Minister Shyam Singh Rana spoke on the Delhi march
ਕਰਨਾਲ (ਗੁਰਪ੍ਰੀਤ ਸਿੰਘ) : ਕਿਸਾਨਾਂ ਦੇ ਦਿੱਲੀ ਮਾਰਚ ਬਾਰੇ ਬੋਲਦਿਆਂ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ, "ਉਨ੍ਹਾਂ ਕੋਲ ਕੋਈ ਮੁੱਦਾ ਨਹੀਂ ਹੈ। ਪਿਛਲੇ ਕਿਸਾਨ ਅੰਦੋਲਨ ਵਿੱਚ ਇੱਕ ਮੁੱਦਾ ਸੀ- ਤਿੰਨ ਖੇਤੀ ਕਾਨੂੰਨ। ਉਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਬਾਅਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਦ ਕਰ ਦਿੱਤਾ ਸੀ। ਉਨ੍ਹਾਂ ਤੋਂ ਨਿਮਰਤਾ ਨਾਲ ਹੱਥ ਜੋੜ ਕੇ ਮੁਆਫ਼ੀ ਵੀ ਮੰਗੀ ਗਈ। ਕਿਸਾਨਾਂ ਦੇ ਅੰਦੋਲਨ ਨੇ ਪੰਜਾਬ ਤੋਂ ਬਾਅਦ ਰਾਈਸ ਮਿੱਲਰ ਸਨਅਤਾਂ ਨੂੰ ਬਿਹਾਰ ਅਤੇ ਐਮ.ਪੀ. ਵਿੱਚ ਤਬਦੀਲ ਕੀਤਾ ਜਿਸ ਨਾਲ ਪੰਜਾਬ ਨੂੰ ਨੁਕਸਾਨ ਹੋਇਆ। ਅਸੀਂ ਕਿਸੇ ਨੂੰ ਵੀ ਹਰਿਆਣਾ 'ਚ ਕਾਨੂੰਨ ਵਿਵਸਥਾ ਨੂੰ ਵਿਗਾੜਨ ਨਹੀਂ ਦੇਵਾਂਗੇ। ਕਿਸਾਨਾਂ ਦੀਆਂ ਮੰਗਾਂ ਸਾਡੀ ਸਰਕਾਰ ਨੇ ਮੰਨ ਲਈਆਂ ਹਨ। ਹੁਣ ਪੰਜਾਬ ਵੀ MSP ਸੂਬਾ ਹੈ।"
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਨੂੰ ਆਪਣੇ ਮੁੱਖ ਮੰਤਰੀ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। ਕੇਂਦਰ ਦਾ ਮੁੱਦਾ ਖ਼ਤਮ ਹੈ ਉਨ੍ਹਾਂ ਨੂੰ ਕੇਂਦਰ 'ਚ ਜਾਣ ਦੀ ਜ਼ਰੂਰਤ ਨਹੀਂ।