕਾਬੂ ਹੋ ਕੇ ਡੂੰਘੀ ਖਾਈ ਵਿੱਚ ਜਾ ਡਿੱਗੀ। ਇਸ ਘਟਨਾ ਵਿੱਚ ਪਿਕਅੱਪ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ।
ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਬੱਸ ਅਤੇ ਪਿਕਅੱਪ ਜੀਪ ਵਿਚਕਾਰ ਟੱਕਰ ਹੋ ਗਈ ਹੈ। ਅਸੀਂ ਮੌਕੇ 'ਤੇ ਪਹੁੰਚ ਕੇ ਬੱਸ ਦੇ ਯਾਤਰੀਆਂ ਤੋਂ ਪੁੱਛਗਿੱਛ ਕਰ ਰਹੇ ਹਾਂ। ਜਾਂਚ ਅਧਿਕਾਰੀ ਨੇ ਕਿਹਾ ਕਿ ਮਾਮਲੇ 'ਚ ਦੋਸ਼ੀ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।