ਨੈਸ਼ਨਲ ਟਾਈਮਜ਼ ਬਿਊਰੋ :- ਅਕਾਲੀ ਦੱਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਸ਼੍ਰੀ ਆਕਾਲ ਤਖਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਦਾ ਅੱਜ ਪੰਜਵਾਂ ਦਿਨ ਹੈ। ਉਹ ਅੱਜ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਪਹਿਰੇਦਾਰ ਦਾ ਚੋਲਾ ਪਾਕੇ ਸੇਵਾ ਨਿਭਾਉਂਦੇ ਨਜ਼ਰ ਆਏ, ਇਸਤੋਂ ਬਾਅਦ ਉਹ ਕੀਰਤਨ ਸੁਣਨਗੇ ਤੇ ਬਾਕੀ ਸਜ਼ਾ ਵੀ ਪੂਰੀ ਕਰਨਗੇ। 4 ਦਿਸੰਬਰ ਨੂੰ ਸ਼੍ਰੀ ਹਰਮੰਦਿਰ ਸਾਹਿਬ ਹੋਏ ਸੁਖਬੀਰ ਤੇ ਹਮਲੇ ਨੂੰ ਲੈਕੇ ਪੰਜਾਬ ਪੁਲਸ ਨੇ ਓਹਨਾਂ ਦੀ ਸੁਰੱਖਿਆ ਵਧਾ ਦਿੱਤੀ ਹੈ ਤੇ ਨਾਲ ਹੀ ਐੱਸ.ਜੀ.ਪੀ.ਸੀ ਦੀ ਟਾਸਕ ਫੋਰਸ ਵੀ ਓਹਨਾਂ ਦੀ ਸੁਰਕਸ਼ਾ ਕਰ ਰਹੀ ਹੈ।
ਸੁਖਬੀਰ ਸਿੰਘ ਬਾਦਲ ਸਮੇਤ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ,ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਦਲਜੀਤ ਚੀਮਾ, ਗੁਲਜ਼ਾਰ ਸਿੰਘ ਰਣੀਕੇ ਨੂੰ ਵੀ ਅਕਾਲ ਤਖ਼ਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ ਤੇ ਉਹ ਵੀ ਸਾਰੀਆਂ ਸੇਵਾਵਾਂ ਨਿਭਾ ਰਹੇ ਹਨ।
ਦੱਸਣਯੋਗ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ, ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ਹੈ ਤੇ ਇਹ ਆਪਣੀ ਕੌਮ ਦੇ ਫੈਸਲੇ ਖੁਦ ਲੈਂਦੀ ਹੈ। ਇਸ ਦੀ ਸਥਾਪਨਾਂ ਛੇਂਵੀ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਕੀਤੀ ਸੀ।