ਪੰਜਾਬ ਦੇ 3 ਖਿਡਾਰੀਆਂ ਨੂੰ ਰਾਸ਼ਟਰਪਤੀ ਭਵਨ ਵਿੱਚ ਮਿਲੇ ਖੇਡ ਪੁਰਸਕਾਰ, CM ਮਾਨ ਨੇ ਦਿੱਤੀ ਵਧਾਈ
ਚੰਡੀਗੜ੍ਹ(ਨੈਸ਼ਨਲ ਟਾਈਮਜ਼ ਬਿਊਰੋ): ਪੰਜਾਬ ਦੇ 3 ਪ੍ਰਸਿੱਧ ਖਿਡਾਰੀਆਂ ਨੂੰ ਭਾਰਤ ਦੇ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਦੀ ਖ਼ਬਰ ਨੇ ਰਾਜ ਵਿੱਚ ਮਾਣ ਅਤੇ ਖੁਸ਼ੀ ਦਾ ਮਾਹੌਲ ਪੈਦਾ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਅਧਿਕਾਰਿਤ ਐਕਸ ਅਕਾਊਂਟ 'ਤੇ ਪੋਸਟ ਕਰਕੇ ਖਿਡਾਰੀਆਂ ਦੇ ਪ੍ਰਾਪਤੀਆਂ ਦੀ ਵਡਿਆਈ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ।
ਸਨਮਾਨਿਤ ਖਿਡਾਰੀ
- ਹਰਮਨਪ੍ਰੀਤ ਸਿੰਘ: ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਸਾਡੇ ਪੰਜਾਬ ਦੇ ਸਰਪੰਚ ਹਰਮਨਪ੍ਰੀਤ ਸਿੰਘ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
- ਸੁਖਜੀਤ ਸਿੰਘ ਕਾਕਾ ਅਤੇ ਜਰਮਨਪ੍ਰੀਤ ਸਿੰਘ: ਇਹਨਾਂ ਦੋਵੇਂ ਉਭਰਦੇ ਹੋਏ ਖਿਡਾਰੀਆਂ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਮੁੱਖ ਮੰਤਰੀ ਦੇ ਸ਼ੁਭਕਾਮਨਾ ਸੰਦੇਸ਼
ਮੁੱਖ ਮੰਤਰੀ ਨੇ ਆਪਣੇ ਅਧਿਕਾਰਿਤ ਐਕਸ ਅਕਾਊਂਟ 'ਤੇ ਪੋਸਟ ਸਾਂਝੀ ਕਰਦੇ ਕਿਹਾ "ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਪੰਜਾਬ ਦੇ 3 ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਭਾਰਤੀ ਹਾਕੀ ਟੀਮ ਦੇ ਕਪਤਾਨ ਸਰਪੰਚ ਹਰਮਨਪ੍ਰੀਤ ਸਿੰਘ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਤੇ ਨਾਲ ਹੀ ਸੁਖਜੀਤ ਸਿੰਘ ਕਾਕਾ ਅਤੇ ਜਰਮਨਪ੍ਰੀਤ ਸਿੰਘ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਬਤੌਰ ਖੇਡ ਪ੍ਰੇਮੀ ਮੈਂ ਸਾਰੇ ਖਿਡਾਰੀਆਂ ਸਮੇਤ ਇਹਨਾਂ ਦੇ ਪਰਿਵਾਰ ਤੇ ਕੋਚ ਸਹਿਬਾਨਾਂ ਨੂੰ ਮਿਲੇ ਪੁਰਸਕਾਰਾਂ ਲਈ ਬਹੁਤ-ਬਹੁਤ ਸ਼ੁੱਭਕਾਮਨਾਵਾਂ ਦਿੰਦਾ ਹਾਂ ਤੇ ਭਵਿੱਖ ‘ਚ ਵੀ ਖਿਡਾਰੀਆਂ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ ਕਰਦੇ ਹਾਂ। ਪੰਜਾਬ ਦੀ ਖੇਡਾਂ ‘ਚ ਗੁਆਚੀ ਸ਼ਾਨ ਨੂੰ ਦੁਬਾਰਾ ਬਹਾਲ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ।"
https://x.com/BhagwantMann/status/1880172381735444820