ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਬਣਾਈ ਰਣਨੀਤੀ ਤਹਿਤ ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਪਹੁੰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਅੱਜ ਇਸ ਸਬੰਧੀ ਜਿਲਾ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਵਿੱਚ ਉਹਨਾਂ ਕਿਹਾ ਕਿ ਸਾਡੇ ਕੋਲ 43 ਓਟ ਸੈਂਟਰ ਚੱਲ ਰਹੇ ਹਨ, ਜਿੰਨਾ ਵਿੱਚ 22484 ਮਰੀਜ਼ ਰਜਿਸਟਰਡ ਹਨ, ਜਦ ਕਿ ਰੋਜ਼ਾਨਾ 15 ਤੋਂ 16 ਹਜਾਰ ਵਿਅਕਤੀ ਓਟ ਸੈਂਟਰਾਂ ਵਿੱਚ ਦਵਾਈ ਲੈਣ ਲਈ ਪਹੁੰਚ ਕਰ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਅਸੀਂ ਪੰਚਾਇਤਾਂ, ਮਾਲ ਵਿਭਾਗ, ਨੰਬਰਦਾਰਾ ਅਤੇ ਆਸ਼ਾ ਵਰਕਰਾਂ ਨੂੰ ਨਾਲ ਲੈ ਕੇ ਇਹਨਾਂ ਪਰਿਵਾਰਾਂ ਤੱਕ ਪਹੁੰਚ ਕਰਾਂਗੇ ਕਿ ਉਹ ਆਪਣੇ ਬੱਚਿਆਂ ਨੂੰ ਨਸ਼ੇ ਦੇ ਰੋਗ ਤੋਂ ਪੱਕੇ ਤੌਰ ਉੱਤੇ ਮੁਕਤ ਕਰਨ ਲਈ ਜਿਲੇ ਵਿੱਚ ਚਲਾਏ ਜਾ ਰਹੇ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਪਹੁੰਚ ਕਰਨ।