ਚੰਡੀਗੜ੍ਹ ਤੋਂ ਇੱਕ ਵੱਡੀ ਖਬਰ ਆ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਵਿਖੇ ਯੂ.ਟੀ. ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਖ਼ਤਮ ਕਰਕੇ ਮੁੱਖ ਸਕੱਤਰ ਦਾ ਅਹੁਦਾ ਬਣਾਇਆ ਗਿਆ ਹੈ। ਯੂ.ਟੀ. ਸਲਾਹਕਾਰ ਦੇ ਅਹੁਦੇ ਦਾ ਨਾਮ ਬਦਲ ਕੇ ਮੁੱਖ ਸਕੱਤਰ ਰੱਖਿਆ ਗਿਆ ਹੈ। ਇਸ ਸਮੇਂ ਰਾਜੀਵ ਵਰਮਾ ਇਹ ਅਹੁਦਾ ਸੰਭਾਲ ਰਹੇ ਹਨ। ਇਸ ਤੋਂ ਇਲਾਵਾ ਕਈ ਹੋਰ ਰਾਜਾਂ ਵਿੱਚ ਅਧਿਕਾਰੀਆਂ ਦੀਆਂ ਅਸਾਮੀਆਂ ਦੇ ਨਾਵਾਂ ਵਿੱਚ ਵੀ ਬਦਲਾਅ ਕੀਤੇ ਗਏ ਹਨ।