BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ

Updated on Wednesday, February 05, 2025 20:18 PM IST

Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ

ਬਟਾਲਾ - ਪਿਛਲੇ ਕੁਝ ਹਫ਼ਤਿਆਂ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਖ਼ਾਸ ਕਰਕੇ ਬਾਰਡਰ ਨਾਲ ਲੱਗਦੇ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਅਤੇ ਗੁਰਦਾਸਪੁਰ ਅਧੀਨ ਆਉਂਦੀਆਂ ਪੁਲਸ ਚੌਂਕੀਆਂ ਅਤੇ ਥਾਣਿਆਂ ਵਿਚ ਉੱਪਰ ਸਮੇਂ-ਸਮੇਂ ’ਤੇ ਗ੍ਰੇਨੇਡ ਹਮਲੇ ਹੋਏ ਸਨ। ਉਥੇ ਨਾਲ ਹੀ ਹੁਣ ਮੁੜ ਬੀਤੇ ਕੱਲ੍ਹ ਅੰਮ੍ਰਿਤਸਰ ਬਾਈਪਾਸ ’ਤੇ ਸਥਿਤ ਫਤਿਹਗੜ੍ਹ ਚੂੜੀਆਂ ਪੁਲਸ ਚੌਕੀ ਜੋਕਿ ਪਿਛਲੇ ਇਕ ਸਾਲ ਤੋਂ ਬੰਦ ਪਈ ਸੀ, ’ਤੇ ਅੱਤਵਾਦੀਆਂ ਵੱਲੋਂ ਕੀਤੇ ਗਏ ਧਮਾਕੇ ਦੇ ਬਾਅਦ ਜਿੱਥੇ ਪੁਲਸ ਪਹਿਲਾਂ ਨਾਲੋਂ ਹੋਰ ਜ਼ਿਆਦਾ ਡਰੀ ਹੋਈ ਲੱਗ ਰਹੀ ਹੈ। ਇਸ ਦੇ ਨਾਲ ਹੀ ਆਮ ਪਬਲਿਕ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਪਰ ਪੁਲਸ ਪ੍ਰਸ਼ਾਸਨ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਧਮਾਕੇ ਨੂੰ ਅੰਜਾਮ ਦੇਣ ਵਾਲੇ ਕਿਸੇ ਨਾ ਕਿਸੇ ਤਰ੍ਹਾਂ ਪੁਲਸ ਚੌਂਕੀਆਂ ’ਤੇ ਧਮਾਕੇ ਕਰਨ ਵਿਚ ਸਫ਼ਲ ਹੋ ਹੀ ਜਾਂਦੇ ਹਨ, ਜਿਸ ਦੇ ਬਾਅਦ ਪੁਲਸ ਸਿਰਫ਼ ਤੇ ਸਿਰਫ਼ ਹੱਥ ’ਤੇ ਹੱਥ ਧਰ ਕੇ ਬੈਠਣ ਤੋਂ ਇਲਾਵਾ ਕੁਝ ਵੀ ਕਰ ਸਕਣ ਵਿਚ ਸਮਰੱਥ ਨਹੀਂ ਵਿਖਾਈ ਦਿੰਦੀ।

ਜੀ ਹਾਂ, ਅੱਜ ਅਸੀਂ ਗੱਲ ਕਰਨ ਜਾ ਰਹੇ ਹਨ ਪੰਜਾਬ ਦੇ ਪੁਲਸ ਵਿਭਾਗ ਦੀ, ਜਿੱਥੇ ਪੁਲਸ ਪ੍ਰਸ਼ਾਸਨ ਅਕਸਰ ਜਨਤਾ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਹਮੇਸ਼ਾ ਵਚਨਬੱਧ ਹੋਣ ਦੇ ਖੋਖਲੇ ਦਾਅਵੇ ਕਰਦਾ ਅਕਸਰ ਨਜ਼ਰ ਆਉਂਦਾ ਹੈ ਪਰ ਅਸਲੀਅਤ ਤੁਹਾਡੇ ਲੋਕਾਂ ਦੇ ਸਾਹਮਣੇ ਹੀ ਹੈ ਕਿਉਂਕਿ ਕੁਝ ਹਫ਼ਤਿਆਂ ਤੋਂ ਹੋ ਰਹੇ ਗ੍ਰੇਨੇਡ ਹਮਲਿਆਂ ਦੇ ਬਾਅਦ ਪੁਲਸ ਚੌਂਕੀਆਂ ਵਿਚ ਤਾਇਨਾਤ ਕੀਤੇ ਪੁਲਸ ਮੁਲਾਜ਼ਮਾਂ ਨੂੰ ਫੋਰਸ ਵਧਾਉਣ ਦੀ ਖਾਤਿਰ ਪੁਲਸ ਚੌਂਕੀਆਂ ਨੂੰ ਬੰਦ ਕਰਦਿਆਂ ਥਾਣਿਆਂ ਵਿਚ ਤਾਇਨਾਤ ਕਰ ਦਿੱਤਾ ਗਿਆ ਹੈ, ਜਿਸ ਤੋਂ ਤਾਂ ਇਹੀ ਸਾਬਤ ਹੁੰਦਾ ਹੈ ਕਿ ਇਸ ਵੇਲੇ ਧਮਾਕੇ ਜਾਂ ਗ੍ਰੇਨੇਡ ਹਮਲੇ ਕਰਨ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਦਾ ਪੱਲੜਾ ਭਾਰੀ ਹੈ।

