ਪੰਜਾਬ ਦੇ 3 ਪ੍ਰਸਿੱਧ ਖਿਡਾਰੀਆਂ ਨੂੰ ਭਾਰਤ ਦੇ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਦੀ ਖ਼ਬਰ ਨੇ ਰਾਜ ਵਿੱਚ ਮਾਣ ਅਤੇ ਖੁਸ਼ੀ ਦਾ ਮਾਹੌਲ ਪੈਦਾ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਅਧਿਕਾਰਿਤ ਐਕਸ ਅਕਾਊਂਟ 'ਤੇ ਪੋਸਟ ਕਰਕੇ ਖਿਡਾਰੀਆਂ ਦੇ ਪ੍ਰਾਪਤੀਆਂ ਦੀ ਵਡਿਆਈ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ।
ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਖ਼ਿਲਾਫ਼ ਕਰਾਰੀਆਂ ਹਾਰਾਂ ਤੋਂ ਦੁਖੀ, ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਖਿਡਾਰੀਆਂ ਨੂੰ ਲਾਲ ਗੇਂਦ ਵਾਲੀ ਕ੍ਰਿਕਟ ਦਾ ਅਨੁਭਵ ਕਰਨ ਦਾ ਮੌਕਾ ਦੇਣ ਲਈ ਇੰਗਲੈਂਡ ਖ਼ਿਲਾਫ਼ ਟੈਸਟ ਮੈਚਾਂ ਤੋਂ ਪਹਿਲਾਂ ਬ੍ਰਿਟੇਨ ਵਿੱਚ ਤਿੰਨ ਚਾਰ-ਦਿਨਾ ਮੈਚ ਕਰਵਾਉਣ ਦਾ ਫੈਸਲਾ ਕੀਤਾ ਹੈ। . . ਇੰਗਲੈਂਡ ਲਾਇਨਜ਼ ਵਿਰੁੱਧ ਮੈਚਾਂ ਦੀਆਂ ਤਰੀਕਾਂ ਅਤੇ ਸਥਾਨਾਂ ਦਾ ਅਜੇ ਫੈਸਲਾ ਨਹੀਂ ਹੋਇਆ ਹੈ ਪਰ ਇਹ 25 ਮਈ ਨੂੰ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਫਾਈਨਲ ਤੋਂ ਬਾਅਦ ਯੂਕੇ ਵਿੱਚ ਹੋਣਗੇ।