BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਮੁੱਖ ਸਰਗਨਾਹ ਸਮੇਤ 12 ਵਿਅਕਤੀ ਗ੍ਰਿਫਤਾਰ

ਨੈਸ਼ਨਲ ਟਾਈਮਜ਼ ਬਿਊਰੋ | Updated on Friday, January 03, 2025 18:55 PM IST

ਮੁਲਜ਼ਮਾਂ ਦੇ ਕਬਜ਼ੇ ’ਚੋਂ 2.19 ਕਿਲੋ ਹੈਰੋਇਨ, ਤਿੰਨ ਅਤਿ-ਆਧੁਨਿਕ ਪਿਸਤੌਲ, 2.60 ਲੱਖ ਰੁਪਏ ਦੀ ਡਰੱਗ ਮਨੀ ਅਤੇ ਫਾਰਚੂਨਰ ਕਾਰ ਹੋਈ ਬਰਾਮਦ 

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਤ ਤੇ ਮਹਿਫੂਜ਼ ਸੂਬਾ ਬਣਾਉਣ ਲਈ ਵਚਨਬੱਧ

ਗਿਰੋਹ ਦਾ ਸਰਗਨਾਹ ਮਨਜੀਤ ਉਰਫ਼ ਭੋਲਾ ਪਾਕਿ ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਡਰੋਨ ਰਾਹੀਂ ਪ੍ਰਾਪਤ ਕਰਦਾ ਸੀ ਖੇਪ: ਡੀ.ਜੀ.ਪੀ. ਗੌਰਵ ਯਾਦਵ

ਮੁਲਜ਼ਮ ਮਨਜੀਤ, ਗ੍ਰਿਫਤਾਰ ਕੀਤੀ ਆਂਗਣਵਾੜੀ ਵਰਕਰ ਦੇ ਘਰ ਛੁਪਾਉਂਦਾ ਸੀ ਨਸ਼ਿਆਂ ਤੇ ਹਥਿਆਰਾਂ ਦੀ ਖੇਪ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 12 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਗਿਰੋਹ ਦਾ ਮੁੱਖ ਸਰਗਨਾਹ ਵੀ ਸ਼ਾਮਲ ਹੈ, ਜਿਸ ਦੀ ਪਛਾਣ ਮਨਜੀਤ ਸਿੰਘ ਉਰਫ਼ ਭੋਲਾ ਵਾਸੀ ਪਿੰਡ ਝੰਜੋਟੀ, ਅਜਨਾਲਾ ਵਜੋਂ ਕੀਤੀ ਗਈ ਹੈ। ਇਹ ਜਾਣਕਾਰੀ ਡੀਜਪੀ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਫੜੇ ਗਏ ਹੋਰ 11 ਵਿਅਕਤੀਆਂ ਦੀ ਪਛਾਣ ਅਨਿਕੇਤ ਵਰਮਾ ਵਾਸੀ ਛੇਹਰਟਾ; ਜੋਬਨਪ੍ਰੀਤ ਸਿੰਘ ਉਰਫ ਜੋਬਨ ਵਾਸੀ ਛੇਹਰਟਾ; ਬਬਲੀ ਵਾਸੀ ਨਰਾਇਣਗੜ੍ਹ, ਛੇਹਰਟਾ; ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਗੁਰੂ ਕੀ ਵਡਾਲੀ; ਅੰਮ੍ਰਿਤਪਾਲ ਸਿੰਘ ਉਰਫ ਅੰਸ਼ ਵਾਸੀ ਨਰਾਇਣਗੜ੍ਹ, ਛੇਹਰਟਾ; ਰੇਸ਼ਮਾ ਵਾਸੀ ਕਰਤਾਰ ਨਗਰ, ਛੇਹਰਟਾ ; ਹਰਸ਼ਪ੍ਰੀਤ ਸਿੰਘ ਉਰਫ਼ ਹਰਮਨ ਉਰਫ਼ ਹੰਮਾ ਵਾਸੀ ਪਿੰਡ ਠੰਡਾ (ਅੰਮ੍ਰਿਤਸਰ); ਅੰਮ੍ਰਿਤਸਰ ਦੇ ਪਿੰਡ ਫਤਿਹਪੁਰ ਦੇ ਮਨਦੀਪ ਸਿੰਘ ਉਰਫ ਕੌਸ਼ਲ ਉਰਫ ਜੋਸ਼ੀ ਵਾਸੀ ਪਿੰਡ ਫਤਿਹਪੁਰ ( ਅੰਮ੍ਰਿਤਸਰ); ਗੁਰਪ੍ਰੀਤ ਸਿੰਘ ਉਰਫ ਗੋਪੀ , ਲਵਪ੍ਰੀਤ ਸਿੰਘ ਉਰਫ ਜਸ਼ਨ ਦੋਵੇਂ ਵਾਸੀ ਪਿੰਡ ਫਤਿਹਪੁਰ ਅਤੇ ਅਕਾਸ਼ਦੀਪ ਸਿੰਘ ਉਰਫ ਅਰਸ਼ ਵਾਸੀ ਛੇਹਰਟਾ ਵਜੋਂ ਹੌਈ ਹੈ।