ਓਧਰ, ਇਹ ਵੀ ਪੁਲਸ ਪ੍ਰਸ਼ਾਸਨ ਨੂੰ ਨਹੀਂ ਭੁੱਲਣਾ ਚਾਹੀਦਾ ਹੈ ਕਿ ਪਿਛਲੇ ਹਫ਼ਤਿਆਂ ਦੌਰਾਨ ਲਗਭਗ ਹੋਏ ਲਗਾਤਾਰ ਗ੍ਰੇਨੇਡ ਹਮਲਿਆਂ ਦੀ ਜ਼ਿੰਮੇਵਾਰੀ ਅਮਰੀਕਾ ਵਿਚ ਬੈਠੇ ਗੈਂਗਸਟਰ ਹੈਪੀ ਪਸ਼ੀਆ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਈ ਗਈ ਸੀ, ਜਿਸ ਦੇ ਬਾਅਦ ਪੁਲਸ ਨੂੰ ਚਾਹੇ ਗ੍ਰੇਨੇਡ ਹਮਲੇ ਹੋਣ ਦੇ ਸੂਬਤ ਵੀ ਮੌਕੇ ਤੋਂ ਮਿਲੇ ਹੋਣਗੇ ਪਰ ਪੁਲਸ ਨੇ ਇਸ ਬਾਰੇ ਮੀਡੀਆ ਦੇ ਸਾਹਮਣੇ ਕੁਝ ਵੀ ਕਹਿਣਾ ਮੁਨਾਸਿਬ ਨਹੀਂ ਸਮਝਿਆ, ਜਿਸ ਦੇ ਚਲਦਿਆਂ ਹੋ ਸਕਦਾ ਹੈ ਕਿ ਇਹ ਸਭ ਪੁਲਸ ਪ੍ਰਸ਼ਾਸਨ ਨੇ ਲੋਕਾਂ ਵਿਚ ਪਾਈ ਜਾ ਰਹੀ ਦਹਿਸ਼ਤ ਨੂੰ ਘੱਟ ਕਰਨ ਲਈ ਕੀਤਾ ਹੋਵੇ ਪਰ ਰਾਤ ਸਮੇਂ ਬੰਦ ਪੁਲਸ ਚੌਂਕੀਆਂ ’ਤੇ ਧਮਾਕੇ/ਗ੍ਰੇਨੇਡ ਹਮਲੇ ਹੋਣੇ ਆਪਣੇ-ਆਪ ਵਿਚ ਇਕ ਵੱਡਾ ਸਵਾਲ ਪੈਦਾ ਹੋਏ ਪੁਲਸ ਦੀ ਰਾਤਰੀ ਗਸ਼ਤ ’ਤੇ ਪ੍ਰਸ਼ਨਚਿੰਨ੍ਹ ਲਗਾ ਰਹੇ ਹਨ, ਜੋਕਿ ਪੁਲਸ ਵਿਭਾਗ ਲਈ ‘ਕੁਛ ਵੀ ਅੱਛਾ ਨਹੀਂ ਹੈ’ ਸਾਬਤ ਕਰਦਾ ਹੈ।
ਓਧਰ, ਦੂਜੇ ਪਾਸੇ ਪੁਲਸ ਪ੍ਰਸ਼ਾਸਨ ਨੇ ਇਨ੍ਹਾਂ ਗ੍ਰੇਨੇਡ ਹਮਲਿਆਂ ਦੇ ਡਰੋਂ ਜਿਥੇ ਥਾਣਿਆਂ ਦੀਆਂ ਕੰਧਾਂ ਉੱਚੀਆਂ ਕਰ ਲਈਆਂ, ਉਥੇ ਨਾਲ ਹੀ ਰਾਤ ਸਮੇਂ ਥਾਣਿਆਂ ਦੇ ਮੁਖ ਗੇਟ ਅੱਗੋਂ ਲੰਘਦੇ ਰਸਤੇ ਜਾਂ ਮੇਨ ਸੜਕ ’ਤੇ ਕੁਝ ਦੂਰੀ ’ਤੇ ਦੋਵੇਂ ਪਾਸੇ ਬੈਰੀਕੇਡ ਲਗਾ ਕੇ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਕੋਈ ਵਾਹਨਚਾਲਕ ਜਾਂ ਪੈਦਲ ਜਾਣ ਵਾਲਾ ਵਿਅਕਤੀ ਇਸ ਸੜਕ ਰਾਹੀਂ ਥਾਣੇ ਦੇ ਮੂਹਰਿਓਂ ਨਾ ਲੰਘ ਸਕੇ।

