BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾ ਕੇ 8 ਸਾਲਾਂ ਬਾਅਦ ਕੀਤੀ ਦੁੱਗਣੀ: ਲਾਲ ਚੰਦ ਕਟਾਰੂਚੱਕ

Updated on Friday, November 29, 2024 20:17 PM IST

 

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਖੁਰਾਕ ਸੁਰੱਖਿਆ ਨਾਲ ਜੁੜੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਡਿਪੂ ਹੋਲਡਰਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਕਣਕ ਦੀ ਵੰਡ ਉੱਤੇ ਉਨ੍ਹਾਂ ਦੀ ਮਾਰਜਨ ਮਨੀ ਨੂੰ 8 ਸਾਲਾਂ ਬਾਅਦ ਵਧਾ ਕੇ ਲਗਭਗ ਦੁੱਗਣਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।

ਉਨ੍ਹਾਂ ਅੱਗੇ ਦੱਸਿਆ ਕਿ 2016 ਵਿੱਚ ਇਹ ਮਾਰਜਨ ਮਨੀ 50 ਪ੍ਰਤੀ ਕੁਇੰਟਲ ਸੀ ਜਿਸ ਨੂੰ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਵਾਧੇ ਨੂੰ ਅਪ੍ਰੈਲ 2024 ਤੋਂ ਲਾਗੂ ਕੀਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਇਸ ਸਬੰਧ ਵਿੱਚ 38.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਕਦਮ ਨਾਲ ਸੂਬੇ ਦੇ 14400 ਰਾਸ਼ਨ ਡਿਪੂ ਹੋਲਡਰਾਂ ਨੂੰ ਲਾਭ ਮਿਲੇਗਾ।

14000 ਤੋਂ ਵੱਧ ਡਿਪੂ ਹੋਲਡਰਾਂ ਨੂੰ ਮਿਲੇਗਾ ਇਸ ਦਾ ਲਾਭ

ਡਿਪੂ ਹੋਲਡਰਾਂ ਨੂੰ ਹੁਣ 50 ਰੁਪਏ ਪ੍ਰਤੀ ਕੁਇੰਟਲ ਦੀ ਥਾਂ ਮਿਲਣਗੇ 90 ਰੁਪਏ ਪ੍ਰਤੀ ਕੁਇੰਟਲ

ਸੂਬੇ ਭਰ ਵਿੱਚ ਖੋਲ੍ਹੇ ਜਾਣਗੇ 9000 ਤੋਂ ਵੱਧ ਨਵੇਂ ਡਿਪੂ, ਅਪਲਾਈ ਕਰਨ ਦੀ ਆਖਰੀ ਮਿਤੀ 5 ਦਸੰਬਰ

ਇਸ ਸਬੰਧੀ ਮਿਸਾਲ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਜੇਕਰ ਕਿਸੇ ਡਿਪੂ ਹੋਲਡਰ ਨਾਲ 200 ਰਾਸ਼ਨ ਕਾਰਡ/800 ਲਾਭਪਾਤਰੀ ਅਟੈਚ ਹਨ ਅਤੇ ਹਰ ਲਾਭਪਾਤਰੀ ਨੂੰ 5 ਕਿਲੋ ਕਣਕ ਪ੍ਰਤੀ ਮਹੀਨਾ ਦਿੱਤੀ ਜਾਂਦੀ ਹੈ ਤਾਂ ਲਗਭਗ 2000 ਰੁਪਏ ਮਾਰਜਨ ਮਨੀ ਹਰ ਮਹੀਨੇ ਹਾਸਿਲ ਹੁੰਦੀ ਸੀ। ਪਰ ਵਾਧੇ ਉਪਰੰਤ ਉਨ੍ਹਾਂ ਨੂੰ 3600 ਰੁਪਏ ਪ੍ਰਤੀ ਮਹੀਨਾ ਤੱਕ ਮਾਰਜਨ ਮਨੀ ਪ੍ਰਾਪਤ ਹੋ ਰਹੀ ਹੈ।

ਪੰਜਾਬ ਵਿੱਚ ਹੋਰ ਰਾਸ਼ਨ ਡਿਪੂ ਖੋਲ੍ਹਣ ਦੇ ਮੁੱਦੇ ਬਾਰੇ ਗੱਲ ਕਰਦਿਆਂ ਮੰਤਰੀ ਨੇ ਦੱਸਿਆ ਕਿ ਇਹ ਕਾਰਜ ਪ੍ਰਕਿਰਿਆ ਅਧੀਨ ਹੈ ਅਤੇ ਨਵੇਂ ਰਾਸ਼ਨ ਡਿਪੂਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 5 ਦਸੰਬਰ, 2024 ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਕੁੱਲ 9792 ਰਾਸ਼ਨ ਡਿਪੂ ਖੋਲ੍ਹੇ ਜਾਣਗੇ ਜਿਹਨਾਂ ਵਿੱਚੋਂ 8040 ਪੇਂਡੂ ਖੇਤਰਾਂ ਵਿੱਚ ਜਦੋਂ ਕਿ 1742 ਸ਼ਹਿਰੀ ਖੇਤਰਾਂ ਵਿੱਚ ਕਾਰਜਸ਼ੀਲ ਹੋਣਗੇ। ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਵਿਕਾਸ ਗਰਗ ਵੀ ਮੌਜੂਦ ਸਨ।