ਪੁਲਿਸ ਟੀਮਾਂ ਨੇ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ’ਚੋਂ 2.19 ਕਿਲੋ ਹੈਰੋਇਨ, ਤਿੰਨ ਅਤਿ-ਆਧੁਨਿਕ ਪਿਸਤੌਲ ਜਿਸ ਵਿੱਚ ਦੋ ਆਟੋਮੈਟਿਕ ਪਿਸਤੌਲ ਹਨ ਅਤੇ 2.60 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ , ਇਸ ਤੋਂ ਇਲਾਵਾ ਮੁਲਜ਼ਮਾਂ ਦੀ ਟੋਇਟਾ ਫਾਰਚੂਨਰ ਕਾਰ ਨੂੰ ਵੀ ਜ਼ਬਤ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਮਨਜੀਤ ਉਰਫ਼ ਭੋਲਾ, ਜੋ ਕਿ ਗਿਰੋਹ ਦਾ ਸਰਗਨਾਹ ਹੈ, ਪਾਕਿਸਤਾਨ ਸਥਿਤ ਤਸਕਰਾਂ/ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਡਰੋਨਾਂ ਦੀ ਮਦਦ ਨਾਲ ਰਮਦਾਸ ਅਤੇ ਅਜਨਾਲਾ ਸਰਹੱਦੀ ਸੈਕਟਰਾਂ ’ਤੇ ਖੇਪ ਸੁੱਟੀ ਜਾਂਦੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇਰੇ-ਪਿਛਲੇਰੀ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦੋਸ਼ੀ ਅਨਿਕੇਤ ਦੇ ਨਸ਼ਾ ਤਸਕਰੀ ਦੇ ਕਾਰੋਬਾਰ ’ਚ ਸ਼ਾਮਲ ਹੋਣ ਦੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਉਸ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਨਿਕੇਤ ਦੀ ਗ੍ਰਿਫਤਾਰੀ ਨੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਅਤੇ ਮੁੱਖ ਸਰਗਨਾਹ ਮਨਜੀਤ ਉਰਫ਼ ਭੋਲਾ ਅਤੇ ਉਸ ਦੇ ਸਾਰੇ ਸਾਥੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕਰਨ ਵਿਚ ਪੁਲਿਸ ਨੂੰ ਸਫ਼ਲਤਾ ਹਾਸਲ ਹੋਈ । ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆ ਵਿੱਚੋਂ ਪੰਜ ਦੋਸ਼ੀਆਂ ਨੂੰ ਜੰਮੂ-ਕਸ਼ਮੀਰ ਪੁਲਿਸ ਦੀ ਮਦਦ ਨਾਲ ਜੰਮੂ-ਕਸ਼ਮੀਰ ਤੋਂ ਗ੍ਰਿਫਤਾਰ ਕੀਤਾ ਗਿਆ ।

ਸੀ.ਪੀ. ਨੇ ਦੱਸਿਆ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਮਨਜੀਤ ਉਰਫ਼ ਭੋਲਾ ਗ੍ਰਿਫ਼ਤਾਰ ਕੀਤੀ ਗਈ ਔਰਤ ਬਬਲੀ, ਜੋ ਕਿ ਇੱਕ ਆਂਗਣਵਾੜੀ ਵਰਕਰ ਹੈ, ਦੇ ਘਰ ਨੂੰ ਖੇਪਾਂ ਛੁਪਾਉਣ ਲਈ ਵਰਤ ਰਿਹਾ ਸੀ ਅਤੇ ਅਤੇ ਇਨ੍ਹਾਂ ਖੇਪਾਂ ਨੂੰ ਅੱਗੇ ਵੰਡਣ ਵਿੱਚ ਉਹ ਆਪਣੇ ਸਾਥੀਆਂ ਦੀ ਮਦਦ ਲੈਂਦਾ ਸੀ । ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਸੰਭਾਵਨਾ ਹੈ।