ਇਸ ਦੀ ਤਾਜ਼ਾ ਮਿਸਾਲ ਬਟਾਲਾ ਦੇ ਥਾਣਾ ਸਿਟੀ ਤੋਂ ਮਿਲਦੀ ਹੈ, ਜਿੱਥੇ ਰਾਤ ਸਮੇਂ ਪੁਲਸ ਵੱਲੋਂ ਥਾਣੇ ਮੂਹਰਿਓਂ ਗੁਜ਼ਰਨ ਵਾਲੀ ਸੜਕ ਨੂੰ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ ਜਾਂਦਾ ਹੈ। ਇਸ ਸਭ ਤੋਂ ਇਹੀ ਸਾਬਤ ਹੁੰਦਾ ਹੈ ਕਿ ਪੁਲਸ ਅੰਦਰ ਇਸ ਵੇਲੇ ਗ੍ਰੇਨੇਡ ਹਮਲਿਆਂ ਦਾ ਡਰ ਅਜੈ ਵੀ ਪੂਰੀ ਤਰ੍ਹਾਂ ਬਰਕਰਾਰ ਹੈ। ਇਸ ਸਭ ਦੇ ਮੱਦੇਨਜ਼ਰ ਹੁਣ ਆਮ ਜਨਤਾ ਪੁਲਸ ਤੋਂ ਆਪਣੀ ਸੁਰੱਖਿਆ ਆਸ ਕਿਵੇਂ ਰੱਖ ਸਕਦੀ ਹੈ, ਜੋ ਖੁਦ ਸੁਰੱਖਿਆ ਦੀ ਭਾਲ ਵਿਚ ਹੈ। ਬਾਕੀ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਕੀ ਪੰਜਾਬ ਪੁਲਸ ਆਪਣੀ ਬਹਾਦਰੀ ਦਾ ਸਬੂਤ ਦਿੰਦੇ ਹੋਏ ਸਮੇਂ-ਸਮੇਂ ’ਤੇ ਪੁਲਸ ਚੌਕੀਆਂ/ਥਾਣਿਆਂ ’ਤੇ ਹਮਲਾ ਕਰਨ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਨੱਥ ਪਾਉਂਦੀ ਹੈ ਜਾਂ ਫਿਰ ਇਹ ਹਮਲਿਆਂ ਦਾ ਸਿਲਸਿਲਾ ਭਵਿੱਖ ਵਿਚ ਵੀ ਜਾਰੀ ਰਹਿੰਦਾ ਹੈ।

Have something to say? Post your comment
ਪੰਜਾਬ 'ਚ ਇਸ ਦਿਨ ਨਹੀਂ ਮਿਲੇਗੀ ਸ਼ਰਾਬ ! ਇਸ ਕਰਕੇ ਲਗਾਈਆਂ ਗਈਆਂ ਪਾਬੰਦੀਆਂ

: ਪੰਜਾਬ 'ਚ ਇਸ ਦਿਨ ਨਹੀਂ ਮਿਲੇਗੀ ਸ਼ਰਾਬ ! ਇਸ ਕਰਕੇ ਲਗਾਈਆਂ ਗਈਆਂ ਪਾਬੰਦੀਆਂ

ਬਸੰਤ ਮੌਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਵਾਲਾ SHO ਆਇਆ ਮੀਡੀਆ ਸਾਹਮਣੇ, ਦੱਸੀ ਸੱਚਾਈ