Have something to say? Post your comment
ਪੰਜਾਬ 'ਚ ਇਸ ਦਿਨ ਨਹੀਂ ਮਿਲੇਗੀ ਸ਼ਰਾਬ ! ਇਸ ਕਰਕੇ ਲਗਾਈਆਂ ਗਈਆਂ ਪਾਬੰਦੀਆਂ

: ਪੰਜਾਬ 'ਚ ਇਸ ਦਿਨ ਨਹੀਂ ਮਿਲੇਗੀ ਸ਼ਰਾਬ ! ਇਸ ਕਰਕੇ ਲਗਾਈਆਂ ਗਈਆਂ ਪਾਬੰਦੀਆਂ

ਬਸੰਤ ਮੌਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਵਾਲਾ SHO ਆਇਆ ਮੀਡੀਆ ਸਾਹਮਣੇ, ਦੱਸੀ ਸੱਚਾਈ

: ਬਸੰਤ ਮੌਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਵਾਲਾ SHO ਆਇਆ ਮੀਡੀਆ ਸਾਹਮਣੇ, ਦੱਸੀ ਸੱਚਾਈ

Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ

: Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ

ਫਾਇਰਿੰਗ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਾਬਕਾ ਮਹਿਲਾ ਸਰਪੰਚ ਦੇ ਘਰ ਚੱਲੀਆਂ ਗੋਲ਼ੀਆਂ

: ਫਾਇਰਿੰਗ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਾਬਕਾ ਮਹਿਲਾ ਸਰਪੰਚ ਦੇ ਘਰ ਚੱਲੀਆਂ ਗੋਲ਼ੀਆਂ

'ਚਲੇ ਯਾਰ ਕੋਚੇਲਾ' ਪੰਜਾਬੀ ਸੱਭਿਆਚਾਰ ਦਾ ਪ੍ਰਤੀਬਿੰਬ ਬਣਿਆ - ਮੇਅਰ ਹਰਪ੍ਰੀਤ ਬਬਲਾ

: 'ਚਲੇ ਯਾਰ ਕੋਚੇਲਾ' ਪੰਜਾਬੀ ਸੱਭਿਆਚਾਰ ਦਾ ਪ੍ਰਤੀਬਿੰਬ ਬਣਿਆ - ਮੇਅਰ ਹਰਪ੍ਰੀਤ ਬਬਲਾ

ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਕਰਮਚਾਰੀਆਂ ਨੂੰ ਦਫ਼ਤਰੀ ਡਿਵਾਈਸਾਂ 'ਤੇ AI ਟੂਲਸ ਦੀ ਵਰਤੋਂ ਤੇ ਲਗਾਈ ਰੋਕ!

: ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਕਰਮਚਾਰੀਆਂ ਨੂੰ ਦਫ਼ਤਰੀ ਡਿਵਾਈਸਾਂ 'ਤੇ AI ਟੂਲਸ ਦੀ ਵਰਤੋਂ ਤੇ ਲਗਾਈ ਰੋਕ!

104 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਪਹੁੰਚਿਆ ਅੰਮ੍ਰਿਤਸਰ

: 104 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਪਹੁੰਚਿਆ ਅੰਮ੍ਰਿਤਸਰ

ਲੁਧਿਆਣਾ ਵਿੱਚ ਗਲਾਡਾ 'ਤੇ ਵੱਡੀ ਕਾਰਵਾਈ, ਗੁੱਸੇ ਵਿੱਚ ਆਏ ਮਾਲਕ ਨੇ ਦਿੱਤੀ ਇਹ ਚੇਤਾਵਨੀ

: ਲੁਧਿਆਣਾ ਵਿੱਚ ਗਲਾਡਾ 'ਤੇ ਵੱਡੀ ਕਾਰਵਾਈ, ਗੁੱਸੇ ਵਿੱਚ ਆਏ ਮਾਲਕ ਨੇ ਦਿੱਤੀ ਇਹ ਚੇਤਾਵਨੀ

ਸ਼ਰੇਆਮ ਸਰਪੰਚ ਦੇ ਘਰ ਚਲਾਈ ਗੋਲੀਆਂ

: ਸ਼ਰੇਆਮ ਸਰਪੰਚ ਦੇ ਘਰ ਚਲਾਈ ਗੋਲੀਆਂ

ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

: ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

X