 

Have something to say? Post your comment
ਪੰਜਾਬ 'ਚ ਇਸ ਦਿਨ ਨਹੀਂ ਮਿਲੇਗੀ ਸ਼ਰਾਬ ! ਇਸ ਕਰਕੇ ਲਗਾਈਆਂ ਗਈਆਂ ਪਾਬੰਦੀਆਂ

: ਪੰਜਾਬ 'ਚ ਇਸ ਦਿਨ ਨਹੀਂ ਮਿਲੇਗੀ ਸ਼ਰਾਬ ! ਇਸ ਕਰਕੇ ਲਗਾਈਆਂ ਗਈਆਂ ਪਾਬੰਦੀਆਂ

ਬਸੰਤ ਮੌਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਵਾਲਾ SHO ਆਇਆ ਮੀਡੀਆ ਸਾਹਮਣੇ, ਦੱਸੀ ਸੱਚਾਈ

: ਬਸੰਤ ਮੌਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਵਾਲਾ SHO ਆਇਆ ਮੀਡੀਆ ਸਾਹਮਣੇ, ਦੱਸੀ ਸੱਚਾਈ

Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ

: Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ

ਫਾਇਰਿੰਗ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਾਬਕਾ ਮਹਿਲਾ ਸਰਪੰਚ ਦੇ ਘਰ ਚੱਲੀਆਂ ਗੋਲ਼ੀਆਂ

: ਫਾਇਰਿੰਗ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਾਬਕਾ ਮਹਿਲਾ ਸਰਪੰਚ ਦੇ ਘਰ ਚੱਲੀਆਂ ਗੋਲ਼ੀਆਂ

'ਚਲੇ ਯਾਰ ਕੋਚੇਲਾ' ਪੰਜਾਬੀ ਸੱਭਿਆਚਾਰ ਦਾ ਪ੍ਰਤੀਬਿੰਬ ਬਣਿਆ - ਮੇਅਰ ਹਰਪ੍ਰੀਤ ਬਬਲਾ

: 'ਚਲੇ ਯਾਰ ਕੋਚੇਲਾ' ਪੰਜਾਬੀ ਸੱਭਿਆਚਾਰ ਦਾ ਪ੍ਰਤੀਬਿੰਬ ਬਣਿਆ - ਮੇਅਰ ਹਰਪ੍ਰੀਤ ਬਬਲਾ

ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਕਰਮਚਾਰੀਆਂ ਨੂੰ ਦਫ਼ਤਰੀ ਡਿਵਾਈਸਾਂ 'ਤੇ AI ਟੂਲਸ ਦੀ ਵਰਤੋਂ ਤੇ ਲਗਾਈ ਰੋਕ!

: ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਕਰਮਚਾਰੀਆਂ ਨੂੰ ਦਫ਼ਤਰੀ ਡਿਵਾਈਸਾਂ 'ਤੇ AI ਟੂਲਸ ਦੀ ਵਰਤੋਂ ਤੇ ਲਗਾਈ ਰੋਕ!

104 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਪਹੁੰਚਿਆ ਅੰਮ੍ਰਿਤਸਰ

: 104 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਪਹੁੰਚਿਆ ਅੰਮ੍ਰਿਤਸਰ

ਲੁਧਿਆਣਾ ਵਿੱਚ ਗਲਾਡਾ 'ਤੇ ਵੱਡੀ ਕਾਰਵਾਈ, ਗੁੱਸੇ ਵਿੱਚ ਆਏ ਮਾਲਕ ਨੇ ਦਿੱਤੀ ਇਹ ਚੇਤਾਵਨੀ

: ਲੁਧਿਆਣਾ ਵਿੱਚ ਗਲਾਡਾ 'ਤੇ ਵੱਡੀ ਕਾਰਵਾਈ, ਗੁੱਸੇ ਵਿੱਚ ਆਏ ਮਾਲਕ ਨੇ ਦਿੱਤੀ ਇਹ ਚੇਤਾਵਨੀ

ਸ਼ਰੇਆਮ ਸਰਪੰਚ ਦੇ ਘਰ ਚਲਾਈ ਗੋਲੀਆਂ

: ਸ਼ਰੇਆਮ ਸਰਪੰਚ ਦੇ ਘਰ ਚਲਾਈ ਗੋਲੀਆਂ

ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

: ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

X