: ਬਸੰਤ ਮੌਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਵਾਲਾ SHO ਆਇਆ ਮੀਡੀਆ ਸਾਹਮਣੇ, ਦੱਸੀ ਸੱਚਾਈ

ਫਾਇਰਿੰਗ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਾਬਕਾ ਮਹਿਲਾ ਸਰਪੰਚ ਦੇ ਘਰ ਚੱਲੀਆਂ ਗੋਲ਼ੀਆਂ

: ਫਾਇਰਿੰਗ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਾਬਕਾ ਮਹਿਲਾ ਸਰਪੰਚ ਦੇ ਘਰ ਚੱਲੀਆਂ ਗੋਲ਼ੀਆਂ

'ਚਲੇ ਯਾਰ ਕੋਚੇਲਾ' ਪੰਜਾਬੀ ਸੱਭਿਆਚਾਰ ਦਾ ਪ੍ਰਤੀਬਿੰਬ ਬਣਿਆ - ਮੇਅਰ ਹਰਪ੍ਰੀਤ ਬਬਲਾ

: 'ਚਲੇ ਯਾਰ ਕੋਚੇਲਾ' ਪੰਜਾਬੀ ਸੱਭਿਆਚਾਰ ਦਾ ਪ੍ਰਤੀਬਿੰਬ ਬਣਿਆ - ਮੇਅਰ ਹਰਪ੍ਰੀਤ ਬਬਲਾ

ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਕਰਮਚਾਰੀਆਂ ਨੂੰ ਦਫ਼ਤਰੀ ਡਿਵਾਈਸਾਂ 'ਤੇ AI ਟੂਲਸ ਦੀ ਵਰਤੋਂ ਤੇ ਲਗਾਈ ਰੋਕ!

: ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਕਰਮਚਾਰੀਆਂ ਨੂੰ ਦਫ਼ਤਰੀ ਡਿਵਾਈਸਾਂ 'ਤੇ AI ਟੂਲਸ ਦੀ ਵਰਤੋਂ ਤੇ ਲਗਾਈ ਰੋਕ!

104 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਪਹੁੰਚਿਆ ਅੰਮ੍ਰਿਤਸਰ

: 104 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਪਹੁੰਚਿਆ ਅੰਮ੍ਰਿਤਸਰ

ਲੁਧਿਆਣਾ ਵਿੱਚ ਗਲਾਡਾ 'ਤੇ ਵੱਡੀ ਕਾਰਵਾਈ, ਗੁੱਸੇ ਵਿੱਚ ਆਏ ਮਾਲਕ ਨੇ ਦਿੱਤੀ ਇਹ ਚੇਤਾਵਨੀ

: ਲੁਧਿਆਣਾ ਵਿੱਚ ਗਲਾਡਾ 'ਤੇ ਵੱਡੀ ਕਾਰਵਾਈ, ਗੁੱਸੇ ਵਿੱਚ ਆਏ ਮਾਲਕ ਨੇ ਦਿੱਤੀ ਇਹ ਚੇਤਾਵਨੀ

ਸ਼ਰੇਆਮ ਸਰਪੰਚ ਦੇ ਘਰ ਚਲਾਈ ਗੋਲੀਆਂ

: ਸ਼ਰੇਆਮ ਸਰਪੰਚ ਦੇ ਘਰ ਚਲਾਈ ਗੋਲੀਆਂ

ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

: ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

ਪ੍ਰਧਾਨ ਮੰਤਰੀ ਕਿਸਾਨ ਯੋਜਨਾ: 19ਵੀਂ ਕਿਸ਼ਤ ਆਉਣ ਤੋਂ ਪਹਿਲਾਂ ਕਰੋ ਇਹ ਕੰਮ, ਨਹੀਂ ਤਾਂ ਭੁੱਲ ਜਾਓ ਪੈਸੇ !

: ਪ੍ਰਧਾਨ ਮੰਤਰੀ ਕਿਸਾਨ ਯੋਜਨਾ: 19ਵੀਂ ਕਿਸ਼ਤ ਆਉਣ ਤੋਂ ਪਹਿਲਾਂ ਕਰੋ ਇਹ ਕੰਮ, ਨਹੀਂ ਤਾਂ ਭੁੱਲ ਜਾਓ ਪੈਸੇ !

X